ਸੈਟਰਲ ਟਾਊਨ ’ਚ ਕਰਵਾਇਆ ਗੁਰਮਤਿ ਸਮਾਗਮ
ਹੋਲਾ ਮਹੱਲੇ ਨੂੰ ਸਮਰਪਿਤ ਸੈਟਰਲ ਟਾਊਨ ’ਚ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ
Publish Date: Tue, 10 Mar 2026 06:35 PM (IST)
Updated Date: Tue, 10 Mar 2026 06:39 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਸਿੱਖ ਕੌਮ ਦਾ ਕੌਮੀ ਤਿਉਹਾਰ ਤੇ ਚੜ੍ਹਦੀ ਕਲਾ ਦਾ ਪ੍ਰਤੀਕ ਹੋਲੇ ਮਹੱਲੇ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਸੈਟਰਲ ਟਾਊਨ ਵਿਖੇ ਕਰਵਾਇਆ ਗਿਆ। ਜਿਸ ’ਚ ਭਾਈ ਸ਼ੁਭਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਸ਼ਨਬੀਰ ਸਿੰਘ ਦੇ ਰਾਗੀ ਜਥਿਆਂ ਨੇ ਕੀਰਤਨ ਦੀ ਹਾਜ਼ਰੀ ਭਰੀ। ਪ੍ਰਸਿੱਧ ਵਿਦਵਾਨ ਗਿਆਨੀ ਜਸਪਾਲ ਸਿੰਘ ਤੇ ਗਿਆਨੀ ਮਨਜੀਤ ਸਿੰਘ ਨੇ ਹੋਲੇ ਮਹੱਲੇ ਦੇ ਇਤਿਹਾਸ ’ਤੇ ਚਾਨਣਾ ਪਾਇਆ। ਸਟੇਜ ਸਕੱਤਰ ਦੀ ਸੇਵਾ ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਪ੍ਰਮਿੰਦਰ ਸਿੰਘ ਡਿੰਪੀ ਨੇ ਨਿਭਾਈ। ਇਸ ਮੌਕੇ ਪ੍ਰਧਾਨ ਚਰਨਜੀਤ ਸਿੰਘ,ਸਕੱਤਰ ਪ੍ਰਮਿੰਦਰ ਸਿੰਘ ਡਿੰਪੀ, ਖਜਾਨਚੀ ਜਤਿੰਦਰ ਸਿੰਘ ਖਾਲਸਾ, ਬਲਜੀਤ ਸਿੰਘ ਸੇਠੀ, ਰਜਿੰਦਰ ਸਿੰਘ ਬੇਦੀ, ਗੁਰਮਿੰਦਰ ਸਿੰਘ ਗੋਮਾ, ਦਵਿੰਦਰ ਸਿੰਘ, ਬਲਬੀਰ ਸਿੰਘ, ਹਰਜਿੰਦਰ ਸਿੰਘ, ਰਵਿੰਦਰ ਸਿੰਘ ਰੀਹਲ, ਸਰਬਜੀਤ ਸਿੰਘ, ਸਰਦੂਲ ਸਿੰਘ ਕਾਨਪੁਰੀ, ਸੁਖਦੇਵ ਸਿੰਘ ਸਹਿਗਲ, ਮਨਵਿੰਦਰ ਸਿੰਘ ਸਹਿਗਲ, ਪਰਮਜੀਤ ਸਿੰਘ, ਗੁਰਜੀਤ ਸਿੰਘ, ਬਲਦੇਵ ਸਿੰਘ ਕੁੰਦੀ, ਹਰਵਿੰਦਰ ਸਿੰਘ ਸੱਗੂ, ਚਰਨਜੀਤ ਸਿੰਘ ਮੱਕੜ, ਅਮਰਜੀਤ ਸਿੰਘ ਬੰਟੀ ਆਦਿ ਹਾਜ਼ਰ ਸਨ।