ਨਕੋਦਰ-ਜਲੰਧਰ ਰੋਡ 'ਤੇ ਤੇਜ਼ ਰਫਤਾਰ ਕਾਰ ਨੇ ਬਾਈਕ ਸਵਾਰ ਨੂੰ ਮਾਰੀ ਟੱਕਰ, ਮੌਕੇ 'ਤੇ ਮੌਤ
ਇਸ ਸਬੰਧੀ ਜਾਣਕਾਰੀ ਦਿੰਦੇ ਥਾਣਾ ਮੁਖੀ ਲਾਂਬੜਾ ਗੁਰਮੀਤ ਰਾਮ ਨੇ ਦੱਸਿਆ ਕਿ ਮੌਕੇ 'ਤੇ ਪਹੁੰਚ ਕੇ ਪੁਲਿਸ ਵੱਲੋਂ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਗਈ। ਜਿਸ ਦੋਰਾਨ ਮ੍ਰਿਤਕ ਦੀ ਪਛਾਣ ਸਤਿਆਮ ਵਾਸੀ ਜੰਮੂ ਹਾਲਾ ਵਾਸੀ ਨਕੋਦਰ ਅਤੇ ਜ਼ਖ਼ਮੀ ਔਰਤ ਦੀ ਪਛਾਣ ਨੀਸ਼ਾ ਪਤਨੀ ਹਰੀਸ਼ ਵਾਸੀ ਨਕੋਦਰ ਵਜੋਂ ਹੋਈ ਹੈ।
Publish Date: Thu, 20 Nov 2025 09:01 AM (IST)
Updated Date: Thu, 20 Nov 2025 09:07 AM (IST)
ਮਨਦੀਪ ਸਿੰਘ, ਪੰਜਾਬੀ ਜਾਗਰਣ, ਲਾਂਬੜਾਂ: ਨਕੋਦਰ ਤੋਂ ਜਲੰਧਰ ਰੋਡ 'ਤੇ ਖਾਂਬੜਾ ਅੱਡੇ ਤੋਂ ਥੋੜ੍ਹੀ ਹੀ ਦੂਰੀ 'ਤੇ ਜਲੰਧਰ ਤੋਂ ਨਕੋਦਰ ਸਾਈਡ ਨੂੰ ਜਾਂਦੇ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਅਤੇ ਔਰਤ ਨੂੰ ਆ ਰਹੀ ਤੇਜ਼ ਰਫਤਾਰ ਕਾਰ ਨੇ ਟੱਕਰ ਮਾਰ ਦਿੱਤੀ। ਜਿਸ ਦੌਰਾਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਔਰਤ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਈ। ਜਿਸ ਨੂੰ ਇਕੱਠੇ ਹੋਏ ਲੋਕਾਂ ਵੱਲੋਂ ਨਿੱਜੀ ਹਸਪਤਾਲ ਦਾਖਲ ਕਰਵਾ ਦਿੱਤਾ ਗਿਆ ਅਤੇ ਲੋਕਾਂ ਵੱਲੋਂ ਇਸ ਦੀ ਜਾਣਕਾਰੀ ਲਾਂਬੜਾ ਪੁਲਿਸ ਨੂੰ ਦੇ ਦਿੱਤੀ ਗਈ। ਜਦੋਂ ਪੁਲਿਸ ਨੂੰ ਸੂਚਨਾ ਦੇਣ ਦੇ ਬਾਵਜੂਦ ਕੋਈ ਪੁਲਿਸ ਮੌਕੇ 'ਤੇ ਨਾ ਪਹੁੰਚੇ ਤਾਂ ਇਕੱਠੇ ਹੋਏ ਲੋਕਾਂ ਵੱਲੋਂ ਰੋਡ ਜਾਮ ਕਰ ਕੇ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ। ਜਿਸ ਦੌਰਾਨ ਕਾਫੀ ਲੰਬਾ ਜਾਮ ਲੱਗ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਥਾਣਾ ਮੁਖੀ ਲਾਂਬੜਾ ਗੁਰਮੀਤ ਰਾਮ ਨੇ ਦੱਸਿਆ ਕਿ ਮੌਕੇ 'ਤੇ ਪਹੁੰਚ ਕੇ ਪੁਲਿਸ ਵੱਲੋਂ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਗਈ। ਜਿਸ ਦੋਰਾਨ ਮ੍ਰਿਤਕ ਦੀ ਪਛਾਣ ਸਤਿਆਮ ਵਾਸੀ ਜੰਮੂ ਹਾਲਾ ਵਾਸੀ ਨਕੋਦਰ ਅਤੇ ਜ਼ਖ਼ਮੀ ਔਰਤ ਦੀ ਪਛਾਣ ਨੀਸ਼ਾ ਪਤਨੀ ਹਰੀਸ਼ ਵਾਸੀ ਨਕੋਦਰ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਸੀਸੀਟੀਵੀ ਕੈਮਰੇ ਚੈੱਕ ਕੀਤੇ ਜਾ ਰਹੇ ਹਨ ਅਤੇ ਪੁਲਿਸ ਵੱਲੋਂ ਟਰੱਕ ਮਾਰਨ ਵਾਲੀ ਕਾਰ ਦੀ ਭਾਲ ਕੀਤੀ ਜਾ ਰਹੀ ਹੈ।