ਰਸਭਿੰਨਾ ਕੀਰਤਨ ਕਰ ਕੇ ਸੰਗਤ ਕੀਤੀ ਨਿਹਾਲ
ਗੁਰਦੁਆਰਾ ਦੀਵਾਨ ਅਸਥਾਨ ਵਿਖੇ ਕੀਰਤਨ ਸਮਾਗਮ ’ਚ ਬੇਅੰਤ ਸੰਗਤਾਂ ਹੋਈਆਂ ਨਤਮਸਤਕ
Publish Date: Thu, 17 Sep 2026 10:20 PM (IST)
Updated Date: Thu, 17 Sep 2026 10:23 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ ਦੋਆਬੇ ਦੇ ਕੇਂਦਰੀ ਅਸਥਾਨ ਗੁਰਦਵਾਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਵਿਖੇ ਸਰਬੱਤ ਦੇ ਭਲੇ ਅਤੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਕਰਵਾਏ ਗਏ ਗੁਰਮਤਿ ਸਮਾਗਮ ਵਿਚ ਭਾਈ ਜਗਜੀਤ ਸਿੰਘ ਬਬੀਹਾ, ਬੀਬੀ ਬਲਵਿੰਦਰ ਕੌਰ ਖਡੂਰ ਸਾਹਿਬ ਅਤੇ ਭਾਈ ਤਲਵਿੰਦਰ ਸਿੰਘ ਨੇ ਰਸਭਿਨਾ ਕੀਰਤਨ ਕਰਕੇ ਸੰਗਤਾਂ ਨੂੰ ਦੇਰ ਰਾਤ ਤੱਕ ਨਿਹਾਲ ਕੀਤਾ। ਇਸ ਮੌਕੇ ਪ੍ਰਧਾਨ ਮੋਹਨ ਸਿੰਘ ਢੀਂਡਸਾ, ਸੁਰਿੰਦਰ ਸਿੰਘ ਵਿਰਦੀ ਅਤੇ ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ ਨੇ ਸੰਗਤਾਂ ਦਾ ਧੰਨਵਾਦ ਕੀਤਾ। ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸਜਾਏ ਜਾਣ ਵਾਲੇ ਮੁੱਖ ਨਗਰ ਕੀਰਤਨ ਦੀ ਜਾਣਕਾਰੀ ਦਿੱਤੀ ਕਿ 21 ਨੂੰ ਨਵੰਬਰ ਨੂੰ ਨਗਰ ਕੀਰਤਨ ਸਜਾਇਆ ਜਾਵੇਗਾ। ਸਮਾਗਮ ਵਿੱਚ ਦਵਿੰਦਰ ਸਿੰਘ ਰਿਆਤ, ਜਸਕੀਰਤ ਸਿੰਘ ਜੱਸੀ,ਪ੍ਰੀਤਮ ਸਿੰਘ ਅਰੋੜਾ, ਨਿਰਮਲ ਸਿੰਘ ਬੇਦੀ, ਗੁਰਜੀਤ ਸਿੰਘ ਟੱਕਰ, ਬਾਵਾ ਗਾਬਾ, ਕਰਨ ਵਧਵਾ, ਗੁਰਨੀਤ ਸਿੰਘ, ਹਰਮਨ ਜੋਤ ਸਿੰਘ, ਅਨਮੋਲਪ੍ਰੀਤ ਸਿੰਘ, ਜਸਦੀਪ ਸਿੰਘ, ਭਵਰਾਜ ਸਿੰਘ, ਗਗਨ ਸਿੰਘ, ਭਵਜੋਤ ਸਿੰਘ, ਮਨਕੀਰਤ ਸਿੰਘ, ਪ੍ਰਭਗੁਣ ਸਿੰਘ, ਹਰਮਨ ਮੱਕੜ, ਅਜਮੇਰ ਸਿੰਘ, ਪਰਮਿੰਦਰ ਸਿੰਘ, ਮਨਪ੍ਰੀਤ ਸਿੰਘ, ਹਰਪ੍ਰੀਤ ਸਿੰਘ ਮਨੀ, ਦਿਮੰਤਜੀਤ ਸਿੰਘ ਨੇ ਹਾਜ਼ਰੀ ਭਰੀ।