‘ਆਪ’ ਵੱਲੋਂ ਯੂਥ ਵਿੰਗ ਦੇ ਕੋਆਰਡੀਨੇਟਰ ਨਿਯੁਕਤ
ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਦਵਿੰਦਰ ਸਿੰਘ ਅਤੇ ਸੋਨਾ ਸਿੰਘ ਨੂੰ ਬਲਾਕ
Publish Date: Tue, 13 Jan 2026 09:06 PM (IST)
Updated Date: Tue, 13 Jan 2026 09:09 PM (IST)
ਸੁਰਜੀਤ ਸਿੰਘ ਜੰਮੂ, ਪੰਜਾਬੀ ਜਾਗਰਣ, ਲੋਹੀਆਂ : ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਦਵਿੰਦਰ ਸਿੰਘ ਅਤੇ ਸੋਨਾ ਸਿੰਘ ਨੂੰ ਬਲਾਕ ਲੋਹੀਆਂ ਦੇ ਯੂਥ ਵਿੰਗ ਦੇ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਰਜਿੰਦਰ ਸਿੰਘ ਭੁੱਲਰ ਵੱਲੋਂ ਕਿਹਾ ਗਿਆ ਕਿ ਇਨ੍ਹਾਂ ਵੱਲੋਂ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਜ਼ਿੰਮੇਵਾਰੀ ਨੂੰ ਉਹ ਇਮਾਨਦਾਰੀ ਨਾਲ ਨਿਭਾਉਣਗੇ। ਨਾਲ ਹੀ ਇਨ੍ਹਾਂ ਵੱਲੋਂ ਯੂਥ ਡਿਵੈੱਲਪਮੈਂਟ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਦੁਆਬਾ ਜ਼ੋਨ ਇੰਚਾਰਜ ਯੂਥ ਵਿੰਗ ਗੁਰਿੰਦਰ ਸਿੰਘ ਸ਼ੇਰਗਿੱਲ, ਰੋਬੀ ਕੰਗ ਜ਼ਿਲ੍ਹਾ ਜਲੰਧਰ ਦਿਹਾਤੀ ਦੇ ਪ੍ਰਧਾਨ ਰਜਿੰਦਰ ਸਿੰਘ ਭੁੱਲਰ ਹਲਕਾ ਕੋਆਰਡੀਨੇਟਰ ਸ਼ਾਹਕੋਟ ਤੋਂ ਸ਼ਮਸ਼ੇਰ ਸਿੰਘ ਤੇ ਹਲਕਾ ਸ਼ਾਹਕੋਟ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ ਗਿਆ।