- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੂਬੇ ਭਰ ਚ ਆਮ ਆਦਮੀ ਕਲੀਨਿਕ ਆਮ ਜਨਤਾ ਲਈ ਵਰਦਾਨ : ਅੰਮ੍ਰਿਤਪਾਲ ਸਿੰਘ

ਕਿਹਾ-ਕਲੀਨਿਕ ਮੁਫ਼ਤ ਅਤਿ ਆਧੁਨਿਕ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ’ਚ ਵਰਦਾਨ ਸਾਬਿਤ
ਤੇਜਿੰਦਰ ਕੌਰ ਥਿੰਦ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਸਰਕਾਰ ਵੱਲੋਂ ਪੰਜਾਬ ਦੀ ਆਮ ਜਨਤਾ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਵਚਨਬੱਧਤਾ ਨੂੰ ਦੁਰਹਾਉੰਦੇ ਹੋਏ ਜਲੰਧਰ ਨੂੰ ਨਵੇਂ 11 ਆਮ ਆਦਮੀ ਕਲੀਨਿਕ ਦਾ ਤੋਹਫਾ ਦਿੱਤਾ, ਜਿਨ੍ਹਾਂ ਦਾ ਰਸਮੀ ਤੌਰ ’ਤੇ ਕੈਬਨਿਟ ਮੰਤਰੀ ਵੱਲੋਂ ਉਦਘਾਟਨ ਕੀਤਾ ਗਿਆ। ਇਨ੍ਹਾਂ ਨੂੰ ਮਿਲਾ ਕੇ ਜ਼ਿਲ੍ਹੇ ’ਚ ਕੁੱਲ 96 ਆਮ ਆਦਮੀ ਕਲੀਨਿਕ ਹੋ ਗਏ ਹਨ। ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਪਲਾਨਿੰਗ ਬੋਰਡ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਨੇ ਇਸ ਲਈ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਜਲੰਧਰ ਦੇ ਲੋਕਾਂ ਨੂੰ ਮੁਫ਼ਤ ਅਤਿ ਆਧੁਨਿਕ ਡਾਕਟਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਆਮ ਆਦਮੀ ਕਲੀਨਿਕਾਂ ’ਚ ਉਪਲਬੱਧ ਸਹੂਲਤਾਂ ਬਾਰੇ ਜ਼ਿਕਰ ਕਰਦਿਆਂ ਕਿਹਾ ਕਿ ਇਨ੍ਹਾਂ ’ਚ 47 ਤਰ੍ਹਾਂ ਦੇ ਟੈਸਟ ਅਤੇ 107 ਤਰ੍ਹਾਂ ਦੀਆਂ ਜ਼ਰੂਰੀ ਦਵਾਈਆਂ ਬਿਲਕੁਲ ਮੁਫ਼ਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਇਨ੍ਹਾਂ ਕੇਂਦਰਾਂ ’ਚ ਕੁੱਤੇ ਦੇ ਕੱਟੇ ਦੀ ਐਂਟੀ ਰੈਬੀਜ਼ ਟੀਕਿਆਂ ਦੇ ਨਾਲ ਜ਼ਿਲ੍ਹੇ ਵਿੱਚ 46 ਸੂਚੀਬੱਧ ਹਸਪਤਾਲਾਂ ’ਚ ਗਰਭਵਤੀ ਔਰਤਾਂ ਨੂੰ ਮੁਫ਼ਤ ਅਲਟਾਸਾਊਂਡ ਦੀ ਸਹੂਲਤ ਵੀ ਮੁਹੱਈਆ ਕਰਵਾਈ ਜਾ ਰਹੀ ਹੈ।