ਕੰਵਰਪਾਲ ਸਿੰਘ ਕਾਹਲੋਂ, ਭੋਗਪੁਰ : 'ਆਪ' ਸਰਕਾਰ ਨੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉੱਤਰਦੇ ਹੋਏ ਚੋਣਾਂ ਦੌਰਾਨ ਕੀਤੀਆਂ ਗਾਰੰਟੀਆਂ ਵਿਚੋਂ ਪਹਿਲੀ ਗਾਰੰਟੀ ਬਿਜਲੀ ਦੀਆਂ 300 ਯੂਨਿਟ ਪ੍ਰਤੀ ਮਹੀਨਾ ਹਰ ਵਰਗ ਨੂੰ ਮਾਫ ਕਰਕੇ ਵਿਰੋਧੀਆਂ ਦੇ ਮੂੰਹ ਬੰਦ ਕਰ ਦਿੱਤੇ ਹਨ। ਇਹ ਪ੍ਰਗਟਾਵਾ ਆਪ ਦੇ ਸੀਨੀਅਰ ਆਗੂ ਗਿਆਨੀ ਸਕੱਤਰ ਸਿੰਘ ਚੱਕ ਸ਼ਕੂਰ ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕੀਤਾ ਹੈ । ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ 'ਚ ਪਿਛਲੇ 70 ਸਾਲਾਂ ਦੌਰਾਨ ਪਹਿਲੀ ਵਾਰ ਇਕ ਇਮਾਨਦਾਰ ਸਰਕਾਰ ਆਈ ਹੈ, ਜੋ ਲੋਕ ਹਿਤ ਵਿੱਚ ਫ਼ੈਸਲੇ ਲੈ ਰਹੀ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਜਿੰਨੀਆਂ ਵੀ ਗਾਰੰਟੀਆਂ ਪੰਜਾਬ ਦੇ ਲੋਕਾਂ ਨਾਲ ਚੋਣਾਂ ਦੌਰਾਨ ਕੀਤੀਆਂ ਗਈਆਂ ਹਨ ਇੱਕ-ਇੱਕ ਕਰਕੇ ਢੁੱਕਵੇਂ ਸਮੇਂ 'ਤੇ ਪੂਰੀਆਂ ਕੀਤੀਆਂ ਜਾਣਗੀਆਂ।