- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐੱਸਬੀਟੀ ਮਾਡਲ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਆਗਮਨ ਪੁਰਬ ਮਨਾਇਆ

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ
ਬਾਲ ਕਲਿਆਣ ਸੰਸਕਾਰ ਕੇਂਦਰ' ਵੱਲੋਂ ਚਲਾਏ ਜਾ ਰਹੇ ਐੱਸਬੀਟੀ ਮਾਡਲ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕਰਕੇ ਸਮਾਗਮ ਦੀ ਆਰੰਭਤਾ ਕੀਤੀ। ਸਮਾਗਮ ’ਚ ਉੱਘੇ ਉਦਯੋਗਪਤੀ ਗੁਰਨਾਮ ਸਿੰਘ, ਇੰਡਸਟਰੀਅਲ ਏਰੀਆ ਦੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਭਜਨ ਸਿੰਘ ਸੈਣੀ, ਨਵਦੀਪ ਰਾਸ਼ਟਰੀ ਸਵੈਮ ਸੇਵਕ ਸੰਘ ਦੇ ਵਿਭਾਗ ਪ੍ਰਚਾਰਕ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਸਿੱਖਿਆਵਾਂ 'ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਗੁਰੂ ਜੀ ਦੇ ਸਾਂਝੀਵਾਲਤਾ ਤੇ ਨਿਸ਼ਕਾਮ ਸੇਵਾ ਦੇ ਸੰਦੇਸ਼ ਨੂੰ ਆਪਣੇ ਜੀਵਨ ’ਚ ਅਪਣਾ ਲਈਏ ਤਾਂ ਅਸੀਂ ਖੁਦ ਨੂੰ, ਆਪਣੇ ਦੇਸ਼ ਨੂੰ ਤੇ ਸਮੁੱਚੀ ਮਨੁੱਖਤਾ ਨੂੰ ਸੱਚ ਤੇ ਸ਼ਾਂਤੀ ਦੇ ਰਾਹ 'ਤੇ ਤੋਰ ਸਕਦੇ ਹਾਂ ਤੇ ਨਾਲ ਹੀ ਵਾਤਾਵਰਣ ਦੀ ਸੰਭਾਲ ’ਚ ਵੀ ਯੋਗਦਾਨ ਪਾ ਸਕਦੇ ਹਾਂ। ਇਸ ਮੌਕੇ ਵਿਦਿਆਰਥੀਆਂ ਨੂੰ 250 ਟਰੈਕਸੂਟ ਵੰਡੇ ਗਏ। ਸਮਾਗਮ ’ਚ ਹਰਸ਼ ਦੱਤਾ, ਸੁਨੀਲ ਦੱਤਾ, ਸੰਦੀਪ ਨਾਰੰਗ, ਰਾਜੀਵ ਮਰਵਾਹਾ, ਜੌਲੀ ਬੇਦੀ, ਨੀਲਮ ਧੀਰ, ਪ੍ਰਿੰਸੀਪਲ ਰਜਨੀ ਸ਼ਰਮਾ ਤੇ ਭੁਪਿੰਦਰ ਕੌਰ ਸਮੇਤ ਸਕੂਲ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।।