ਸੂਬੇ ਦੀ ਕਾਨੂੰਨ ਵਿਵਸਥਾ ਹੋਈ ਤਾਰ-ਤਾਰ : ਸੰਘਾ
ਆਪਣੇ ਹੀ ਮੁਲਾਜ਼ਮਾਂ ਲਈ ਫਾਹਾ ਬਣੀ ਆਪ ਸਰਕਾਰ - ਹਰਜਾਪ ਸਿੰਘ ਸੰਘਾ
Publish Date: Mon, 23 Mar 2026 09:36 PM (IST)
Updated Date: Mon, 23 Mar 2026 09:37 PM (IST)
ਲਵਦੀਪ ਬੈਂਸ, ਪੰਜਾਬੀ ਜਾਗਰਣ, ਪਤਾਰਾ/ਜਲੰਧਰ ਕੈਂਟ : ਪੰਜਾਬ ਸਰਕਾਰ ਦੇ ਸਾਬਕਾ ਟ੍ਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰੇਸ਼ਾਨ ਕੀਤੇ ਜਾਣ ਕਰਕੇ ਸਲਫ਼ਾਸ ਖਾ ਕੇ ਖੁਦਕੁਸ਼ੀ ਕਰਨ ਵਾਲੇ ਮਾਰਕਫੈੱਡ ਦੇ ਜ਼ਿਲ੍ਹਾ ਜਨਰਲ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਮੌਤ ਪਿੱਛੋਂ ਪੰਜਾਬ ਦੀਆਂ ਸਾਰੀਆਂ ਹੀ ਰਾਜਨੀਤਿਕ ਪਾਰਟੀਆਂ ਸਰਕਾਰ ਨੂੰ ਘੇਰਨ ਚ ਲੱਗੀਆਂ ਹੋਈਆਂ ਹਨ। ਇਸੇ ਸਬੰਧੀ ਗੱਲਬਾਤ ਕਰਦੇ ਹੋਏ ਹਲਕਾ ਜਲੰਧਰ ਕੈਂਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਜਾਪ ਸਿੰਘ ਸੰਘਾ ਨੇ ਕਿਹਾ ਕਿ ਗਗਨਦੀਪ ਆਤਮਹੱਤਿਆ ਮਾਮਲੇ ਚ ਪੰਜਾਬ ਦੇ ਆਮ ਲੋਕਾਂ ਦੀ ਸਰਕਾਰ ਕਹਾਉਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਦੋਗਲਾ ਚਿਹਰਾ ਬੇਨਕਾਬ ਹੋ ਗਿਆ ਹੈ। ਮਾਰਕਫੈੱਡ ਦੇ ਜ਼ਿਲ੍ਹਾ ਜਨਰਲ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਨੂੰ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਵੱਲੋਂ ਆਪਣੇ ਨਜ਼ਦੀਕੀ ਨੂੰ ਟੈਂਡਰ ਨਾ ਦੇਣ ਤੇ ਆਪਣੇ ਕੋਲ ਬੁਲਾ ਕੇ ਬੁਰੀ ਤਰ੍ਹਾਂ ਕੁੱਟਿਆ ਤੇ ਮਨਮਰਜ਼ੀ ਦੇ ਬਿਆਨ ਦਿਵਾਏ ਗਏ। ਉਸ ਨੂੰ ਸਲਫਾਸ ਖਾਣ ਲਈ ਮਜਬੂਰ ਕਰ ਦਿੱਤਾ। ਇਸ ਦਾ ਖੁਲਾਸਾ ਮ੍ਰਿਤਕ ਗਗਨਦੀਪ ਸਿੰਘ ਨੇ ਖ਼ੁਦ ਵੀਡੀਓ ਵਾਇਰਲ ਕਰ ਕੇ ਕੀਤਾ ਹੈ।