‘ਆਪ’ ਦੇ ਜ਼ਿਲ੍ਹਾ ਪ੍ਰਧਾਨ ਨੇ ਦਿੱਤਾ ਅਸਤੀਫ਼ਾ
ਸੁਰਜੀਤ ਸਿੰਘ ਜੰਮੂ ,
Publish Date: Fri, 13 Mar 2026 08:03 PM (IST)
Updated Date: Fri, 13 Mar 2026 08:06 PM (IST)
ਸੁਰਜੀਤ ਸਿੰਘ ਜੰਮੂ , ਪੰਜਾਬੀ ਜਾਗਰਣ, ਲੋਹੀਆਂ ਖ਼ਾਸ : ਰਜਿੰਦਰ ਸਿੰਘ ਭੁੱਲਰ ਜ਼ਿਲ੍ਹਾ ਪ੍ਰਧਾਨ ਦਿਹਾਤੀ ਯੂਥ ਵਿੰਗ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤੇ ਜਾਣ ਦੀ ਸੂਚਨਾ ਹੈ। ਭੁੱਲਰ ਵੱਲੋਂ ਫੋਨ ’ਤੇ ਜਾਣਕਾਰੀ ਦਿੰਦਿਆਂ ਕਿਹਾ ਗਿਆ ਕਿ ਪਾਰਟੀ ਵਾਸਤੇ ਓਨਾ ਵਕਤ ਨਹੀਂ ਦਿੱਤਾ ਜਾ ਰਿਹਾ ਸੀ ਜਿੰਨੀ ਲੋੜ ਹੈ, ਇਸ ਕਰਕੇ ਅਸਤੀਫ਼ਾ ਦਿੱਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਅਮਨ ਅਰੋੜਾ ਪੰਜਾਬ ਪ੍ਰਧਾਨ, ਮਨਜਿੰਦਰ ਸਿੰਘ ਲਾਲਪੁਰਾ ਪ੍ਰਧਾਨ ਯੂਥ ਵਿੰਗ, ਪੰਜਾਬ ਦੇ ਇੰਚਾਰਜ ਮੁਨੀਸ਼ ਸਿਸੋਦੀਆ ਵੱਲੋਂ ਕੀਤੀ ਗਈ ਸੀ ਜਦਕਿ ਉਸ ਵੱਲੋਂ ਅਸਤੀਫ਼ਾ ਵ੍ਹਟਸਐਪ ’ਤੇ ਹੀ ਦਿੱਤਾ ਗਿਆ ਹੈ।