- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਗਰ ਕੀਰਤਨ ’ਚ ਹੋਵੇਗਾ ਪ੍ਰਸ਼ਨੋਤਰੀ ਮੁਕਾਬਲਾ

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸਜਾਏ ਜਾ ਰਹੇ ਨਗਰ ਕੀਰਤਨ ਵਿਚ ਸਮੂਹ ਸਿੰਘ ਸਭਾਵਾਂ ਤੇ ਜਥੇਬੰਦੀਆਂ ਵੱਲੋਂ ਬਸਤੀਆਂ ਅੱਡੇ ਚੌਕ ’ਚ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬਜ਼ਾਰ ਬਾਂਸਾਂ ਜਲੰਧਰ, ਲਾਇਲਪੁਰ ਖਾਲਸਾ ਕਾਲਜ ਫ਼ਾਰ ਵੂਮੈਨ ਜਲੰਧਰ ਤੇ ਸਹਾਰਾ ਸੇਵਾ ਸਮਿਤੀ ਜਲੰਧਰ ਵੱਲੋਂ ਹਰ ਸਾਲ ਕੀਤੇ ਜਾਣ ਵਾਲੇ ਨਿਵੇਕਲੇ ਉਪਰਾਲੇ ਰਾਹੀਂ ਬੱਚਿਆਂ ਲਈ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਦੇ ਜੀਵਨ ਤੇ ਸਿੱਖ ਇਤਿਹਾਸ ਨਾਲ ਸਬੰਧਤ ਧਾਰਮਿਕ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਜਾਵੇਗਾ। ਸਹੀ ਜੁਆਬ ਦੇਣ ਵਾਲਿਆਂ ਨੂੰ ਮੌਕੇ ਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਇਸ ਸਬੰਧੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬਜ਼ਾਰ ਬਾਂਸਾਂ ਜਲੰਧਰ ਦੇ ਮੁੱਖ ਸੇਵਾਦਾਰ ਗੁਰਮੁੱਖ ਸਿੰਘ, ਜਨਰਲ ਸਕੱਤਰ ਇੰਦਰ ਪਾਲ ਸਿੰਘ, ਲਾਇਲਪੁਰ ਖਾਲਸਾ ਕਾਲਜ ਫ਼ਾਰ ਵੂਮੈਨ, ਜਲੰਧਰ ਦੇ ਪ੍ਰੋਫੈਸਰ ਹਰਪ੍ਰੀਤ ਕੌਰ ਤੇ ਸਹਾਰਾ ਸੇਵਾ ਸਮਿਤੀ ਜਲੰਧਰ ਦੇ ਮੁੱਖ ਪ੍ਰਬੰਧਕ ਹਰਬੰਸ ਲਾਲ ਗਗਨੇਜਾ ਨੇ ਸਮੂਹ ਸੰਗਤਾਂ ਨੂੰ ਇਸ ਮੁਕਾਬਲੇ ’ਚ ਹਿੱਸਾ ਲੈਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਸਾਡੀ ਨਵੀ ਪੀੜ੍ਹੀ ਨੂੰ ਸਾਡੇ ਮਾਣਮੱਤੇ ਇਤਿਹਾਸ ਨਾਲ ਜੋੜਨ ਦਾ ਸੁਨਹਿਰੀ ਮੌਕਾ ਹੋਵੇਗਾ।