ਗੁੰਡਾਗਰਦੀ ਕਰ ਕੇ ਕਈਆਂ ਨੂੰ ਜ਼ਖ਼ਮੀ ਕਰਨ ਵਾਲੀ ਔਰਤ ਕਾਬੂ
ਮੁਹੱਲੇ ’ਚ ਗੁੰਡਾਗਰਦੀ ਕਰਕੇ ਕਈਆਂ ਨੂੰ ਜਖਮੀ ਕਰਨ ਦੇ ਦੋਸ਼ ’ਚ ਇਕ ਮਹਿਲਾ ਗ੍ਰਿਫਤਾਰ
Publish Date: Sat, 27 Dec 2025 09:31 PM (IST)
Updated Date: Sun, 28 Dec 2025 04:14 AM (IST)

ਬਾਕੀਆਂ ਦੀ ਤਲਾਸ਼ ’ਚ ਛਾਪੇਮਾਰੀ ਜਾਰੀ ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਥਾਣਾ ਨੰਬਰ ਪੰਜ ਦੀ ਹੱਦ ’ਚ ਪੈਂਦੇ ਸ਼ਿਵਾ ਜੀ ਨਗਰ ਮੁਹੱਲੇ ’ਚ ਬੀਤੀ ਰਾਤ ਹਥਿਆਰਬੰਦ ਵਿਅਕਤੀਆਂ ਦੇ ਗਿਰੋਹ ਵੱਲੋ ਦਹਿਸ਼ਤ ਦਾ ਮਾਹੌਲ ਬਣਾੳਦੇ ਹੋਏ ਗਲੀ ਨੰਬਰ 3 ਦੇ ਵਾਸੀਆਂ ’ਤੇ ਹਮਲਾ ਕਰ ਕੇ ਕਰੀਬ ਅੱਧਾ ਦਰਜਨ ਵਿਅਕਤੀਆਂ ਨੂੰ ਜ਼ਖ਼ਮੀ ਕਰਨ ਦੇ ਮਾਮਲੇ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਨੇ ਮਾਮਲਾ ਦਰਜ ਕਰਨ ਤੋਂ ਬਾਅਦ ਇਕ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਥਾਣਾ ਮੁਖੀ ਯਾਦਵਿੰਦਰ ਰਾਣਾ ਨੇ ਜਾਣਕਾਰੀ ਦਿੱਤੀ ਕਿ ਪੀੜਤਾਂ ਵੱਲੋਂ ਦਿੱਤੇ ਬਿਆਨਾਂ ਦੇ ਆਧਾਰ ’ਤੇ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਵਾਰਦਾਤ ’ਚ ਸ਼ਾਮਲ ਹੋਰ ਵਿਅਕਤੀਆਂ ਦੀ ਭਾਲ ਕੀਤੀ ਜਾ ਰਹੀ ਹੈ ਤੇ ਜਲਦ ਹੀ ਉਨ੍ਹਾਂ ਨੂੰ ਵੀ ਗ੍ਰਿਫ਼ਤਾਰ ਕਰ ਕੇ ਬਣਦੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਵਰਨਣਯੋਗ ਹੈ ਕਿ ਬੀਤੀ ਰਾਤ ਹਮਲਾਵਰਾਂ ਤੋਂ ਬਚਾਅ ਲਈ ਜਦ ਇਲਾਕਾ ਵਾਸੀ ਆਪਣੇ ਘਰਾਂ ਅੰਦਰ ਵੜ ਗਏ ਤਾਂ ਹਮਲਾਵਰਾ ਨੇ ਘਰਾਂ ’ਤੇ ਇੱਟਾਂ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਨ੍ਹਾਂ ਨੂੰ ਜ਼ਖ਼ਮੀ ਕਰ ਦਿਤਾ ਗਿਆ ਸੀ। ਬੀਤੀ ਰਾਤ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੇ ਮੌਕੇ ’ਤੇ ਪਹੁੰਚ ਕੇ ਪੁਲਿਸ ਕੋਲੋ ਪੀੜਤਾਂ ਦੇ ਹੱਕ ’ਚ ਕਾਰਵਾਈ ਸ਼ੁਰੂ ਕਰਵਾਈ ਗਈ ਸੀ। ਅੱਜ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਵੀ ਵਾਰਦਾਤ ਵਾਲੀ ਜਗ੍ਹਾ ’ਤੇ ਪਹੁੰਚੇ ਤੇ ਉਨ੍ਹਾਂ ਪੀੜਤਾਂ ਤੋਂ ਹਾਲਾਤਾਂ ਸਬੰਧੀ ਜਾਣਕਾਰੀ ਲਈ। ਰਿੰਕੂ ਨੇ ਇਲਾਕੇ ’ਚ ਹੋ ਰਹੀ ਸ਼ਰੇਆਮ ਬਦਮਾਸ਼ੀ ਨੂੰ ਸਰਕਾਰ ਦੀ ਨਾਕਾਮੀ ਦੱਸਿਆ। ਉਨ੍ਹਾਂ ਕਿਹਾ ਕਿ ਸਰਕਾਰ ਆਮ ਸ਼ਹਿਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾੳਣ ’ਚ ਨਾਕਾਮ ਹੋ ਰਹੀ ਹੈ। ਇਲਾਕੇ ’ਚ ਵੱਧ ਰਹੇ ਅਪਰਾਧਾਂ ਨੂੰ ਠੱਲ੍ਹ ਪਾੳਣ ਲਈ ਰਿੰਕੂ ਨੇ ਡੀਸੀਪੀ (ਜਾਂਚ) ਮਨਪ੍ਰੀਤ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਤੋਂ ਅਪਰਾਧਿਕ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਤੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ।