ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ 23 ਨੂੰ
ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ 23 ਨੂੰ ਸਜਾਇਆ ਜਾਵੇਗਾ - ਜਹਾਂਗੀਰ
Publish Date: Tue, 18 Nov 2025 08:24 PM (IST)
Updated Date: Tue, 18 Nov 2025 08:25 PM (IST)

ਅਵਤਾਰ ਰਾਣਾ, ਪੰਜਾਬੀ ਜਾਗਰਣ, ਮੱਲ੍ਹੀਆਂ ਕਲਾਂ : ਹਿੰਦ ਦੀ ਚਾਦਰ ਤੇ ਨੌਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਮਹਾਰਾਜ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਅਲੌਕਿਕ ਵਿਸ਼ਾਲ ਨਗਰ ਕੀਰਤਨ ਉਦਾਸੀਨ ਸੰਪਰਦਾਇ ਤੇ ਸੰਤਾਂ ਮਹਾਂਪੁਰਸ਼ਾਂ ਤੇ ਸਮੂਹ ਸੰਗਤਾਂ ਵੱਲੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਉਦਾਸੀਨ ਸੰਪਰਦਾਇ ਤਪ ਅਸਥਾਨ ਬਾਬਾ ਸ੍ਰੀ ਚੰਦ ਜੀ ਤੇ ਸੰਤ ਭਾਈ ਹਰਿਦਾਸ ਜੀ ਦੇ ਅਸਥਾਨ ਬਿਲਗਾ ਤੋਂ 23 ਨਵੰਬਰ ਨੂੰ ਸਵੇਰੇ 8 ਵਜੇ ਸਜਾਇਆ ਜਾ ਰਿਹਾ ਹੈ। ਇਸ ਨਗਰ ਕੀਰਤਨ ਸਬੰਧੀ ਸੰਤਾਂ ਮਹਾਂਪੁਰਸ਼ਾਂ ਤੇ ਸੰਪਰਦਾਇ ਦੇ ਆਗੂਆਂ ਦੀ ਵਿਸ਼ੇਸ਼ ਇਕੱਤਰਤਾ ਹੋਈ ਤੇ ਨਗਰ ਕੀਰਤਨ ਦਾ ਪੋਸਟਰ ਵੀ ਰਿਲੀਜ਼ ਕੀਤਾ ਗਿਆ। ਫੈਡਰੇਸ਼ਨ ਆਗੂ ਹਰਜਿੰਦਰ ਸਿੰਘ ਜਹਾਂਗੀਰ ਨੇ ਦੱਸਿਆ ਕਿ ਇਹ ਅਲੌਕਿਕ ਨਗਰ ਕੀਰਤਨ 23 ਨਵੰਬਰ ਨੂੰ ਸਵੇਰੇ 8 ਵਜੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਲਈ ਰਵਾਨਾ ਹੋਵੇਗਾ। ਇਸ ਨਗਰ ਕੀਰਤਨ ’ਚ ਵਿਸ਼ੇਸ਼ ਤੌਰ ’ਤੇ ਬਾਬਾ ਸੁਖਦੇਵ ਸਿੰਘ ਬਿਲਗੇ ਵਾਲੇ, ਬਾਬਾ ਹਰਵਿੰਦਰ ਸਿੰਘ, ਕਸ਼ਮੀਰ ਪੰਡਿਤ, ਸੰਤ ਬਾਬਾ ਪਿਆਰਾ ਦਾਸ, ਸੰਤੋਖ ਸਿੰਘ, ਫੈਡਰੇਸ਼ਨ ਆਗੂ ਭਾਈ ਹਰਜਿੰਦਰ ਸਿੰਘ ਜਹਾਂਗੀਰ, ਬਾਬਾ ਬਲਵੀਰ ਰਾਮ ਤੇ ਅਨੇਕਾਂ ਹੀ ਉਦਾਸੀ ਸੰਪਰਦਾ ਦੇ ਮੁਖੀ, ਸਾਧੂ, ਸੰਤ ਮਹਾਂਪੁਰਸ਼ ਤੇ ਸਮੂਹ ਸੰਗਤਾਂ ਤੇ ਹੋਰ ਸੰਸਥਾਵਾਂ ਹਾਜ਼ਰੀਆਂ ਭਰਨਗੀਆਂ।