ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, ਗੁਰਦੁਆਰੇ ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ; 13 ਸਾਲਾ ਬੱਚੀ ਦੀ ਮੌਤ
ਦੋਂ ਉਹ ਰਸਤੇ ਵਿੱਚ ਪਹੁੰਚੇ ਤਾਂ ਪਿੱਛੋਂ ਨਗਰ ਸਾਈਡ ਵੱਲੋਂ ਆ ਰਹੀ ਇੱਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰੀ ਜਿਸ ਕਾਰਨ ਬੱਚੀ ਦਰੱਖਤ ਨਾਲ ਜਾ ਵੱਜੀ ਤੇ ਬੱਚੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦਕਿ ਉਸ ਦੀ ਭੂਆ ਜ਼ਖ਼ਮੀ ਹੋ ਗਈ।
Publish Date: Sun, 25 Jan 2026 12:16 PM (IST)
Updated Date: Sun, 25 Jan 2026 12:32 PM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ: ਪਿੰਡ ਗੜਾ ਵਿਖੇ ਬੀਤੀ ਰਾਤ ਇੱਕ ਦਰਦਨਾਕ ਸੜਕੀ ਹਾਦਸਾ ਵਾਪਰਿਆ। ਜਿਸ ਵਿੱਚ 13 ਸਾਲ ਦੀ ਮਾਸੂਮ ਬੱਚੀ ਦੀ ਮੌਕੇ ’ਤੇ ਹੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਮਿਲੀ ਜਾਣਕਾਰੀ ਮੁਤਾਬਕ ਸਰਬਜੀਤ ਕੁਮਾਰ ਗੈਲੂ ਨੇ ਦੱਸਿਆ ਕਿ ਬੱਚੀ ਮੁਸਕਾਨ ਆਪਣੀ ਭੂਆ ਦੇ ਨਾਲ ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਘਰ ਵਾਪਸ ਆ ਰਹੀ ਸੀ। ਜਦੋਂ ਉਹ ਰਸਤੇ ਵਿੱਚ ਪਹੁੰਚੇ ਤਾਂ ਪਿੱਛੋਂ ਨਗਰ ਸਾਈਡ ਵੱਲੋਂ ਆ ਰਹੀ ਇੱਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰੀ ਜਿਸ ਕਾਰਨ ਬੱਚੀ ਦਰੱਖਤ ਨਾਲ ਜਾ ਵੱਜੀ ਤੇ ਬੱਚੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦਕਿ ਉਸ ਦੀ ਭੂਆ ਜ਼ਖ਼ਮੀ ਹੋ ਗਈ।
ਘਟਨਾ ਤੋਂ ਬਾਅਦ ਇਲਾਕੇ ’ਚ ਸੋਗ ਦੀ ਲਹਿਰ ਦੌੜ ਗਈ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਦੋਸ਼ੀ ਡਰਾਈਵਰ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ।
ਇਸ ਸਬੰਧੀ ਥਾਣਾ ਫਿਲੌਰ ਦੇ ਏਐਸਆਈ ਜਸਵਿੰਦਰ ਸਿੰਘ ਨੇ ਦੱਸਿਆ ਕਿ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਬਣਦੀ ਕਾਨੂੰਨੀ