ਪਾਰਟੀ ਹਾਈਕਮਾਂਡ ਦੇ ਹਰ ਫ਼ੈਸਲੇ ਨਾਲ ਸਹਿਮਤੀ ਦਾ ਐਲਾਨ
ਸ਼੍ਰੋਮਣੀ ਅਕਾਲੀ ਦਲ ਆਦਮਪੁਰ ਦੀ ਭਰਵੀਂ ਮੀਟਿੰਗ
Publish Date: Thu, 09 Apr 2026 08:28 PM (IST)
Updated Date: Thu, 09 Apr 2026 08:32 PM (IST)

ਸ਼੍ਰੋਮਣੀ ਅਕਾਲੀ ਦਲ ਆਦਮਪੁਰ ਦੀ ਭਰਵੀਂ ਮੀਟਿੰਗ ਅਕਸ਼ੇਦੀਪ ਸ਼ਰਮਾ, ਪੰਜਾਬੀ ਜਾਗਰਣ, ਆਦਮਪੁਰ : ਸ਼੍ਰੋਮਣੀ ਅਕਾਲੀ ਦਲ ਹਲਕਾ ਆਦਮਪੁਰ ਦੀ ਇਕ ਅਹਿਮ ਮੀਟਿੰਗ ਜੱਥੇਦਾਰ ਹਰਨਾਮ ਸਿੰਘ ਅਲਾਵਲਪੁਰ ਦੀ ਅਗਵਾਈ ਹੇਠ ਕਰਵਾਈ ਗਈ। ਇਸ ਮੀਟਿੰਗ ’ਚ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ’ਚ ਅਕਾਲੀ ਆਗੂ ਸ਼ਾਮਲ ਹੋਏ। ਜੱਥੇਦਾਰ ਹਰਨਾਮ ਸਿੰਘ ਨੇ ਕਿਹਾ ਕਿ ਹਲਕੇ ਦੇ ਸਾਰੇ ਅਕਾਲੀ ਆਗੂ ਧੜੇਬੰਦੀ ਤੋਂ ਉੱਪਰ ਉੱਠ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰ ਰਹੇ ਹਨ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਪਾਰਟੀ ਨੂੰ ਵੱਡੀ ਲੀਡ ਨਾਲ ਜਿਤਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਮੀਦਵਾਰ ਦੀ ਚੋਣ ਸਬੰਧੀ ਪਾਰਟੀ ਹਾਈਕਮਾਂਡ ਨੂੰ ਆਪਣੀ ਰਾਏ ਦਿੱਤੀ ਜਾਵੇਗੀ ਤੇ ਜੋ ਵੀ ਫੈਸਲਾ ਹੋਵੇਗਾ, ਉਹ ਸਭ ਨੂੰ ਮਨਜ਼ੂਰ ਹੋਵੇਗਾ। ਇਸ ਮੌਕੇ ਸੀਨੀਅਰ ਆਗੂ ਬਲਵਿੰਦਰ ਸਿੰਘ ਕਾਲਰਾ, ਯੂਥ ਆਗੂ ਸਨੀ ਢਿੱਲੋਂ ਤੇ ਰਵਿੰਦਰ ਸਿੰਘ ਫੁੱਲ ਸਮੇਤ ਹੋਰ ਆਗੂਆਂ ਨੇ ਕਿਹਾ ਕਿ ਉਹ ਪਾਰਟੀ ਹਾਈਕਮਾਂਡ ਦੇ ਹਰ ਫੈਸਲੇ ਦਾ ਪੂਰਾ ਸਮਰਥਨ ਕਰਨਗੇ ਤੇ ਉਮੀਦਵਾਰ ਦੀ ਡੱਟ ਕੇ ਹਮਾਇਤ ਕਰਨਗੇ। ਹਾਲਾਂਕਿ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਟਿਕਟ ਉਸ ਟਕਸਾਲੀ ਤੇ ਵਫ਼ਾਦਾਰ ਆਗੂ ਨੂੰ ਦਿੱਤੀ ਜਾਵੇ ਜਿਸ ਨੇ ਔਖੇ ਸਮੇਂ ’ਚ ਪਾਰਟੀ ਦਾ ਸਾਥ ਨਿਭਾਇਆ ਹੈ, ਨਾ ਕਿ ਹੋਰ ਪਾਰਟੀਆਂ ਤੋਂ ਆਏ ਮੌਕਾਪਰਸਤ ਲੋਕਾਂ ਨੂੰ ਤਰਜੀਹ ਦਿੱਤੀ ਜਾਵੇ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇ ਵਫ਼ਾਦਾਰ ਵਰਕਰਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਤਾਂ ਉਹ ਨਿਰਾਸ਼ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ’ਚ ਉਹੀ ਲੋਕ ਅੱਗੇ ਆਉਣ ਚਾਹੀਦੇ ਹਨ ਜੋ ਜ਼ਮੀਨੀ ਪੱਧਰ ’ਤੇ ਕੰਮ ਕਰਦੇ ਹਨ, ਨਾ ਕਿ ਸਿਰਫ਼ ਅਹੁਦੇ ਹਾਸਲ ਕਰਨ ਲਈ ਸ਼ਾਮਲ ਹੋਣ ਵਾਲੇ। ਮੀਟਿੰਗ ’ਚ ਧਰਮਪਾਲ ਲੇਸੜੀਵਾਲ, ਸੁਰਜੀਤ ਸਿੰਘ ਡਿੰਗਰੀਆਂ, ਪਰਮਜੀਤ ਸਿੰਘ ਮਹੱਦੀਪੁਰ, ਰਵਿੰਦਰ ਸਿੰਘ ਫੁੱਲ, ਗੋਪੀ ਵਡਾਲਾ, ਰੇਸ਼ਮ ਸਿੰਘ, ਹਰਵਿੰਦਰ ਸਿੰਘ, ਜਸਵਿੰਦਰ ਸਿੰਘ ਸੋਨੂ, ਦਵਿੰਦਰ ਸਿੰਘ ਚੂਹੜਵਾਲੀ, ਗੁਰਪ੍ਰੀਤ ਸਿੰਘ, ਸੁਖਬੀਰ ਸਿੰਘ ਢਿੱਲੋਂ, ਗਗਨਦੀਪ ਸਿੰਘ, ਦਵਿੰਦਰ ਸਿੰਘ ਲੰਬੜਦਾਰ, ਤਜਿੰਦਰ ਸਿੰਘ, ਕੁਲਦੀਪ ਸਿੰਘ, ਗੁਰਪਾਲ ਸਿੰਘ, ਗੁਰਦੇਵ ਸਿੰਘ, ਹਰਮਿੰਦਰ ਸਿੰਘ, ਹਰਮੇਲ ਸਿੰਘ, ਪ੍ਰਗਟ ਸਿੰਘ, ਜਸਪਾਲ ਸਿੰਘ, ਹਰਭਜਨ ਸਿੰਘ, ਮਹਿੰਦਰ ਸਿੰਘ, ਅਮਰੀਕ ਸਿੰਘ, ਗੁਰਕੀਰਤ ਸਿੰਘ, ਲਵਪ੍ਰੀਤ ਸਿੰਘ, ਕਰਮਜੀਤ ਸਿੰਘ, ਰਸ਼ਪਾਲ ਸਿੰਘ (ਸਰਪੰਚ ਡਰੋਲੀ ਕਲਾਂ), ਗੁਰਮੀਤ ਸਿੰਘ ਪੰਚ, ਬਲਵੀਰ ਸਿੰਘ, ਬਹਾਦਰ ਸਿੰਘ ਚੌਹਾਨ, ਸੁਖਵਿੰਦਰ ਸਿੰਘ, ਤਲਜਿੰਦਰ ਸਿੰਘ ਚੀਮਾ, ਰਣਜੀਤ ਸਿੰਘ, ਮਨਰੂਪ ਸਿੰਘ ਸਮੇਤ ਹੋਰ ਕਈ ਆਗੂ ਹਾਜ਼ਰ ਸਨ।