ਪਾਬੰਦੀਸ਼ੁਦਾ ਗੋਲੀਆਂ ਤੇ ਕੈਪਸੂਲ ਸਮੇਤ ਕਾਬੂ
ਪਾਬੰਦੀਸ਼ੁਦਾ ਗੋਲੀਆਂ ਤੇ ਕੈਪਸੂਲ ਸਮੇਤ ਇਕ ਵਿਅਕਤੀ ਕਾਬੂ
Publish Date: Fri, 24 Apr 2026 10:04 PM (IST)
Updated Date: Fri, 24 Apr 2026 10:07 PM (IST)
ਸੁਰਿੰਦਰ ਛਾਬੜਾ, ਪੰਜਾਬੀ ਜਾਗਰਣ, ਮਹਿਤਪੁਰ : ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਡੀਐੱਸਪੀ ਸਰਬਣ ਸਿੰਘ ਬੱਲ ਦੀ ਅਗਵਾਈ ’ਚ ਥਾਣਾ ਮਹਿਤਪੁਰ ਦੀ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਲਾਭ ਸਿੰਘ ਨੇ ਦੱਸਿਆ ਕਿ ਐੱਸ.ਆਈ ਕਸ਼ਮੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਰਾਏਪੁਰ ਰਾਈਆਂ ’ਚ ਮੁਲਜ਼ਮ ਕੁਲਵਿੰਦਰ ਸਿੰਘ ਮੰਗਾ, ਪੁੱਤਰ ਰਤਨ ਕੋਲੇ ਨੂੰ ਕਾਬੂ ਕੀਤਾ। ਉਸ ਕੋਲੋਂ 95 ਪਾਬੰਦੀਸ਼ੁਦਾ ਗੋਲੀਆਂ ਅਤੇ 66 ਪੱਤੇ ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ। ਪੁਲਿਸ ਵੱਲੋਂ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਨਸ਼ੀਲੇ ਪਦਾਰਥ ਉਹ ਕਿੱਥੋਂ ਲੈ ਕੇ ਆਇਆ ਸੀ ਅਤੇ ਇਸ ਦੇ ਪਿੱਛੇ ਹੋਰ ਕੌਣ-ਕੌਣ ਸ਼ਾਮਲ ਹੈ।