ਅੱਵਲ ਰਹਿਣ ਵਾਲਿਆਂ ਨੂੰ ਸਨਮਾਨਿਤ ਕਰੇਗੀ ‘ਆਗਾਜ਼’
ਪ੍ਰਧਾਨ ਪਰਮਪ੍ਰੀਤ ਸਿੰਘ ਵਿੱਟੀ ਨੇ ਦੱਸਿਆ ਕਿ ਇਸ ਵਾਰ ਕਰਵਾਇਆ ਜਾਣ ਵਾਲਾ ਸਮਾਗਮ ਇਸ ਲਈ ਵੀ ਖਾਸ ਹੈ ਕਿਐੱਨ ਜੀ ਓ ਨੂੰ ਹੋਂਦ ਵਿੱਚ ਆਇਆਂ ਨੂੰ 18 ਸਾਲ ਹੋ ਗਏ ਹਨ। ਹਰ ਸਾਲ ਕਰਵਾਏ ਜਾਣ ਵਾਲੇ ਇਸ ਸਨਮਾਨ ਸਮਾਗਮ ਵਿੱਚ ਬੱਚਿਆਂ ਨੂੰ ਸਨਮਾਨਿਤ ਕਰਨ ਤੋਂ ਇਲਾਵਾ ਆਏ ਹੋਏ ਮਹਿਮਾਨਾਂ ਨੂੰ ਥੈਲਾਸੀਮੀਆ ਪ੍ਰਤੀ ਜਾਗਰੂਕ ਵੀ ਕੀਤਾ ਜਾਂਦਾ ਹੈ ਤਾਂ ਜੋ ਆਉਣ ਵਾਲੀ ਪੀੜ੍ਹੀ ਨੂੰ ਇਸ ਬਿਮਾਰੀ ਤੋਂ ਮੁਕਤ ਕੀਤਾ ਜਾ ਸਕੇ।
Publish Date: Tue, 26 May 2026 08:03 PM (IST)
Updated Date: Tue, 26 May 2026 08:04 PM (IST)

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਆਗਾਜ਼ ਐੱਨਜੀਓ ਦੀ ਵੱਲੋਂ ਮੁੱਖ ਦਫਤਰ ਪੱਕਾ ਬਾਗ਼ ’ਚ ਕੀਤੀ ਗਈ ਮੀਟਿੰਗ ਵਿੱਚ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਹਿੱਸਾ ਲਿਆ। ਏਜੰਡੇ ਬਾਰੇ ਪ੍ਰਧਾਨ ਪਰਮਪ੍ਰੀਤ ਸਿੰਘ ਵਿੱਟੀ, ਅਮਰਜੀਤ ਸਿੰਘ ਮੰਗਾ ਜਨਰਲ ਸਕੱਤਰ ਅਤੇ ਮੀਤ ਪ੍ਰਧਾਨ ਰਣਜੀਤ ਸਿੰਘ ਗੋਲਡੀ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਆਗਾਜ਼ ਐਨ ਜੀ ਓ ਅਤੇ ਆਲ ਇੰਡੀਆ ਹਿਊਮਨ ਰਾਇਟਸ ਵੱਲੋਂ ਇਕ ਸਨਮਾਨ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ 10ਵੀਂ ਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵੱਖ ਵੱਖ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਹ ਸਮਾਗਮ 