ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ
ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ
Publish Date: Fri, 19 Dec 2025 09:26 PM (IST)
Updated Date: Sat, 20 Dec 2025 04:13 AM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ- ਗੁਰਦੁਆਰਾ ਨੌਵੀਂ ਪਾਤਸ਼ਾਹੀ ਦੂਖ ਨਿਵਾਰਨ ਸਾਹਿਬ, ਗੁਰੂ ਤੇਗ ਬਹਾਦੁਰ ਨਗਰ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ, ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਪੰਦਰਵਾੜੇ ਨੂੰ ਸਮਰਪਿਤ ਕਰਵਾਇਆ ਗਿਆ, ਜਿਸ ’ਚ ਇਤਿਹਾਸ ਦੀ ਕਥਾ ਵਿਚਾਰ ਭਾਈ ਬਲਜੀਤ ਸਿੰਘ, ਭਾਈ ਲਖਵਿੰਦਰ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ ਤੇ ਭਾਈ ਕੁਲਵਿੰਦਰ ਸਿੰਘ ਖਰੜ ਵਾਲਿਆ ਦੇ ਜਥਿਆਂ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ’ਚ ਇੰਦਰਮੋਹਨ ਸਿੰਘ ਬਵੇਜਾ, ਰਵਿੰਦਰਜੀਤ ਸਿੰਘ ਬਵੇਜਾ, ਚਰਨਜੀਤ ਸਿੰਘ ਬਵੇਜਾ, ਸਰਪ੍ਰਸਤ ਜਸਵਿੰਦਰ ਸਿੰਘ ਮੱਕੜ, ਜਥੇ. ਜਗਜੀਤ ਸਿੰਘ ਗਾਬਾ ਮੁੱਖ ਸੇਵਾਦਾਰ, ਕੰਵਲਜੀਤ ਸਿੰਘ ਓਬਰਾਏ ਕਾਰਜਕਾਰੀ ਪ੍ਰਧਾਨ, ਕੰਵਲਜੀਤ ਸਿੰਘ ਸਕੱਤਰ, ਮਨਜੀਤ ਸਿੰਘ ਠੁਕਰਾਲ ਸੀਨੀ. ਮੀਤ ਪ੍ਰਧਾਨ, ਜੋਗਿੰਦਰ ਸਿੰਘ ਖਜ਼ਾਨਚੀ, ਸਮੂਹ ਪ੍ਰਬੰਧਕ ਕਮੇਟੀ ਮੈਂਬਰ ਤੋਂ ਇਲਾਵਾ ਬੇਅੰਤ ਸੰਗਤਾਂ ਹਾਜ਼ਰ ਸਨ।