‘ਆਪ’ ਸਰਕਾਰ ਨੇ ਬਦਲੀ ਸਰਕਾਰੀ ਸਕੂਲਾਂ ਦੀ ਨੁਹਾਰ : ਪੰਡੋਰੀ
‘ਆਪ’ ਸਰਕਾਰ ਨੇ ਬਦਲੀ ਸਰਕਾਰੀ ਸਕੂਲਾਂ ਦੀ ਨੁਹਾਰ : ਪੰਡੋਰੀ
Publish Date: Sat, 07 Feb 2026 10:26 PM (IST)
Updated Date: Sat, 07 Feb 2026 10:29 PM (IST)

-‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਮਾਪਿਆਂ ਦੀ ਵਿਸ਼ੇਸ਼ ਵਰਕਸ਼ਾਪ ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ’ਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਚਲਾਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਸ਼ਾਹਕੋਟ (ਕੁੜੀਆਂ) ਵਿਖੇ ਮਾਪਿਆਂ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਹਲਕਾ ਸ਼ਾਹਕੋਟ ਦੇ ਇੰਚਾਰਜ ਪਰਮਿੰਦਰ ਸਿੰਘ ਪੰਡੋਰੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪੰਡੋਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿਚ ਸਿੱਖਿਆ ਦੇ ਖੇਤਰ ਵਿਚ ਕ੍ਰਾਂਤੀਕਾਰੀ ਸੁਧਾਰ ਕੀਤੇ ਹਨ। ਪਹਿਲਾਂ ਸਰਕਾਰੀ ਸਕੂਲਾਂ ਵਿਚ ਬੁਨਿਆਦੀ ਸਹੂਲਤਾਂ ਦੀ ਘਾਟ ਹੁੰਦੀ ਸੀ, ਪਰ ਹੁਣ ਮਾਨ ਸਰਕਾਰ ਨੇ ਸਕੂਲਾਂ ਵਿੱਚ ਸ਼ਾਨਦਾਰ ਕਮਰੇ, ਸਾਫ਼-ਸੁਥਰੇ ਪਖਾਨੇ, ਸੁਰੱਖਿਅਤ ਚਾਰਦੀਵਾਰੀਆਂ ਅਤੇ ਬੱਚਿਆਂ ਦੇ ਬੈਠਣ ਲਈ ਵਧੀਆ ਫਰਨੀਚਰ ਦਾ ਪ੍ਰਬੰਧ ਕੀਤਾ ਹੈ। ਉਨ੍ਹਾਂ ਜ਼ਿਕਰ ਕੀਤਾ ਕਿ ਪੜ੍ਹਾਈ ਨੂੰ ਆਧੁਨਿਕ ਤੇ ਰੌਚਕ ਬਣਾਉਣ ਲਈ ਹਰ ਸਕੂਲ ਨੂੰ ਗ੍ਰਾਂਟਾਂ ਜਾਰੀ ਕਰਕੇ ਪ੍ਰੋਜੈਕਟਰ, ਟੱਚ ਪੈਨਲ, ਲਾਇਬ੍ਰੇਰੀਆਂ ਅਤੇ ਟੀਚਿੰਗ ਲਰਨਿੰਗ ਮਟੀਰੀਅਲ ਮੁਹੱਈਆ ਕਰਵਾਏ ਗਏ ਹਨ। ਅੱਜ ਸਰਕਾਰੀ ਸਕੂਲ ਨਿੱਜੀ ਸਕੂਲਾਂ ਦਾ ਮੁਕਾਬਲਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਕੂਲਾਂ ਵਿਚ ਅਧਿਆਪਕਾਂ ਦੀ ਘਾਟ ਨੂੰ ਪੂਰਾ ਕਰਨ ਲਈ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਨਵੀਂ ਭਰਤੀ ਕੀਤੀ ਗਈ ਹੈ ਤਾਂ ਜੋ ਬੱਚਿਆਂ ਦੀ ਪੜ੍ਹਾਈ ਨਿਰਵਿਘਨ ਚੱਲ ਸਕੇ। ਇਸ ਦੇ ਨਾਲ ਹੀ ਉਨ੍ਹਾਂ ‘ਯੁੱਧ ਨਸ਼ਿਆਂ ਵਿਰੁੱਧ’ ਵਿਚ ਸਾਥ ਦੇਣ ਅਤੇ ਮਾਪਿਆਂ ਤੇ ਇਲਾਕਾ ਨਿਵਾਸੀਆਂ ਨੂੰ ਨਵੇਂ ਵਿੱਦਿਅਕ ਸੈਸ਼ਨ ਦੌਰਾਨ ਆਪਣੇ ਬੱਚਿਆਂ ਦਾ ਦਾਖਲਾ ਕਰਵਾਉਣ ਦੀ ਅਪੀਲ ਕੀਤੀ। ਇਸ ਮੌਕੇ ਸੀਐੱਚਟੀ ਸੁਰਿੰਦਰ ਵਿੱਗ, ਹੈੱਡ ਟੀਚਰ ਆਸ਼ਾ ਰਾਣੀ, ਮਨਤੇਜਿੰਦਰ ਦੋਧਰ, ਦਲਜੀਤ ਕੌਰ, ਪੂਨਮ ਵਿੱਗ, ‘ਆਪ’ ਆਗੂ ਪਰਮਵੀਰ ਸਿੰਘ ਪੰਮਾ, ਜੈਪ੍ਰੀਤ, ਸਰਬਜੀਤ ਕੌਰ, ਮਨੋਜ ਬਾਂਸਲ ਆਦਿ ਹਾਜ਼ਰ ਸਨ।