‘ਆਪ’ ਸਰਕਾਰ ਨੇ ਔਰਤੀਮ ਨਾਲ ਕੀਤਾ ਵਾਅਦਾ ਨਿਭਾਇਆ : ਪੰਡੋਰੀ
‘ਆਪ’ ਸਰਕਾਰ ਨੇ ਮਹਿਲਾਵਾਂ ਨਾਲ ਕੀਤਾ ਵਾਅਦਾ ਨਿਭਾਇਆ : ਪੰਡੋਰੀ
Publish Date: Sun, 08 Mar 2026 09:29 PM (IST)
Updated Date: Mon, 09 Mar 2026 04:15 AM (IST)

--ਸ਼ਾਹਕੋਟ ਵਿਖੇ ਮਹਿਲਾਵਾਂ ਨਾਲ ‘ਆਪ’ ਆਗੂਆਂ ਨੇ ਦੇਖਿਆ ਬਜਟ ਸੈਸ਼ਨ ਦਾ ਪ੍ਰਸਾਰਨ ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਆਪ‘ ਸਰਕਾਰ ਨੇ ਸੂਬੇ ਦੀਆਂ ਮਹਿਲਾਵਾਂ ਦੇ ਸਨਮਾਨ ਅਤੇ ਸਸ਼ਕਤੀਕਰਨ ਲਈ ਇੱਕ ਵੱਡਾ ਕਦਮ ਚੁੱਕਦਿਆਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕਰਨ ਦਾ ਅਹਿਮ ਐਲਾਨ ਕੀਤਾ ਹੈ। ਇਸ ਯੋਜਨਾ ਨਾਲ ਪੰਜਾਬ ਦੀਆਂ ਮਹਿਲਾਵਾਂ ਆਰਥਿਕ ਤੌਰ ਤੇ ਆਤਮ-ਨਿਰਭਰ ਬਣ ਜਾਣਗੀਆਂ ਅਤੇ ਸਮਾਜ ਵਿਚ ਉਨ੍ਹਾਂ ਦਾ ਰੁਤਬਾ ਉੱਚਾ ਹੋਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਪਰਮਿੰਦਰ ਸਿੰਘ ਪੰਡੋਰੀ ਨੇ ਸਰਕਾਰੀ ਕਾਲਜ ਸ਼ਾਹਕੋਟ ਵਿਖੇ ਬਜਟ ਸੈਸ਼ਨ ਦੇ ਲਾਈਵ ਪ੍ਰਸਾਰਨ ਦੌਰਾਨ ਹਾਜ਼ਰ ਵੱਡੀ ਗਿਣਤੀ ਮਹਿਲਾਵਾਂ ਤੇ ਪਾਰਟੀ ਆਗੂਆਂ ਨਾਲ ਵਿਚਾਰ ਸਾਂਝੇ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਆਮ ਵਰਗ ਦੀਆਂ ਮਹਿਲਾਵਾਂ ਨੂੰ 1000 ਰੁਪਏ ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ। ਇਹ ਰਕਮ ਹਰ ਮਹੀਨੇ ਸਿੱਧੀ ਲਾਭਪਾਤਰੀ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਵੇਗੀ। ਇਹ ਯੋਜਨਾ 18 ਸਾਲ ਤੋਂ ਵੱਧ ਉਮਰ ਦੀਆਂ ਪੰਜਾਬ ਦੀਆਂ ਸਾਰੀਆਂ ਮਹਿਲਾਵਾਂ ਲਈ ਲਾਗੂ ਹੋਵੇਗੀ। ਬੈਕਫਿੰਕੋ ਦੇ ਵਾਈਸ ਚੇਅਰਮੈਨ ਤੇ ਹਲਕਾ ਸੰਗਠਨ ਇੰਚਾਰਜ ਹਰਜਿੰਦਰ ਸਿੰਘ ਸੀਚੇਵਾਲ ਨੇ ਕਿਹਾ ਕਿ ‘ਆਪ’ ਸਰਕਾਰ ਨੇ ਮਹਿਲਾਵਾਂ ਨੂੰ 1000 ਰੁਪਏ ਦੇਣ ਦਾ ਵਾਅਦਾ ਵੀ ਪੂਰਾ ਕਰ ਦਿੱਤਾ ਹੈ। ਇਸ ਯੋਜਨਾ ਦੀ ਅਮਲੀ ਸ਼ੁਰੂਆਤ ਆਉਣ ਵਾਲੀ ਵਿਸਾਖੀ ਦੇ ਪਵਿੱਤਰ ਦਿਹਾੜੇ ਤੋਂ ਹੋ ਰਹੀ ਹੈ। ਸਰਕਾਰ ਸੂਬੇ ਦੀ ਹਰ ਮਾਂ, ਭੈਣ ਅਤੇ ਧੀ ਨੂੰ ਬਣਦਾ ਸਨਮਾਨ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਵਿਸਾਖੀ ਵਾਲੇ ਦਿਨ ਤੋਂ ਮਹਿਲਾਵਾਂ ਨੂੰ ਮਿਲਣ ਵਾਲਾ ਇਹ ਜੇਬ ਖਰਚ ਉਨ੍ਹਾਂ ਦੀ ਆਰਥਿਕ ਆਜ਼ਾਦੀ ਵੱਲ ਇੱਕ ਵੱਡਾ ਕਦਮ ਹੋਵੇਗਾ। ਇਸ ਐਲਾਨ ਤੋਂ ਬਾਅਦ ਮਹਿਲਾਵਾਂ ਵਿੱਚ ਭਾਰੀ ਖੁਸ਼ੀ ਅਤੇ ਉਤਸ਼ਾਹ ਦੀ ਲਹਿਰ ਦੇਖਣ ਨੂੰ ਮਿਲੀ। ਇਸ ਮੌਕੇ ਮਾਰਕੀਟ ਕਮੇਟੀ ਸ਼ਾਹਕੋਟ ਦੇ ਚੇਅਰਮੈਨ ਬਲਵੀਰ ਸਿੰਘ ਢੰਡੋਵਾਲ, ਆਜ਼ਾਦ ਸਪੋਰਟਸ ਕਲੱਬ ਦੇ ਪ੍ਰਧਾਨ ਬੂਟਾ ਸਿੰਘ ਕਲਸੀ ਐੱਮਸੀ, ਅਰੋੜਾ ਮਹਾ ਸਭਾ ਦੇ ਪ੍ਰਧਾਨ ਪ੍ਰਵੀਨ ਗਰੋਵਰ ਐਮਸੀ, ਸਿੱਖਿਆ ਕੋਆਰਡੀਨੇਟਰ ਤੇ ਸਾਬਕਾ ਐਮਸੀ ਜਤਿੰਦਰਪਾਲ ਬੱਲਾ, ਐੱਮਸੀ ਰਾਖੀ ਮੱਟੂ, ਸ਼ਹਿਰੀ ਪ੍ਰਧਾਨ ਮਨੋਜ ਅਰੋੜਾ, ਮੰਗਾ ਮੱਟੂ, ਰਣਜੀਤ ਸਿੰਘ ਰਾਣਾ ਸਰਪੰਚ, ਪਰਮਵੀਰ ਪੰਮਾ, ਸੁਖਵਿੰਦਰ ਸਿੰਘ ਸਾਬਾ ਸਰਪੰਚ, ਸਰਬਜੀਤ ਸਿੰਘ ਸਾਬੀ ਸਰਪੰਚ, ਰਜਿੰਦਰ ਕੁਮਾਰ ਸ਼ੇਰਾ ਸਰਪੰਚ, ਸਿਮਰਜੀਤ ਕੌਰ ਸਮੇਤ ਵੱਡੀ ਗਿਣਤੀ ‘ਚ ਮਹਿਲਾਵਾਂ ਤੇ ਪਾਰਟੀ ਵਰਕਰ ਹਾਜ਼ਰ ਸਨ।