ਹੁਸ਼ਿਆਰਪੁਰ ਦੇ ਨੌਜਵਾਨ ਦੀ ਪੁਰਤਗਾਲ ’ਚ ਸੜਕ ਹਾਦਸੇ ਦੌਰਾਨ ਮੌਤ, ਦੋ ਭੈਣਾਂ ਦਾ ਸੀ ਇਕਲੌਤਾ ਭਰਾ
ਜਸਵਿੰਦਰ ਸਿੰਘ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਤੇ ਭੈਣਾਂ ਦੇ ਵਿਆਹ ਲਈ ਉਸ ਦੀ ਉਡੀਕ ਕੀਤੀ ਜਾ ਰਹੀ ਸੀ। ਜਸਵਿੰਦਰ ਸਿੰਘ ਦੇ ਪਿਤਾ ਸਰਵਨ ਸਿੰਘ ਨੇ ਜਸਵਿੰਦਰ ਸਿੰਘ ਦੀ ਮ੍ਰਿਤਕ ਦੇਹ ਭਾਰਤ ਲਿਆਉਣ ’ਚ ਸਰਕਾਰ ਨੂੰ ਮਦਦ ਦੀ ਅਪੀਲ ਕੀਤੀ ਹੈ।
Publish Date: Sat, 18 Oct 2025 08:20 AM (IST)
Updated Date: Sat, 18 Oct 2025 08:24 AM (IST)
ਤੇਜਿੰਦਰ ਸਿੰਘ, ਪੰਜਾਬੀ ਜਾਗਰਣ, ਟਾਂਡਾ ਉੜਮੁੜ : ਜ਼ਿਲ੍ਹਾ ਹੁਸ਼ਿਆਰਪੁਰ ਦੇ ਟਾਂਡਾ ਨੇੜਲੇ ਪਿੰਡ ਗਿੱਲਾਂ ਦੇ ਇਕ ਨੌਜਵਾਨ ਦੀ ਪੁਰਤਗਾਲ ’ਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਜਸਵਿੰਦਰ ਸਿੰਘ, ਪੁੱਤਰ ਸਰਵਨ ਸਿੰਘ ਚਾਰ ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਪੁਰਤਗਾਲ ਗਿਆ ਸੀ। ਉੱਥੇ ਉਹ ਖੇਤੀਬਾੜੀ ਦਾ ਕੰਮ ਕਰਦਾ ਸੀ। ਬੀਤੇ ਦਿਨੀਂ ਮੋਟਰਸਾਈਕਲ ’ਤੇ ਕੰਮ ’ਤੇ ਜਾਂਦੇ ਸਮੇਂ ਵਾਪਰੇ ਇਕ ਹਾਦਸੇ ’ਚ ਉਸ ਦੀ ਮੌਤ ਹੋ ਗਈ। ਜਸਵਿੰਦਰ ਸਿੰਘ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਤੇ ਭੈਣਾਂ ਦੇ ਵਿਆਹ ਲਈ ਉਸ ਦੀ ਉਡੀਕ ਕੀਤੀ ਜਾ ਰਹੀ ਸੀ। ਜਸਵਿੰਦਰ ਸਿੰਘ ਦੇ ਪਿਤਾ ਸਰਵਨ ਸਿੰਘ ਨੇ ਜਸਵਿੰਦਰ ਸਿੰਘ ਦੀ ਮ੍ਰਿਤਕ ਦੇਹ ਭਾਰਤ ਲਿਆਉਣ ’ਚ ਸਰਕਾਰ ਨੂੰ ਮਦਦ ਦੀ ਅਪੀਲ ਕੀਤੀ ਹੈ।