ਆਗਮਨ ਪੁਰਬ ਸਬੰਧੀ ਪੰਜ ਰੋਜ਼ਾ ਗੁਰਮਤਿ ਸਮਾਗਮਾਂ ਦੀ ਲੜੀ ਅਰੰਭ
ਆਗਮਨ ਪੁਰਬ ਸਬੰਧੀ ਪੰਜ ਦਿਨਾਂ ਗੁਰਮਤਿ ਸਮਾਗਮਾਂ ਦੀ ਲੜੀ ਅਰੰਭ
Publish Date: Sun, 19 Apr 2026 06:58 PM (IST)
Updated Date: Mon, 20 Apr 2026 04:10 AM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਸ੍ਰੀ ਗੁਰੂ ਅੰਗਦ ਦੇਵ ਜੀ, ਸ੍ਰੀ ਗੁਰੂ ਅਰਜਨ ਦੇਵ ਜੀ ਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਪੰਜ ਦਿਨਾਂ ਗੁਰਮਤਿ ਸਮਾਗਮਾਂ ਦੀ ਲੜੀ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਸੈਟਰਲ ਟਾਊਨ ਵਿਖੇ ਆਰੰਭ ਹੋ ਗਈ। ਸੰਧਿਆ ਵੇਲੇ ਭਾਈ ਜੁਗਿੰਦਰ ਸਿੰਘ, ਭਾਈ ਪ੍ਰਿਤਪਾਲ ਸਿੰਘ ਕੈਨੇਡਾ, ਭਾਈ ਸ਼ਨਬੀਰ ਸਿੰਘ, ਗਿਆਨੀ ਮਨਜੀਤ ਸਿੰਘ ਦੇ ਜਥਿਆਂ ਨੇ ਕੀਰਤਨ ਦੀ ਛਹਿਬਰ ਲਾਈ। ਸਟੇਜ ਸਕੱਤਰ ਦੀ ਸੇਵਾ ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਪ੍ਰਮਿੰਦਰ ਸਿੰਘ ਡਿੰਪੀ ਵੱਲੋਂ ਨਿਭਾਈ ਗਈ। ਸਮਾਗਮ ’ਚ ਚਰਨਜੀਤ ਸਿੰਘ ਪ੍ਰਧਾਨ, ਪ੍ਰਮਿੰਦਰ ਸਿੰਘ ਡਿੰਪੀ ਸਕੱਤਰ, ਜਤਿੰਦਰ ਸਿੰਘ ਖ਼ਾਲਸਾ ਖਜਾਨਚੀ, ਰਜਿੰਦਰ ਸਿੰਘ ਬੇਦੀ, ਬਲਜੀਤ ਸਿੰਘ ਸੇਠੀ, ਗੁਰਮਿੰਦਰ ਸਿੰਘ ਗੋਮਾ, ਮਨਵਿੰਦਰ ਸਿੰਘ ਸਹਿਗਲ, ਰਵਿੰਦਰ ਸਿੰਘ ਰੀਹਲ, ਦਵਿੰਦਰ ਸਿੰਘ, ਹਰਜਿੰਦਰ ਸਿੰਘ, ਸਰਬਜੀਤ ਸਿੰਘ, ਸੁਖਦੇਵ ਸਿੰਘ, ਪਰਮਜੀਤ ਸਿੰਘ ਆਦਿ ਸੰਗਤ ਹਾਜ਼ਰ ਸਨ।