ਵੱਖ-ਵੱਖ ਪਾਰਟੀਆਂ ਦੇ ਆਗੂ ਨੇ ਫੜਿਆ ‘ਆਪ’ ਦਾ ਪੱਲਾ ਕੰਡਿਆਣਾ ’ਚ ‘ਆਪ’ ਨੂੰ ਮਿਲੀ ਮਜ਼ਬੂਤੀ, ਵੱਖ-ਵੱਖ ਪਾਰਟੀਆਂ ਦੇ ਆਗੂ ਹੋਏ ਸ਼ਾਮਲ
Publish Date: Wed, 07 Oct 2026 06:50 PM (IST)
Updated Date: Wed, 07 Oct 2026 06:53 PM (IST)
-ਹਰਜੋਤ ਕੌਰ ਲੋਹਟੀਆ ਨੇ ਨਵੇਂ ਸਾਥੀਆਂ ਦਾ ਕੀਤਾ ਸਵਾਗਤ ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਹਲਕਾ ਇੰਚਾਰਜ ਹਰਜੋਤ ਕੌਰ ਲੋਹਟੀਆ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਮਜ਼ਬੂਤੀ ਮਿਲੀ, ਜਦੋਂ ਪਿੰਡ ਕੰਡਿਆਣਾ ’ਚ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸਬੰਧਤ ਆਗੂਆਂ ਤੇ ਮੌਜੂਦਾ ਪੰਚਾਇਤ ਮੈਂਬਰਾਂ ਨੇ ਪਾਰਟੀਆਂ ਨੂੰ ਅਲਵਿਦਾ ਕਹਿੰਦਿਆਂ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ਦਾ ਐਲਾਨ ਕੀਤਾ। ਪਿੰਡ ਕੰਡਿਆਣਾ ਪਹੁੰਚਣ ’ਤੇ ਹਰਜੋਤ ਕੌਰ ਲੋਹਟੀਆ ਦਾ ਇਲਾਕਾ ਨਿਵਾਸੀਆਂ ਵੱਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਮੌਜੂਦਾ ਪੰਚਾਇਤ ਮੈਂਬਰ ਬਲਜਿੰਦਰ ਸਿੰਘ ਹੁੰਦਲ, ਲਾਡੀ (ਕਾਂਗਰਸ), ਮਰੀਦ ਅਲੀ (ਸ਼੍ਰੋਮਣੀ ਅਕਾਲੀ ਦਲ-ਬਾਦਲ), ਜੋਗਾ ਰਾਮ (ਕਾਂਗਰਸ), ਗੁਰਜੀਤ ਸਿੰਘ (ਕਾਂਗਰਸ) ਅਤੇ ਟਹਿਲ ਸਿੰਘ (ਕਾਂਗਰਸ) ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਸ਼ਾਮਲ ਹੋਣ ਵਾਲੇ ਆਗੂਆਂ ਨੇ ਕਿਹਾ ਕਿ ਉਹ ਪਾਰਟੀ ਨੀਤੀਆਂ ਤੇ ਸਰਕਾਰ ਦੀ ਕਾਰਗੁਜ਼ਾਰੀ ਤੋਂ ਪ੍ਰਭਾਵਿਤ ਹੋ ਕੇ ਜੁੜੇ ਹਨ। ਇਸ ਸਿਆਸੀ ਫੇਰਬਦਲ ’ਚ ਪਿੰਡ ਕੰਡਿਆਣਾ ਦੀ ਸਰਪੰਚ ਰਵਿੰਦਰਦੀਪ ਕੌਰ ਦੀ ਵੀ ਅਹਿਮ ਭੂਮਿਕਾ ਰਹੀ। ਇਸ ਮੌਕੇ ਹਰਜੋਤ ਕੌਰ ਲੋਹਟੀਆ ਨੇ ‘ਆਪ’ ’ਚ ਸ਼ਾਮਲ ਹੋਏ ਸਾਰੇ ਆਗੂਆਂ ਤੇ ਵਰਕਰਾਂ ਦਾ ਸਵਾਗਤ ਕੀਤਾ ਤੇ ਉਨ੍ਹਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ’ਚ ਸ਼ਾਮਲ ਹੋਣ ਵਾਲੇ ਹਰ ਆਗੂ ਤੇ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ।