ਬੱਚਿਆਂ ਨੂੰ ਊਰਜਾਵਾਨ ਬਣਾਉਣ ਲਈ ਖੇਡ ਮੇਲਾ ਕਰਵਾਇਆ
ਕੈਂਬਰਿਜ ਇੰਟਰਨੈਸ਼ਨਲ ਸਕੂਲ ’ਚ ਬੱਚਿਆਂ ਨੂੰ ਊਰਜਾਵਾਨ ਬਣਾਉਣ ਲਈ ਖੇਡ ਮੇਲਾ ਕਰਵਾਇਆ
Publish Date: Sun, 08 Feb 2026 06:48 PM (IST)
Updated Date: Sun, 08 Feb 2026 06:50 PM (IST)

ਧੀਰਜ ਮਰਵਾਹਾ, ਪੰਜਾਬੀ ਜਾਗਰਣ ਨਕੋਦਰ : ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ’ਚ ਬੱਚਿਆਂ ਦੀ ਸਰੀਰਕ ਤੇ ਮਾਨਸਿਕ ਵਿਕਾਸ ਲਈ ਖੇਡ ਮੇਲਾ ਕਰਵਾਇਆ। ਇਸ ਖੇਡ ਮੇਲੇ ’ਚ ਸਕੂਲ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ, ਜੋਸ਼ ਤੇ ਖੁਸ਼ੀ ਨਾਲ ਹਿੱਸਾ ਲਿਆ। ਟੂਰਨਾਮੈਂਟ ਦੀ ਸ਼ੁਰੂਆਤ ਮੌਕੇ ਸਕੂਲ ਪ੍ਰਿੰਸੀਪਲ ਵੱਲੋਂ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦਾ ਮਨੋਬਲ ਵਧਾਇਆ ਗਿਆ ਤੇ ਖੇਡ ਭਾਵਨਾ ਨਾਲ ਮੁਕਾਬਲੇ ਖੇਡਣ ਲਈ ਪ੍ਰੇਰਿਤ ਕੀਤਾ ਗਿਆ। ਖੇਡ ਟੂਰਨਾਮੈਂਟ ਦੌਰਾਨ ਕ੍ਰਿਕਟ, ਬਾਸਕਿਟਬਾਲ ਤੇ ਫੁੱਟਬਾਲ ਦੇ ਰੋਮਾਂਚਕ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ’ਚ ਵੱਖ-ਵੱਖ ਵਰਗਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਵਿਦਿਆਰਥੀਆਂ ਵੱਲੋਂ ਖੇਡਾਂ ਦੌਰਾਨ ਅਨੁਸ਼ਾਸਨ, ਸਹਿਯੋਗ, ਟੀਮ ਵਰਕ ਤੇ ਸ਼ਾਨਦਾਰ ਖੇਡ ਭਾਵਨਾ ਦਾ ਪ੍ਰਦਰਸ਼ਨ ਕੀਤਾ ਗਿਆ। ਅਧਿਆਪਕਾਂ ਤੇ ਪ੍ਰਬੰਧਨ ਵੱਲੋਂ ਵਿਦਿਆਰਥੀਆਂ ਦੇ ਹੁਨਰ ਤੇ ਹੌਸਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ, ਜਿਸ ਨਾਲ ਉਨ੍ਹਾਂ ਦਾ ਆਤਮ-ਵਿਸ਼ਵਾਸ ਹੋਰ ਮਜ਼ਬੂਤ ਹੋਇਆ। ਇਸ ਮੌਕੇ ਪ੍ਰਿੰਸੀਪਲ ਨੇ ਕਿਹਾ ਕਿ ਖੇਡਾਂ ਸਰੀਰਕ ਤੰਦਰੁਸਤੀ, ਮਾਨਸਿਕ ਤਾਜ਼ਗੀ ਤੇ ਆਤਮ-ਵਿਸ਼ਵਾਸ ਵਧਾਉਣ ਦਾ ਮਹੱਤਵਪੂਰਨ ਸਾਧਨ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ’ਚ ਸਰਗਰਮ ਹਿੱਸਾ ਲੈਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਖੇਡਾਂ ਨਾਲ ਬੱਚਿਆਂ ਦੇ ਸਰੀਰਕ ਵਿਕਾਸ ਤੇ ਮੋਟਰ ਸਕਿੱਲਜ਼ ’ਚ ਸੁਧਾਰ ਹੁੰਦਾ ਹੈ। ਖੇਡ ਮੇਲਾ ਵਿਦਿਆਰਥੀਆਂ ਲਈ ਯਾਦਗਾਰ, ਪ੍ਰੇਰਨਾਦਾਇਕ ਤੇ ਉਤਸ਼ਾਹ ਭਰਿਆ ਸਾਬਤ ਹੋਇਆ।