ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ’ਚ ਹੋਇਆ ਵਿਸ਼ੇਸ਼ ਗੁਰਮਤਿ ਸਮਾਗਮ
ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ’ਚ ਸੈਟਰਲ ਟਾਊਨ ਵਿਖੇ ਹੋਇਆ ਵਿਸ਼ੇਸ਼ ਗੁਰਮਤਿ ਸਮਾਗਮ
Publish Date: Sun, 22 Feb 2026 06:23 PM (IST)
Updated Date: Sun, 22 Feb 2026 06:25 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਸਾਕਾ ਨਨਕਾਣਾ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ ’ਚ ਵਿਸ਼ੇਸ਼ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਸੈਟਰਲ ਟਾਊਨ ਵਿਖੇ ਕਰਵਾਇਆ ਗਿਆ। ਜਿਸ ’ਚ ਭਾਈ ਹਰਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਸ਼ਨਬੀਰ ਸਿੰਘ ਦੇ ਰਾਗੀ ਜਥਿਆਂ ਨੇ ਕੀਰਤਨ ਦੀ ਹਾਜ਼ਰੀ ਭਰੀ। ਇਸ ਮੌਕੇ ਪ੍ਰਸਿੱਧ ਵਿਦਵਾਨ ਗਿਆਨੀ ਚਰਨਜੀਤ ਸਿੰਘ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਾਲਿਆਂ ਤੇ ਗਿਆਨੀ ਮਨਜੀਤ ਸਿੰਘ ਨੇ ਨਨਕਾਣਾ ਸਾਹਿਬ ਸ਼ਹੀਦੀ ਸਾਕੇ ਦਾ ਇਤਿਹਾਸ ਸਰਵਣ ਕਰਵਾਇਆ। ਸਮਾਗਮ ’ਚ ਪ੍ਰਧਾਨ ਚਰਨਜੀਤ ਸਿੰਘ, ਸਕੱਤਰ ਪਰਮਿੰਦਰ ਸਿੰਘ ਡਿੰਪੀ, ਖਜ਼ਾਨਚੀ ਜਤਿੰਦਰ ਸਿੰਘ ਖਾਲਸਾ, ਬਲਜੀਤ ਸਿੰਘ ਸੇਠੀ, ਰਜਿੰਦਰ ਸਿੰਘ ਬੇਦੀ, ਗੁਰਮਿੰਦਰ ਸਿੰਘ ਗੋਮਾ, ਦਵਿੰਦਰ ਸਿੰਘ, ਬਲਬੀਰ ਸਿੰਘ, ਹਰਜਿੰਦਰ ਸਿੰਘ, ਰਵਿੰਦਰ ਸਿੰਘ ਰੀਹਲ, ਸਰਬਜੀਤ ਸਿੰਘ, ਸਰਦੂਲ ਸਿੰਘ ਕਾਨਪੁਰੀ, ਸੁਖਦੇਵ ਸਿੰਘ, ਮਨਵਿੰਦਰ ਸਿੰਘ, ਪਰਮਜੀਤ ਸਿੰਘ ਗੁਰਜੀਤ ਸਿੰਘ, ਬਲਦੇਵ ਸਿੰਘ ਕੁੰਦੀ, ਹਰਵਿੰਦਰ ਸਿੰਘ ਸੱਗੂ ਆਦਿ ਹਾਜ਼ਰ ਸਨ।