ਪਿ੍ਰਤਪਾਲ ਸਿੰਘ, ਸ਼ਾਹਕੋਟ : ਆਮ ਆਦਮੀ ਪਾਰਟੀ ਵੱਲੋਂ 21 ਮਾਰਚ ਨੂੰ ਬਾਘਾਪੁਰਾਣਾ ਵਿਖੇ ਕਿਸਾਨ ਮਹਾ ਸੰਮੇਲਨ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਪਾਰਟੀ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਸ਼ਿਰਕਤ ਕੀਤੀ ਜਾਵੇਗੀ। ਇਸ ਮਹਾ ਸੰਮੇਲਨ ਨੂੰ ਸਫ਼ਲ ਬਣਾਉਣ ਲਈ ਆਮ ਆਦਮੀ ਪਾਰਟੀ ਹਲਕਾ ਸ਼ਾਹਕੋਟ ਵੱਲੋਂ ਲੋਕ ਸਭਾ ਹਲਕਾ ਜਲੰਧਰ ਦੇ ਇੰਚਾਰਜ ਵਿਸ਼ਵਿੰਦਰ ਸਿੰਘ, ਜਲੰਧਰ ਦਿਹਾਤੀ ਪ੍ਰਧਾਨ ਪਿ੍ਰੰਸੀਪਲ ਪ੍ਰਰੇਮ ਕੁਮਾਰ ਅਤੇ ਜ਼ਿਲ੍ਹਾ ਜਨਰਲ ਸਕੱਤਰ ਸੁਭਾਸ਼ ਸ਼ਰਮਾ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਹਲਕਾ ਸ਼ਾਹਕੋਟ ਦੇ ਸੀਨੀਅਰ 'ਆਪ' ਆਗੂ ਤਜਿੰਦਰ ਸਿੰਘ ਰਾਮਪੁਰ, ਸਾਬਕਾ ਜ਼ਿਲ੍ਹਾ ਪ੍ਰਰੀਸ਼ਦ ਮੈਂਬਰ ਬਲਕਾਰ ਸਿੰਘ ਚੱਠਾ, ਰੂਪ ਲਾਲ ਸ਼ਰਮਾ, ਬਲਾਕ ਪ੍ਰਧਾਨ ਬਲਵੀਰ ਸਿੰਘ ਢੰਡੋਵਾਲ ਤੇ ਸਵਿੰਦਰ ਸਿੰਘ ਸੋਨੂੰ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ।

ਜਾਣਕਾਰੀ ਦਿੰਦਿਆਂ ਤਜਿੰਦਰ ਸਿੰਘ ਰਾਮਪੁਰ ਤੇ ਬਲਕਾਰ ਸਿੰਘ ਚੱਠਾ ਨੇ ਦੱਸਿਆ ਕਿ ਮੀਟਿੰਗ ਵਿਚ ਬਾਘਾਪੁਰਾਣਾ ਵਿਖੇ ਆਮ ਆਦਮੀ ਪਾਰਟੀ ਵੱਲੋਂ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਖ਼ਿਲਾਫ਼ ਕੀਤੇ ਜਾ ਰਹੇ ਮਹਾ ਸੰਮੇਲਨ ਨੂੰ ਸਫਲ ਬਣਾਉਣ ਦੇ ਸਬੰਧ ਵਿਚ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 21 ਮਾਰਚ ਨੂੰ ਕਿਸਾਨਾਂ ਦੇ ਹੱਕ 'ਚ ਮਹਾ ਸੰਮੇਲਨ ਨੂੰ ਸੰਬੋਧਨ ਕਰਨਗੇ। ਵਿਧਾਨ ਸਭਾ ਹਲਕਾ ਸ਼ਾਹਕੋਟ ਦੇ ਸੀਨੀਅਰ ਆਗੂਆਂ, ਬਲਾਕ ਪ੍ਰਧਾਨਾਂ ਅਤੇ ਜੁਝਾਰੂ ਵਲੰਟੀਅਰਾਂ ਦੀਆਂ ਮਹਾ ਸੰਮੇਲਨ ਨੂੰ ਸਫਲ ਬਣਾਉਣ ਲਈ ਜ਼ਿੰਮੇਵਾਰੀਆਂ ਲਾਈਆਂ ਗਈਆਂ। ਇਸ ਮੌਕੇ ਸੀਨੀਅਰ ਆਗੂ ਜਸਵੀਰ ਸਿੰਘ ਜਲਾਲਪੁਰੀ, ਮਨੋਜ ਅਰੋੜਾ ਸਰਕਲ ਇੰਚਾਰਜ ਸ਼ਾਹਕੋਟ, ਕੇਵਲ ਕਿ੍ਸ਼ਨ ਮੱਟੂ, ਰਣਜੀਤ ਸਿੰਘ ਰਾਣਾ ਜਾਣੀਆਂ, ਮਾਸਟਰ ਸਦਾ ਰਾਮ, ਅੰਮਿ੍ਤਪਾਲ ਸਿੰਘ, ਤਰਸੇਮ ਸਿੰਘ, ਸੰਤੋਖ ਸਿੰਘ ਸਿੰਘਪੁਰ, ਅਮਨਦੀਪ ਮਹੇ, ਲਵਲੇਸ਼ ਮਹੇ, ਸਾਹਿਲ ਮਹੇ, ਮੋਹਿਤ ਮਹੇ, ਗੋਬਿੰਦਾ, ਜਸਵੰਤ ਰਾਮ, ਸੁਨੀਲ, ਨਵੀ ਨਾਹਰ ਸਮੇਤ ਹੋਰ ਪਾਰਟੀ ਵਲੰਟੀਅਰ ਹਾਜ਼ਰ ਸਨ।