- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਮ ਆਦਮੀ ਪਾਰਟੀ ਨੂੰ ਮਿਲਿਆ ਵੱਡਾ ਹੁੰਗਾਰਾ: ਕਈ ਪਰਿਵਾਰ 'ਆਪ' ਵਿੱਚ ਹੋਏ ਸ਼ਾਮਲ

ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ: ਸਥਾਨਕ ਮੁਹੱਲਾ ਰਿਸ਼ੀ ਨਗਰ (ਦਰਬਾਰ ਬਾਬਾ ਜੁੱਲੀ ਸ਼ਾਹ) ’ਚ ਕਰਵਾਏ ਗਏ ਇਕ ਸਮਾਗਮ ਦੌਰਾਨ ਮੁਹੱਲੇ ਦੇ ਕਈ ਪਰਿਵਾਰ ‘ਆਪ’ ’ਚ ਸ਼ਾਮਲ ਹੋ ਗਏ। ਇਸ ਮੌਕੇ ਹਲਕਾ ਇੰਚਾਰਜ ਪਰਮਿੰਦਰ ਸਿੰਘ ਪੰਡੋਰੀ ਤੇ ਸਥਾਨਕ ਆਗੂਆਂ ਨੇ ਨਵੇਂ ਸ਼ਾਮਲ ਹੋਏ ਮੈਂਬਰਾਂ ਦਾ ਨਿੱਘਾ ਸੁਆਗਤ ਕੀਤਾ। ਨਗਰ ਪੰਚਾਇਤ ਦੇ ਸਾਬਕਾ ਪ੍ਰਧਾਨ ਸਤੀਸ਼ ਰਿਹਾਨ ਐੱਮਸੀ ਤੇ ਹਲਕਾ ਸਿੱਖਿਆ ਕੁਆਰਡੀਨੇਟਰ ਜਤਿੰਦਰਪਾਲ ਬੱਲਾ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸਹੂਲਤਾਂ ਬਾਰੇ ਜਾਣਕਾਰੀ ਦਿੰਦਿਆਂ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ। ਹਲਕਾ ਇੰਚਾਰਜ ਪਰਮਿੰਦਰ ਸਿੰਘ ਪੰਡੋਰੀ ਨੇ ਪੰਜਾਬ ਸਰਕਾਰ ਦੇ ਕੰਮਾਂ ਬਾਰੇ ਬੋਲਦਿਆਂ ਕਿਹਾ ਕਿ ਸੂਬੇ ਦੇ 80 ਤੋਂ 90 ਫ਼ੀਸਦੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ, ਪੰਜਾਬ ’ਚ 67,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ, ਜਿਨ੍ਹਾਂ ’ਚੋਂ 125 ਨੌਕਰੀਆਂ ਇਕੱਲੇ ਸ਼ਾਹਕੋਟ ਹਲਕੇ ਦੇ ਨੌਜਵਾਨਾਂ ਨੂੰ ਮਿਲੀਆਂ ਹਨ। ਉਨ੍ਹਾਂ ਦੱਸਿਆ ਕਿ ਹਲਕੇ ਦੀਆਂ 2 ਧੀਆਂ ਤੇ 1 ਪੁੱਤਰ ਜੱਜ ਬਣ ਕੇ ਖੇਤਰ ਦਾ ਨਾਂ ਰੋਸ਼ਨ ਕਰ ਰਹੇ ਹਨ। ਖੇਤਾਂ ਤੱਕ ਪੱਕੇ ਖਾਲ਼ ਬਣਾ ਕੇ ਨਹਿਰੀ ਪਾਣੀ ਪਹੁੰਚਾਉਣ ਤੋਂ ਇਲਾਵਾ 10 ਲੱਖ ਰੁਪਏ ਤੱਕ ਦੇ ਸਿਹਤ ਕਾਰਡਾਂ ਨਾਲ ਲੋਕਾਂ ਦਾ ਮੁਫ਼ਤ ਇਲਾਜ ਹੋ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਖਾਤਿਆਂ ’ਚ ਪਹਿਲੀ ਕਿਸ਼ਤ ਵਜੋਂ ਕਰੋੜਾਂ ਰੁਪਏ ਦੀ ਰਾਸ਼ੀ ਭੇਜੀ ਜਾ ਰਹੀ ਹੈ ਤੇ ਜਿਨ੍ਹਾਂ ਲੋਕਾਂ ਦੇ ਕਾਰਡ ਕੱਟੇ ਗਏ ਸਨ, ਉਨ੍ਹਾਂ ਨੂੰ ਦੁਬਾਰਾ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਆਪਣੇ ਵੱਲੋਂ ਦਰਗਾਹ ਦੇ ਵਿਕਾਸ ਲਈ 1 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਸਥਾਨਕ ਆਗੂ ਜਤਿੰਦਰਪਾਲ ਬੱਲਾ ਸਾਬਕਾ ਐੱਮਸੀ, ਸਤੀਸ਼ ਰਿਹਾਨ ਸਾਬਕਾ ਪ੍ਰਧਾਨ ਨਗਰ ਪੰਚਾਇਤ ਸ਼ਾਹਕੋਟ ਤੇ ਬੂਟਾ ਸਿੰਘ ਕਲਸੀ ਐੱਮਸੀ ਵੱਲੋਂ ਦਰਗਾਹ ਲਈ 50 ਬੋਰੀਆਂ ਸੀਮੈਂਟ ਦੇਣ ਦਾ ਐਲਾਨ ਕੀਤਾ ਗਿਆ। ਇਸ ਮੌਕੇ ਨਸ਼ਾ ਮੁਕਤੀ ਮੌਰਚਾ ਦੇ ਹਲਕਾ ਕੁਆਰਡੀਨੇਟਰ ਜਗਜੋਤ ਸਿੰਘ ਆਹਲੂਵਾਲੀਆ, ਯੂਥ ਆਗੂ ਬੱਬਲੂ ਰਿਹਾਨ, ਮਾਰਕੀਟ ਕਮੇਟੀ ਸ਼ਾਹਕੋਟ ਤੇ ਮਹਿਤਪੁਰ ਦੇ ਚੇਅਰਮੈਨ ਬਲਬੀਰ ਸਿੰਘ ਤੇ ਜਸਵੀਰ ਜਲਾਲਪੁਰੀ, ਰਾਖੀ ਮੱਟੂ ਐੱਮਸੀ, ਰੂਪ ਲਾਲ ਸ਼ਰਮਾ, ਬਲਜਿੰਦਰ ਸਿੰਘ ਖਿੰਡਾ, ਰਾਜਕੁਮਾਰ ਬਾਂਸਲ ਆਦਿ ਹਾਜ਼ਰ ਸਨ।