‘ਆਪ’ ਆਗੂ ਆਤਿਸ਼ੀ ਦੀ ਟਿੱਪਣੀ ਨਿੰਦਣਯੋਗ : ਡੱਲੀ
ਆਮ ਆਦਮੀ ਪਾਰਟੀ ਦੀ ਆਗੂ ਆਤਿਸ਼ੀ ਦੀ ਟਿੱਪਣੀ ਨਿੰਦਣਯੋਗ- ਡੱਲੀ
Publish Date: Fri, 09 Jan 2026 07:49 PM (IST)
Updated Date: Fri, 09 Jan 2026 07:51 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਭੋਗਪੁਰ : ਆਮ ਆਦਮੀ ਪਾਰਟੀ ਦੀ ਆਗੂ ਅਤੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਵੱਲੋਂ ਦਿੱਲੀ ਵਿਧਾਨ ਸਭਾ ਵਿਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਬਾਰੇ ਕੀਤੀ ਗਈ ਟਿੱਪਣੀ ਦੀ ਹਲਕਾ ਆਦਮਪੁਰ ਦੇ ਭਾਜਪਾ ਦੇ ਇੰਚਾਰਜ ਹਰਵਿੰਦਰ ਸਿੰਘ ਡੱਲੀ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਡੱਲੀ ਨੇ ਕਿਹਾ ਕਿ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਵੱਲੋਂ ਦਿੱਤਾ ਗਿਆ ਬਿਆਨ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਹੈ, ਜਿਸ ਨੂੰ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਦਿੱਲੀ ਦੀ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੀ ਆਗੂ ਵੱਲੋਂ ਗੁਰੂ ਸਾਹਿਬ ਪ੍ਰਤੀ ਬੇਹੱਦ ਅਪਮਾਨਜਨਕ ਸ਼ਬਦਾਵਲੀ ਦੀ ਵਰਤੋਂ ਕਰਨੀ ਜਿਥੇ ਮੰਦਭਾਗੀ ਹੈ, ਉਥੇ ਇਹ ਆਮ ਆਦਮੀ ਪਾਰਟੀ ਦੀ ਵਿਚਾਰਧਾਰਾ ਦਾ ਪ੍ਰਗਟਾਵਾ ਹੈ। ਇਸ ਤੋਂ ਇਹ ਸਾਬਤ ਹੁੰਦਾ ਹੈ ਕਿ ਪੰਜਾਬ ਪ੍ਰਤੀ ਅਤੇ ਸਿੱਖਾਂ ਪ੍ਰਤੀ ਇਨ੍ਹਾਂ ਦੇ ਮਨ ਵਿਚ ਕਿੰਨੀ ਨਫ਼ਰਤ ਭਾਰੀ ਹੈ ਉਨ੍ਹਾਂ ਨੇ ਮੰਗ ਕੀਤੀ ਕਿ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੀ ਆਗੂ ਆਤਿਸ਼ੀ ਦੀ ਮੈਂਬਰਸ਼ਿਪ ਤੁਰੰਤ ਰੱਦ ਕੀਤੀ ਜਾਵੇ ਅਤੇ ਸਿੱਖ ਗੁਰੂ ਸਾਹਿਬਾਨ ਖਿਲਾਫ ਗ਼ਲਤ ਟਿੱਪਣੀ ਕਾਰਨ ’ਤੇ ਸਖਤ ਕਾਨੂੰਨ ਕਾਰਵਾਈ ਕੀਤੀ ਜਾਵੇ।