ਗੁਰਦੁਆਰਾ ਸਿੰਘਾਂ ਸ਼ਹੀਦਾਂ ਨੰਗਲ ਬੇਟ ਆਲੋਵਾਲ ’ਚ ਧਾਰਮਿਕ ਸਮਾਗਮ ਕਰਵਾਇਆ
ਗੁਰਦੁਆਰਾ ਸਿੰਘਾਂ ਸ਼ਹੀਦਾਂ ਨੰਗਲ ਬੇਟ ਆਲੋਵਾਲ ਪ੍ਰਕਾਸ਼ ਪੁਰਬ ਦੀ ਖੁਸ਼ੀ ’ਚ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ
Publish Date: Sun, 04 Jan 2026 06:34 PM (IST)
Updated Date: Mon, 05 Jan 2026 04:09 AM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਗੁਰਦੁਆਰਾ ਸਿੰਘਾਂ ਸ਼ਹੀਦਾਂ ਨੰਗਲ ਡੇਰਾ ਸ੍ਰੀਮਾਨ ਸੰਤ ਬਾਬਾ ਜਰਨੈਲ ਸਿੰਘ ਨੰਗਲ ਬੇਟ ਆਲੋਵਾਲ ਫਿਲੌਰ ’ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਧਾਰਮਿਕ ਸਮਾਗਮ ਕਰਵਾਇਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਬਾਬਾ ਸੁਖਵਿੰਦਰ ਸਿੰਘ ਸੰਧੂ ਨੇ ਕਥਾ ਕੀਰਤਨ ਨਾਲ ਗੁਰੂ ਸਾਹਿਬ ਦੇ ਇਤਿਹਾਸ ’ਤੇ ਚਾਨਣਾ ਪਾਇਆ ਤੇ ਸੰਗਤ ਨੂੰ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ। ਇਸ ਮੌਕੇ ਜਰਨੈਲ ਸਿੰਘ ਨੇ ਦਾਨੀ ਵੀਰਾਂ ਤੇ ਵਿਸ਼ੇਸ਼ ਸ਼ਖਸੀਅਤਾਂ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ। ਇਸ ਮੌਕੇ ਡਾ. ਅਮਰਜੋਤ ਸਿੰਘ ਸੰਧੂ, ਬੀਬੀ ਕਰਮਜੀਤ ਕੌਰ, ਅਮਨਪ੍ਰੀਤ ਕੌਰ ਸੰਧੂ ਕਨੇਡਾ, ਸਿਮਰਨ ਰਾਏ ਕੈਨੇਡਾ, ਭਾਈ ਦਾਰਾ ਸਿੰਘ, ਹਰਦੇਵ ਸਿੰਘ ਹਰਿਆਣਾ, ਦਲਬੀਰ ਸਿੰਘ, ਕਬੀਰ ਸਿੰਘ ਯੂਕੇ, ਡਾ. ਗੁਰਮੀਤ ਸਿੰਘ ਨੰਬਰਦਾਰ, ਭਾਈ ਗੁਰਮੇਲ ਸਿੰਘ, ਭਾਈ ਬਲਦੇਵ ਸਿੰਘ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ ਜਲੰਧਰ, ਸੁਰਿੰਦਰ ਜੋਸੀ, ਕਰਨ ਜੋਸੀ, ਪ੍ਰਭਜੀਤ ਸਿੰਘ ਤੇ ਇਲਾਕੇ ਦੀਆਂ ਵਿਸ਼ੇਸ਼ ਸ਼ਖ਼ਸੀਅਤਾਂ ਹਾਜ਼ਰ ਸਨ।