30 ਮਈ ਨੂੰ ਲਾਇਨਜ਼ ਕਲੱਬ ਵਿਖੇ ਸ਼ਾਮ 4 ਵਜੇ ਅਰੰਭ ਹੋਵੇਗਾ। ਇਸ ਸਮਾਗਮ ’ਚ ਸਨਮਾਨਿਤ ਹੋਣ ਵਾਲੇ ਬੱਚਿਆਂ ਦੇ ਮਾਪੇ ਤੇ ਸਕੂਲ ਅਧਿਆਪਕਾਂ ਵੀ ਹਾਜ਼ਰ ਹੋਣਗੇ। ਪ੍ਰਧਾਨ ਪਰਮਪ੍ਰੀਤ ਸਿੰਘ ਵਿੱਟੀ ਨੇ ਦੱਸਿਆ ਕਿ ਇਸ ਵਾਰ ਕਰਵਾਇਆ ਜਾਣ ਵਾਲਾ ਸਮਾਗਮ ਇਸ ਲਈ ਵੀ ਖਾਸ ਹੈ ਕਿਐੱਨ ਜੀ ਓ ਨੂੰ ਹੋਂਦ ਵਿੱਚ ਆਇਆਂ ਨੂੰ 18 ਸਾਲ ਹੋ ਗਏ ਹਨ। ਹਰ ਸਾਲ ਕਰਵਾਏ ਜਾਣ ਵਾਲੇ ਇਸ ਸਨਮਾਨ ਸਮਾਗਮ ਵਿੱਚ ਬੱਚਿਆਂ ਨੂੰ ਸਨਮਾਨਿਤ ਕਰਨ ਤੋਂ ਇਲਾਵਾ ਆਏ ਹੋਏ ਮਹਿਮਾਨਾਂ ਨੂੰ ਥੈਲਾਸੀਮੀਆ ਪ੍ਰਤੀ ਜਾਗਰੂਕ ਵੀ ਕੀਤਾ ਜਾਂਦਾ ਹੈ ਤਾਂ ਜੋ ਆਉਣ ਵਾਲੀ ਪੀੜ੍ਹੀ ਨੂੰ ਇਸ ਬਿਮਾਰੀ ਤੋਂ ਮੁਕਤ ਕੀਤਾ ਜਾ ਸਕੇ। ਅੱਵਲ ਆਉਣ ਵਾਲੇ ਬੱਚਿਆਂ ਦੀ ਹੌਸਲਾ ਅਫਜ਼ਾਈ ਲਈ ਜਿੱਥੇ ਧਾਰਮਿਕ ਤੇ ਸਮਾਜਿਕ ਜੱਥੇਬੰਦੀਆਂ ਦੇ ਨੁਮਾਇੰਦੇ ਸ਼ਿਰਕਤ ਕਰਨਗੇ ਉਥੇ ਹੀ ਸਿਆਸੀ ਹਸਤੀਆਂ ਵੀ ਸ਼ਮੂਲੀਅਤ ਕਰਨਗੀਆਂ। ਆਏ ਹੋਏ ਮਹਿਮਾਨਾਂ ਦੇ ਮਨੋਰੰਜਨ ਲਈ ਸੱਭਿਆਚਾਰ ਪ੍ਰੋਗਰਾਮ ਲਈ ਵੀ ਕੁੱਝ ਸਮਾਂ ਰੱਖਿਆ ਗਿਆ ਹੈ ਅਤੇ ਇਕ ਲੱਕੀ ਡਰਾਅ ਕੱਢਿਆ ਜਾਵੇਗਾ। ਇਸ ਮੀਟਿੰਗ ’ਚ ਪਰਮਪ੍ਰੀਤ ਸਿੰਘ ਵਿੱਟੀ, ਅਮਰਜੀਤ ਸਿੰਘ, ਰਣਜੀਤ ਸਿੰਘ ਗੋਲਡੀ, ਸੰਦੀਪ ਕੰਵਲ ਸਿੰਘ ਛਾਬੜਾ, ਇੰਦਰਪ੍ਰੀਤ ਸਿੰਘ ਸੋਢੀ, ਗਗਨਦੀਪ ਸਿੰਘ ਨਾਗੀ, ਰਾਜਾ ਸਿੰਘ, ਸੁਖਜੀਤ ਸਿੰਘ, ਪ੍ਰਦੀਪ ਸਿੰਘ ਵਿੱਕੀ, ਤਜਿੰਦਰ ਸਿੰਘ ਰੋਬੀ, ਕਮਲਜੀਤ ਸਿੰਘ, ਉਂਕਾਰ ਸਿੰਘ, ਜਸਪ੍ਰੀਤ ਸਿੰਘ, ਲਾਟੀ ਮੱਕੜ , ਰਿਸ਼ੂ ਸ਼ਰਮਾ, ਦਵਿੰਦਰ ਫੌਜੀ, ਸੁਰਜੀਤ ਸਿੰਘ, ਰੱਗੂ ਮਿਸ਼ਰਾ, ਵਿਪਨ ਕੁਮਾਰ ਰਿੰਕੂ ਸੇਠੀ ਆਦਿ ਹਾਜ਼ਰ ਸਨ।