ਚਾਰ ਸਾਹਿਬਜ਼ਾਦਿਆਂ ਜਾਂ ਸਿੱਖ ਸ਼ਹੀਦਾਂ ਦਾ ਸਵਾਂਗ ਰਚਾਉਣ ਵਾਲਿਆਂ ਨੂੰ ਚਿਤਾਵਨੀ
ਚਾਰ ਸਾਹਿਬਜ਼ਾਦਿਆਂ ਜਾਂ ਸਿੱਖ ਸ਼ਹੀਦਾਂ ਦਾ ਸਵਾਂਗ ਰਚਾਉਣ ਵਾਲਿਆਂ ਨੂੰ ਚੇਤਾਵਨੀ
Publish Date: Fri, 05 Dec 2025 07:10 PM (IST)
Updated Date: Fri, 05 Dec 2025 07:12 PM (IST)

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ-ਬਾਲ ਭਲਾਈ ਕੌਂਸਲ ਪੰਜਾਬ ਵੱਲੋਂ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਸੂਬਾ ਪੱਧਰੀ ਉਲੀਕੇ ਗਏ ਫੈਂਸੀ ਡਰੈੱਸ ਮੁਕਾਬਲਿਆਂ ਦਾ ਸਖਤ ਨੋਟਿਸ ਲੈਂਦੇ ਹੋਏ ਸਿੱਖ ਤਾਲਮੇਲ ਕਮੇਟੀ ਵੱਲੋਂ ਤੁਰੰਤ ਰੱਦ ਕਰਨ ਦੀ ਚਿਤਾਵਨੀ ਦਿੱਤੀ ਗਈ ਹੈ। ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਢਾ ,ਸਤਪਾਲ ਸਿੰਘ ਸਿਦਕੀ, ਹਰਪ੍ਰੀਤ ਸਿੰਘ ਨੀਟੂ, ਪਰਮਪ੍ਰੀਤ ਸਿੰਘ ਵਿਟੀ, ਗੁਰਵਿੰਦਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਮੌਜੂਦਾ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਸਿਧਾਂਤਾਂ ਦਾ ਗਿਆਨ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿੱਖ ਗੁਰੂ ਸਾਹਿਬਾਨ ਦੇ ਪਰਿਵਾਰਕ ਮੈਂਬਰਾਂ, ਚਾਰ ਸਾਹਿਬਜ਼ਾਦਿਆਂ ਅਤੇ ਸਿੱਖ ਸ਼ਹੀਦਾਂ ਦੇ ਸਵਾਂਗ ਰਚਾਉਣ ਉੱਤੇ ਪੂਰਨ ਤੌਰ ’ਤੇ ਪਾਬੰਦੀ ਹੈ। ਇਸ ਦੇ ਬਾਵਜੂਦ ਕੌਂਸਲ ਵੱਲੋਂ ਪੰਜਾਬ ਅੰਦਰ ਚਾਰ ਸਾਹਿਬਜ਼ਾਦਿਆਂ ਮਾਤਾ ਗੁਜਰ ਕੌਰ ਤੇ ਮਹਾਨ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਉੱਤੇ ਫੈਂਸੀ ਡਰੈੱਸ ਮੁਕਾਬਲੇ ਕਰਵਾਉਣ ਲਈ ਜ਼ਿਲ੍ਹਾ ਡਿਪਟੀ ਕਮਿਸ਼ਨਰਾਂ ਨੂੰ ਆਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਸਿੱਖੀ ਸਿਧਾਂਤਾਂ ਨਾਲ ਖਿਲਵਾੜ ਕਰਨ ਦੀ ਸਿੱਖ ਕੌਮ ਕਦੇ ਵੀ ਇਜਾਜ਼ਤ ਨਹੀਂ ਦੇਵੇਗੀ। ਇਸ ਮੌਕੇ ਗੁਰਵਿੰਦਰ ਸਿੰਘ ਨਾਗੀ, ਗੁਰਦੀਪ ਸਿੰਘ, ਪ੍ਰਭਜੋਤ ਸਿੰਘ ਖਾਲਸਾ, ਤਜਿੰਦਰ ਸਿੰਘ ਸੰਤ ਨਗਰ, ਪਲਵਿੰਦਰ ਸਿੰਘ, ਤਰਲੋਚਨ ਸਿੰਘ ਭਸੀਨ, ਮਨਮਿੰਦਰ ਸਿੰਘ ਭਾਟੀਆ, ਅਰਵਿੰਦਰ ਪਾਲ ਸਿੰਘ, ਹਰਜੀਤ ਸਿੰਘ, ਲਖਬੀਰ ਸਿੰਘ, ਪਰਦੀਪ ਸਿੰਘ, ਮਨਪ੍ਰੀਤ ਸਿੰਘ ਬਿੰਦਰਾ, ਹਰਪ੍ਰੀਤ ਸਿੰਘ ਸੋਨੂੰ ਆਦਿ ਹਾਜ਼ਰ ਸਨ।