- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫਿਲੌਰ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡ੍ਰੋਨ ਸ਼ੋਅ ਦੌਰਾਨ ਸ਼ਰਧਾ ਦਾ ਉਮੜਿਆ ਜਨ ਸੈਲਾਬ

---ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਬਾਣੀ ਤੇ ਮਹਾਨ ਸਿੱਖਿਆਵਾਂ ਬਾਰੇ ਲੋਕਾਂ ਨੂੰ ਜਾਣੂੰ ਕਰਵਾਉਣ ਦੀ ਨਿਵੇਕਲੀ ਪਹਿਲ : ਹਲਕਾ ਇੰਚਾਰਜ ਹਰਜੋਤ ਕੌਰ ਲੋਹਟੀਆ
ਨਵਦੀਪ ਸਿੰਘ ਨਵੀ, ਪੰਜਾਬੀ ਜਾਗਰਣ, ਫਿਲੌਰ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੀ ਲੜੀ ਵਜੋਂ ਅੱਜ ਵਿਧਾਨਸਭਾ ਹਲਕਾ ਫਿਲੌਰ ਵਿਖੇ ਸ਼ਾਨਦਾਰ ਡਰੋਨ ਸ਼ੋਅ ਕਰਵਾਇਆ ਗਿਆ, ਜਿਸ ਵਿੱਚ ਲੋਕਾਂ ਨੇ ਭਾਰੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਦੇ ਜੀਵਨ ਤੇ ਸਿੱਖਿਆਵਾਂ ਤੋਂ ਮਾਰਗ ਦਰਸ਼ਨ ਹਾਸਿਲ ਕੀਤਾ। ਫਿਲੌਰ ਵਿਖੇ ਕਰਵਾਏ ਗਏ ਇਸ ਸ਼ੋਅ ਦੌਰਾਨ 500 ਦੇ ਕਰੀਬ ਡਰੋਨਾ ਨੇ ਆਸਮਾਨ ਵਿੱਚ ਉੱਡਦਿਆਂ ਵੱਖ-ਵੱਖ ਆਕ੍ਰਿਤੀਆਂ ਸਿਰਜ ਕੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਫ਼ਲਸਫੇ ਅਤੇ ਮਹਾਨ ਵਿਚਾਰਧਾਰਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ।
ਇਸ ਮੌਕੇ ਸੰਗਤਾਂ ਦੇ ਰੂਬਰੂ ਹੁੰਦਿਆਂ ਹਲਕਾ ਇੰਚਾਰਜ ਹਰਜੋਤ ਕੌਰ ਲੋਹਟੀਆ ਨੇ ਕਿਹਾ ਕਿ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਡੇ ਸਮਾਗਮ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸੇ ਕੜੀ ਤਹਿਤ ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿੱਚ ਡਰੋਨ ਸ਼ੋਆਂ ਰਾਹੀਂ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਫਲਸਫ਼ੇ ਤੇ ਗੁਰਬਾਣੀ ਨਾਲ ਜੋੜ ਕੇ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਦੀ ਵਿਸ਼ੇਸ਼ ਪਹਿਲਕਦਮੀ ਆਰੰਭ ਕੀਤੀ ਗਈ ਹੈ, ਜਿਸ ਦਾ ਸਮਾਜ ਦੇ ਹਰ ਵਰਗ ਵਲੋਂ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਅੱਜ ਵੀ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਦਾ ਸਰੋਤ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਵੱਡੇ ਪੱਧਰ ’ਤੇ ਮਨਾਉਣ ਲਈ ਵੱਖ-ਵੱਖ ਸਮਾਗਮ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਕੀਰਤਨ ਦਰਬਾਰ, ਵਿੱਦਿਅਕ ਸੰਸਥਾਵਾਂ ਵਿੱਚ ਸੈਮੀਨਾਰ, ਵਿਸ਼ੇਸ਼ ਵੈਨਾਂ ਰਾਹੀਂ ਡਾਕੂਮੈਂਟਰੀ ਦਾ ਪ੍ਰਦਰਸ਼ਨ, ਮੈਰਾਥਨ ਅਤੇ ਹੋਰ ਉਪਰਾਲੇ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਗੁਰੂ ਜੀ ਦੀ ਬਾਣੀ ਨੂੰ ਦੁਨੀਆ ਦੇ ਕੋਨੇ-ਕੋਨੇ ਵਿੱਚ ਪਹੁੰਚਾਉਣ ਲਈ ਡੇਰਾ ਸੱਚਖੰਡ ਬੱਲਾਂ ਨੇੜੇ 10 ਏਕੜ ਤੋਂ ਵੱਧ ਰਕਬੇ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਵੀ ਵਿਕਸਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ’ਤੇ ਚੱਲਦਿਆਂ ਆਦਰਸ਼ ਸਮਾਜ ਦੀ ਸਿਰਜਣਾ ’ਚ ਵੱਡਮੁੱਲਾ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਇਸ ਮੌਕੇ ਕੀਰਤਨੀਏ ਅਤੇ ਕਥਾ ਵਾਚਕ ਬਾਬਾ ਕੇਵਲ ਸਿੰਘ ਜੀ ਵੱਲੋਂ ਸੰਗਤਾਂ ਨੂੰ ਸ਼ਬਦ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਤੋਂ ਇਲਾਵਾ ਲੋਕ ਗਾਇਕ ਕੰਠ ਕਲੇਰ ਵਲੋਂ ਵੀ ਸੰਗਤਾਂ ਨੂੰ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਪਵਿੱਤਰ ਬਾਣੀ ਨਾਲ ਜੋੜਿਆ ਗਿਆ। ਇਸ ਮੌਕੇ ਐਸ.ਡੀ.ਐਮ.ਫਿਲੌਰ ਦੀਪਕ ਭਾਟੀਆ ਤੋਂ ਇਲਾਵਾ ਹੋਰ ਉੱਘੀਆਂ ਸਖਸ਼ੀਅਤਾਂ ਹਾਜ਼ਰ ਸਨ।