ਓਬੀਸੀ ਸਮਾਜ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ ’ਤੇ ਹੋਣਗੀਆਂ ਹੱਲ : ਪੱਲਣ
ਦੇਹਰਾ ਬਾਬਾ ਸੈਣ ਭਗਤ ਜੀ ਪ੍ਰਤਾਬਪੁਰਾ ਵਿਖੇ ਓਬੀਸੀ ਦੇ ਚੇਅਰਮੈਨ ਦੇ ਸਵਾਗਤ ਲਈ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ
Publish Date: Fri, 26 Jun 2026 08:01 PM (IST)
Updated Date: Fri, 26 Jun 2026 08:04 PM (IST)

ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਦੇਹਰਾ ਬਾਬਾ ਸੈਣ ਭਗਤ ਜੀ ਕਮਿਊਨਿਟੀ ਹਾਲ, ਪਿੰਡ ਪ੍ਰਤਾਬਪੁਰਾ (ਨੇੜੇ ਫਿਲੌਰ) ਵਿਖੇ ਪੰਜਾਬ ਸਰਕਾਰ ਵੱਲੋਂ ਨਿਯੁਕਤ ਕੀਤੇ ਗਏ ਓ.ਬੀ.ਸੀ. ਭਲਾਈ ਬੋਰਡਾਂ ਦੇ ਚੇਅਰਮੈਨਾਂ ਦੇ ਸਨਮਾਨ ਵਿੱਚ ਇੱਕ ਸ਼ਾਨਦਾਰ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਓ.ਬੀ.ਸੀ. ਭਾਈਚਾਰੇ ਨਾਲ ਸਬੰਧਤ ਸਮਾਜਿਕ, ਆਰਥਿਕ ਅਤੇ ਭਲਾਈ ਦੇ ਮੁੱਦਿਆਂ ਤੇ ਵੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਸਮਾਗਮ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਪੰਜਾਬ ਬੈਕਵਰਡ ਕਲਾਸ ਦੇ ਪ੍ਰਧਾਨ ਬਲਵਿੰਦਰ ਸਿੰਘ ਮੁਲਤਾਨੀ ਨੇ ਸ਼ਿਰਕਤ ਕੀਤੀ, ਜਦਕਿ ਸਮਾਗਮ ਦੀ ਪ੍ਰਧਾਨਗੀ ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਮਲਕੀਤ ਚੰਦ ਥਿੰਦ ਨੇ ਕੀਤੀ। ਸਮਾਗਮ ਦਾ ਸੰਚਾਲਨ ਸੈਣ ਸਮਾਜ ਵੈੱਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਮੱਖਣ ਪੱਲਣ ਨੇ ਬਾਖੂਬੀ ਨਿਭਾਇਆ। ਆਪਣੇ ਸੰਬੋਧਨ ਦੌਰਾਨ ਮੱਖਣ ਪੱਲਣ ਨੇ ਕਿਹਾ ਕਿ ਓ.ਬੀ.ਸੀ. ਵਰਗ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਪੰਜਾਬ ਸਰਕਾਰ ਕੋਲ ਉਠਾਇਆ ਜਾਵੇਗਾ ਅਤੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਮਾਜ ਦੀ ਤਰੱਕੀ ਲਈ ਆਪਸੀ ਏਕਤਾ ਅਤੇ ਸਹਿਯੋਗ ਬਹੁਤ ਜ਼ਰੂਰੀ ਹੈ। ਇਸ ਮੌਕੇ ਮਲਕੀਤ ਚੰਦ ਥਿੰਦ ਅਤੇ ਹੋਰ ਭਲਾਈ ਬੋਰਡਾਂ ਦੇ ਚੇਅਰਮੈਨਾਂ ਨੇ ਵੀ ਓ.ਬੀ.ਸੀ. ਪਰਿਵਾਰਾਂ ਦੀ ਭਲਾਈ, ਸਿੱਖਿਆ, ਰੁਜ਼ਗਾਰ ਅਤੇ ਸਮਾਜਿਕ ਉੱਨਤੀ ਨਾਲ ਜੁੜੇ ਮੁੱਦਿਆਂ ਤੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਭਾਈਚਾਰੇ ਦੇ ਸਰਵਪੱਖੀ ਵਿਕਾਸ ਲਈ ਮਿਲ ਕੇ ਕੰਮ ਕਰਨ ਦਾ ਸੰਕਲਪ ਦੁਹਰਾਇਆ। ਸਮਾਗਮ ਵਿੱਚ ਵੱਖ-ਵੱਖ ਭਲਾਈ ਬੋਰਡਾਂ ਦੇ ਚੇਅਰਮੈਨ, ਵਾਈਸ ਚੇਅਰਮੈਨ, ਬੋਰਡ ਮੈਂਬਰ, ਸਟੇਟ ਮੈਂਬਰ, ਜ਼ਿਲ੍ਹਾ ਚੇਅਰਮੈਨ, ਉਪ ਚੇਅਰਮੈਨ, ਹਲਕਾ ਇੰਚਾਰਜ ਤੇ ਵੱਡੀ ਗਿਣਤੀ ਵਿੱਚ ਸਮਾਜ ਦੇ ਪਤਵੰਤੇ ਸੱਜਣ ਸ਼ਾਮਲ ਹੋਏ। ਇਸ ਤੋਂ ਇਲਾਵਾ ਤਹਿਸੀਲਦਾਰ, ਉਪ ਤਹਿਸੀਲਦਾਰ ਅਤੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਵੀ ਆਪਣੀ ਹਾਜ਼ਰੀ ਲਗਵਾਈ। ਇਸ ਮੌਕੇ ਚਰਨਜੀਤ ਸਿੰਘ ਲਾਡੀ, ਮਿੰਟੂ ਰੋਗਲਾ, ਡਾ. ਗੁਰਤੇਜ ਸਿੰਘ, ਸਰਵਣ ਸਿੰਘ ਫੌਜੀ, ਜਸਵਿੰਦਰ ਸਿੰਘ, ਗੁਰਜੀਤ ਸਿੰਘ ਸੈਲੋਪਾਲ, ਸਰਵਣ ਸਿੰਘ, ਕਮਲ ਜੰਡਾ, ਖੁਸ਼ਪਾਲ ਸਿੰਘ, ਸੁਰਿੰਦਰ ਸਿੰਘ, ਡਾ. ਪ੍ਰਗਟ ਸਿੰਘ, ਕੁਲਵਿੰਦਰ ਸਿੰਘ (ਚੇਅਰਮੈਨ, ਹੁਸ਼ਿਆਰਪੁਰ), ਡਾ. ਗੁਰਪ੍ਰੀਤ ਸਿੰਘ, ਕਿੱਕਰ ਸਿੰਘ, ਜਸਵਿੰਦਰ ਸਿੰਘ (ਖਜ਼ਾਨਚੀ), ਗੁਰਜੀਤ ਸਿੰਘ (ਵਾਈਸ ਖਜ਼ਾਨਚੀ), ਰਮਨ ਸੈਣ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ਵਿੱਚ ਪਤਵੰਤੇ ਸੱਜਣ ਅਤੇ ਸੰਗਤਾਂ ਹਾਜ਼ਰ ਸਨ। ਅੰਤ ਵਿੱਚ ਮੱਖਣ ਪੱਲਣ ਨੇ ਹਾਜ਼ਰੀਨ ਦਾ ਧੰਨਵਾਦ ਕੀਤਾ। ਇਸ ਮੌਕੇ ਸਮੂਹ ਚੇਅਰਮੈਨਾਂ ਤੇ ਮੁੱਖ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ।