- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਢਿੱਲੋਂ ਨੇ ਦਾਅਵਾ ਕੀਤਾ ਕਿ ਈਡੀ ਦੀ ਰਿਪੋਰਟ ਮੁਤਾਬਕ ਮੁੱਖ ਮੰਤਰੀ ਦੇ ਓਐੱਸਡੀ ਵੱਲੋਂ ਆਈਏਐੱਸ ਅਤੇ ਆਈਪੀਐੱਸ ਅਧਿਕਾਰੀਆਂ ਦੀਆਂ ਬਦਲੀਆਂ ਤੇ ਪੋਸਟਿੰਗਾਂ ਨਾਲ ਸਬੰਧਤ ਰੈਕੇਟ ਚਲਾਇਆ ਜਾ ਰਿਹਾ ਸੀ। ਰਿਪੋਰਟ ਵਿਚ ਗੁਪਤ ਸਰਕਾਰੀ ਦਸਤਾਵੇਜ਼ ਲੀਕ ਕਰਨ, ਪੈਸੇ ਲੈ ਕੇ ਅਸਲਾ ਲਾਇਸੈਂਸ ਦਿਵਾਉਣ, ਸਰਕਾਰੀ ਟੈਂਡਰਾਂ ਵਿਚ ਹੇਰਾਫੇਰੀ ਅਤੇ ਜ਼ਮੀਨੀ ਸੌਦਿਆਂ ਵਿਚ ਧਾਂਦਲੀ ਵਰਗੇ ਦੋਸ਼ਾਂ ਦਾ ਵੀ ਜ਼ਿਕਰ ਹੋਣ ਦਾ ਉਨ੍ਹਾਂ ਦਾਅਵਾ ਕੀਤਾ।

ਮਨਜੀਤ ਸ਼ੇਮਾਰੂ, ਪੰਜਾਬੀ ਜਾਗਰਣ, ਜਲੰਧਰ: ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਸਰਕਾਰ ’ਤੇ ਬਦਲੀ-ਪੋਸਟਿੰਗਾਂ ਵਿਚ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ ਲਾਉਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਦਾਇਰ ਰਿਪੋਰਟ ਨੇ ‘ਆਪ’ ਦੇ ਕਥਿਤ ਇਮਾਨਦਾਰੀ ਮਾਡਲ ਦੀ ਪੋਲ ਖੋਲ੍ਹ ਦਿੱਤੀ ਹੈ।
ਢਿੱਲੋਂ ਨੇ ਦਾਅਵਾ ਕੀਤਾ ਕਿ ਈਡੀ ਦੀ ਰਿਪੋਰਟ ਮੁਤਾਬਕ ਮੁੱਖ ਮੰਤਰੀ ਦੇ ਓਐੱਸਡੀ ਵੱਲੋਂ ਆਈਏਐੱਸ ਅਤੇ ਆਈਪੀਐੱਸ ਅਧਿਕਾਰੀਆਂ ਦੀਆਂ ਬਦਲੀਆਂ ਤੇ ਪੋਸਟਿੰਗਾਂ ਨਾਲ ਸਬੰਧਤ ਰੈਕੇਟ ਚਲਾਇਆ ਜਾ ਰਿਹਾ ਸੀ। ਰਿਪੋਰਟ ਵਿਚ ਗੁਪਤ ਸਰਕਾਰੀ ਦਸਤਾਵੇਜ਼ ਲੀਕ ਕਰਨ, ਪੈਸੇ ਲੈ ਕੇ ਅਸਲਾ ਲਾਇਸੈਂਸ ਦਿਵਾਉਣ, ਸਰਕਾਰੀ ਟੈਂਡਰਾਂ ਵਿਚ ਹੇਰਾਫੇਰੀ ਅਤੇ ਜ਼ਮੀਨੀ ਸੌਦਿਆਂ ਵਿਚ ਧਾਂਦਲੀ ਵਰਗੇ ਦੋਸ਼ਾਂ ਦਾ ਵੀ ਜ਼ਿਕਰ ਹੋਣ ਦਾ ਉਨ੍ਹਾਂ ਦਾਅਵਾ ਕੀਤਾ।
ਈਡੀ ਦੇ ਸੱਤ ਪੱਤਰਾਂ ਬਾਅਦ ਵੀ ਐੱਫਆਈਆਰ ਕਿਉਂ ਨਹੀਂ?
ਭਾਜਪਾ ਆਗੂ ਨੇ ਕਿਹਾ ਕਿ ਈਡੀ ਨੇ ਪੰਜਾਬ ਪੁਲਿਸ ਨੂੰ ਸੱਤ ਵਾਰ ਪੱਤਰ ਲਿਖ ਕੇ ਐੱਫਆਈਆਰ ਦਰਜ ਕਰਨ ਦੀ ਮੰਗ ਕੀਤੀ, ਪਰ ਅਜੇ ਤੱਕ ਕੋਈ ਐੱਫਆਈਆਰ ਨਹੀਂ ਹੋਈ। ਉਨ੍ਹਾਂ ਸਵਾਲ ਕੀਤਾ ਕਿ ਜੇ ਮਾਮਲੇ ਵਿਚ ਕੋਈ ਗੜਬੜ ਨਹੀਂ ਤਾਂ ਪੁਲਿਸ ਕਾਰਵਾਈ ਕਿਉਂ ਨਹੀਂ ਕਰ ਰਹੀ।
ਢਿੱਲੋਂ ਨੇ ਦੋਸ਼ ਲਾਇਆ ਕਿ ਬਦਲੀਆਂ-ਪੋਸਟਿੰਗਾਂ ਦੀ ‘ਮੰਡੀ’ ਵਿਚ ਦਲਾਲ ਤੇ ਵਿਚੋਲੇ ਕਥਿਤ ਤੌਰ ’ਤੇ ਸਿਸਟਮ ਚਲਾ ਰਹੇ ਹਨ। ਉਨ੍ਹਾਂ ਮੀਡੀਆ ’ਤੇ ਦਬਾਅ ਬਣਾਉਣ ਦੇ ਵੀ ਦੋਸ਼ ਲਾਏ ਅਤੇ ਪੂਰੇ ਮਾਮਲੇ ਦੀ ਸੀਬੀਆਈ ਜਾਂਚ ਕਰਵਾਉਣ ਤੇ ਦੋਸ਼ੀਆਂ ਖ਼ਿਲਾਫ਼ ਐੱਫਆਈਆਰ ਦਰਜ ਕਰਨ ਦੀ ਮੰਗ ਕੀਤੀ।