- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
12 ਦਸੰਬਰ ਦੀ ਦਿੱਲੀ ਰੈਲੀ ਦੀ ਤਿਆਰੀ ਲਈ ਕੀਤੀ ਜਾਵੇਗੀ ਸੂਬਾਈ ਕਨਵੈਨਸ਼ਨ

ਮਹਿੰਦਰ ਰਾਮ ਫੁੱਗਲਾਣਾ, ਪੰਜਾਬੀ ਜਾਗਣ,
ਜਲੰਧਰ : ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ ਤੇ ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ ਨੇ ਮੀਟਿੰਗ ਬਾਅਦ ਸਾਂਝੇ ਪ੍ਰੈੱਸ ਬਿਆਨ ਰਾਹੀਂ ਕਿਹਾ ਹੈ ਕਿ ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਦੇ ਬੈਨਰ ਹੇਠ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਕੇਂਦਰ ਸਰਕਾਰ ਦੇ ਵਿਰੁੱਧ ਰਾਮ ਲੀਲਾ ਗਰਾਊਂਡ ਦਿੱਲੀ ਵਿਖੇ ਰੈਲੀ ਕੀਤੀ ਜਾ ਰਹੀ ਹੈ। ਜੱਥੇਬੰਦੀ ਦੇ ਸੂਬਾ ਪ੍ਰੈੱਸ ਸਕੱਤਰ ਇੰਦਰਜੀਤ ਵਿਰਦੀ ਨੇ ਦੱਸਿਆ ਕਿ ਇਸ ਦੀ ਤਿਆਰੀ ਸਬੰਧੀ ਪ.ਸ.ਸ.ਫ. ਵੱਲੋਂ ਮਿਤੀ 26 ਅਕਤੂਬਰ ਨੂੰ ਤਰਕਸ਼ੀਲ ਭਵਨ ਬਰਨਾਲਾ ਵਿਖੇ ਇਕ ਸੂਬਾ ਪੱਧਰੀ ਪ੍ਰਤੀਨਿਧ ਕਨਵੈਨਸ਼ਨ ਕੀਤੀ ਜਾ ਰਹੀ ਹੈ ਜਿਸ ’ਚ ਪ.ਸ.ਸ.ਫ. ਦੇ ਸੂਬਾ ਕਮੇਟੀ ਮੈਂਬਰ, ਪ.ਸ.ਸ.ਫ. ਨਾਲ ਸਬੰਧਿਤ ਜੱਥੇਬੰਦੀਆਂ ਦੇ ਆਗੂ ਤੇ ਐਕਟਿਵ ਕਾਰਕੁੰਨ ਸ਼ਮੂਲੀਅਤ ਕਰ ਰਹੇ ਹਨ। ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਦੇ ਕੌਮੀ ਵਾਇਸ ਪ੍ਰਧਾਨ ਸਾਥੀ ਤੀਰਥ ਸਿੰਘ ਬਾਸੀ ਨੇ ਇਸ ਤਿਆਰੀ ਕਨਵੈਨਸ਼ਨ ਨੂੰ ਸੰਬੋਧਨ ਕਰਨ ਲਈ ਕੌਮੀ ਪ੍ਰਧਾਨ ਸਾਥੀ ਸੁਭਾਸ਼ ਲਾਂਬਾ ਵਿਸ਼ੇਸ਼ ਤੌਰ ’ਤੇ ਪਹੁੰਚ ਰਹੇ ਹਨ। ਕੌਮੀ ਵੌਮੈਨ ਸਬ-ਕਮੇਟੀ ਦੀ ਮੈਂਬਰ ਹਰਮਨਪ੍ਰੀਤ ਕੌਰ ਗਿੱਲ ਨੇ ਕਿਹਾ ਕਿ ਇਸ ਕਨਵੈਨਸ਼ਨ ’ਚ ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਦੀਆਂ ਸੂਬਾਈ ਆਗੂਆਂ ਵੱਲੋਂ ਵੀ ਸ਼ਮੂਲੀਅਤ ਕੀਤੀ ਜਾ ਰਹੀ ਹੈ। ਕੌਮੀ ਕਾਰਜਕਾਰਨੀ ਕਮੇਟੀ ਮੈਂਬਰ ਕਰਮਜੀਤ ਸਿੰਘ ਬੀਹਲਾ ਤੇ ਸੁਖਵਿੰਦਰ ਸਿੰਘ ਚਾਹਲ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਆਪਣੀ ਗੱਦੀ ਨੂੰ ਕਾਇਮ ਰੱਖਣ ਲਈ ਦੇਸ਼ ਅੰਦਰ ਅਰਾਜਕਤਾ ਫੈਲਾਈ ਜਾ ਰਹੀ ਹੈ। ਆਗੂਆਂ ਨੇ ਕਿਹਾ ਕਿ ਸੰਘਰਸ਼ ’ਚ ਸੂਬੇ ਭਰ ਤੋਂ ਮੁਲਾਜ਼ਮ 12 ਦਸੰਬਰ ਦੀ ਦਿੱਲੀ ਰੈਲੀ ’ਚ ਭਰਵੀਂ ਅਮੂਲੀਅਤ ਕਰਨਗੇ।