‘ਆਪ’ ਨੇ ਬੱਲਾ ਨੂੰ ਬਣਾਇਆ ਸਿੱਖਿਆ ਕੋਆਰਡੀਨੇਟਰ
‘ਆਪ’ ਨੇ ਜਤਿੰਦਰਪਾਲ ਬੱਲਾ ਨੂੰ ਬਣਾਇਆ ਸਿੱਖਿਆ ਕੋਆਰਡੀਨੇਟਰ
Publish Date: Wed, 25 Feb 2026 08:03 PM (IST)
Updated Date: Wed, 25 Feb 2026 08:04 PM (IST)

ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਆਮ ਆਦਮੀ ਪਾਰਟੀ ਵੱਲੋਂ ਸਿੱਖਿਆ ਵਿੰਗ ‘ਚ ਕੀਤੀਆਂ ਅਹਿਮ ਨਿਯੁਕਤੀਆਂ ਤਹਿਤ ਹਲਕਾ ਸ਼ਾਹਕੋਟ ਤੋਂ ਸੀਨੀਅਰ ਆਗੂ ਤੇ ਸਾਬਕਾ ਐੱਮਸੀ ਜਤਿੰਦਰਪਾਲ ਸਿੰਘ ਬੱਲਾ ਨੂੰ ਹਲਕੇ ਦਾ ਸਿੱਖਿਆ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਬੱਲਾ ਵੱਲੋਂ 'ਸਿੱਖਿਆ ਕ੍ਰਾਂਤੀ' ਮੁਹਿੰਮ ਵਿਚ ਪਾਏ ਗਏ ਵਡਮੁੱਲੇ ਯੋਗਦਾਨ ਤੇ ਜ਼ਮੀਨੀ ਪੱਧਰ 'ਤੇ ਨਿਭਾਈਆਂ ਗਈਆਂ ਸ਼ਾਨਦਾਰ ਸੇਵਾਵਾਂ ਨੂੰ ਦੇਖਦੇ ਹੋਏ ਪਾਰਟੀ ਹਾਈਕਮਾਨ ਵੱਲੋਂ ਉਨ੍ਹਾਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ। ਬੱਲਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਹਲਕਾ ਇੰਚਾਰਜ ਪਰਮਿੰਦਰ ਸਿੰਘ ਪੰਡੋਰੀ ਤੇ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਸਨੂੰ ਤਨਦੇਹੀ ਨਾਲ ਨਿਭਾਉਣਗੇ। ਹਲਕੇ ਅੰਦਰ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਲਗਾਤਾਰ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਬੈਕਫਿੰਕੋ ਪੰਜਾਬ ਦੇ ਵਾਈਸ ਚੇਅਰਮੈਨ ਹਰਜਿੰਦਰ ਸਿੰਘ ਸੀਚੇਵਾਲ, ਮਾਰਕੀਟ ਕਮੇਟੀ ਮਹਿਤਪੁਰ ਦੇ ਚੇਅਰਮੈਨ ਬਲਕਾਰ ਸਿੰਘ ਚੱਠਾ, ਨਗਰ ਪੰਚਾਇਤ ਦੇ ਸਾਬਕਾ ਪ੍ਰਧਾਨ ਤੇ ਐੱਮਸੀ ਸਤੀਸ਼ ਰਿਹਾਨ, ਆਜ਼ਾਦ ਸਪੋਰਟਸ ਕਲੱਬ ਦੇ ਪ੍ਰਧਾਨ ਤੇ ਐੱਮਸੀ ਬੂਟਾ ਸਿੰਘ ਕਲਸੀ, ਐੱਮਸੀ ਰਾਖੀ ਮੱਟੂ, ਐੱਮਸੀ ਗਗਨਦੀਪ ਸਿੰਘ ਜੌੜਾ, ਮੰਗਾ ਮੱਟੂ, ਲਖਬੀਰ ਸਿੰਘ ਝੀਤਾ, ਸਵਰਾਜ ਸਿੰਘ, ਰੂਪ ਲਾਲ ਸ਼ਰਮਾ, ਸਰੋਜ ਢੰਡ ਨੇ ਜਤਿੰਦਰਪਾਲ ਬੱਲਾ ਨੂੰ ਵਧਾਈ ਦਿੱਤੀ ਅਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ।