ਸੰਗਤ ਨੂੰ ਗੁਰੂ ਇਤਿਹਾਸ ਨਾਲ ਜੋੜਿਆ
ਸਤਿਗੁਰੂ ਰਾਮ ਸਿੰਘ ਜੀ ਦਾ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ
Publish Date: Thu, 29 Jan 2026 07:42 PM (IST)
Updated Date: Thu, 29 Jan 2026 07:43 PM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਮੋਰੋ ਦੀ ਪ੍ਰਬੰਧਕ ਕਮੇਟੀ, ਗ੍ਰਾਮ ਪੰਚਾਇਤ ਸਮੂਹ ਸੰਗਤਾਂ ਵੱਲੋਂ ਸਤਿਗੁਰੂ ਰਾਮ ਸਿੰਘ ਜੀ ਦਾ ਜਨਮ ਦਿਹਾੜਾ, ਬਸੰਤ ਪੰਚਮੀ ਦਾ ਤਿਉਹਾਰ ਮਨਾਇਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ, ਸੱਤ ਸਹਿਜ ਪਾਠਾਂ ਦੇ ਭੋਗ ਉਪਰੰਤ ਮਹਾਂਪੁਰਸ਼ਾਂ ਨੇ ਸੰਗਤਾਂ ਨੂੰ ਰਸ ਭਿੰਨੀ ਗੁਰਬਾਣੀ ਨਾਲ ਜੋੜਿਆ ਤੇ ਬੀਬੀਆਂ ਨੇ ਸਹਿਜ ਪਾਠ ਸਾਹਿਬ ਉਪਰੰਤ ਕੀਰਤਨ ਰਾਹੀਂ ਸੰਗਤ ਨੂੰ ਗੁਰੂ ਇਤਿਹਾਸ ਨਾਲ ਜੋੜਿਆ। ਇਸ ਮੌਕੇ ਮਲਕੀਤ ਸਿੰਘ ਪ੍ਰਧਾਨ, ਬਲਦੇਵ ਸਿੰਘ ਬਲਵਿੰਦਰ ਸਿੰਘ ਨੇ ਸਮੂਹ ਸੰਗਤਾਂ ਨੂੰ ਸਤਿਗੁਰੂ ਰਾਮ ਸਿੰਘ ਜੀ ਦਾ ਜਨਮ ਦਿਹਾੜੇ, ਬਸੰਤ ਪੰਚਮੀ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਅੱਜ ਲੋੜ ਹੈ ਮਹਾਂਪੁਰਸ਼ਾਂ ਤੇ ਦਰਸ਼ਾਏ ਮਾਰਗ ’ਤੇ ਚੱਲ ਕੇ ਸਮਾਜ ਸੇਵੀ ਉਪਰਾਲੇ ਕਰੀਏ। ਇਸ ਮੌਕੇ ਕੁਲਵੰਤ ਸਿੰਘ, ਰਜਿੰਦਰ ਕੁਮਾਰ, ਲਖਬੀਰ ਸਿੰਘ, ਰਾਮ ਲਾਲ, ਬਖਸ਼ੀਸ਼ ਸਿੰਘ, ਜਸਵੰਤ ਸਿੰਘ ਤੇ ਸਮੂਹ ਸੰਗਤਾਂ ਭਾਰੀ ਗਿਣਤੀ ’ਚ ਸ਼ਾਮਲ ਸਨ।