ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਣ ਖ਼ਿਲਾਫ਼ ‘ਆਪ’ ਵੱਲੋਂ ਮੁਜ਼ਾਹਰਾ
ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵੱਧਣ ਤੇ ਆਪ ਆਗੂਆਂ ਵੱਲੋਂ ਰੋਸ਼ ਪ੍ਰਦਰਸ਼ਨ
Publish Date: Fri, 15 May 2026 10:33 PM (IST)
Updated Date: Fri, 15 May 2026 10:36 PM (IST)

ਕੀਮਤੀ ਭਗਤ,ਪੰਜਾਬੀ ਜਾਗਰਣ, ਜਲੰਧਰ : ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ਵੱਲੋਂ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਖ਼ਿਲਾਫ਼ ਸ੍ਰੀ ਗੁਰੂ ਨਾਨਕ ਚੌਕ ’ਚ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਪਾਰਟੀ ਦੇ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ, ਵਰਕਰਾਂ ਤੇ ਵਲੰਟੀਅਰਾਂ ਨੇ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਦੇ ਹੋਏ ਸੜਕਾਂ ’ਤੇ ਉਤਰ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਭਾਜਪਾ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਆਮ ਲੋਕ ਮਹਿੰਗਾਈ ਦੀ ਮਾਰ ਹੇਠ ਪੀਸ ਰਹੇ ਹਨ। ਪੈਟਰੋਲ ਅਤੇ ਡੀਜ਼ਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਨੇ ਆਮ ਆਦਮੀ ਦਾ ਘਰੇਲੂ ਬਜਟ ਪੂਰੀ ਤਰ੍ਹਾਂ ਖ਼ਰਾਬ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਈਂਧਨ ਦੀਆਂ ਕੀਮਤਾਂ ਵਧਣ ਨਾਲ ਹਰ ਵਰਗ ਪ੍ਰਭਾਵਿਤ ਹੋ ਰਿਹਾ ਹੈ ਅਤੇ ਇਸ ਦਾ ਸਿੱਧਾ ਅਸਰ ਰੋਜ਼ਮਰ੍ਹਾ ਦੀਆਂ ਜ਼ਰੂਰੀ ਵਸਤਾਂ ‘ਤੇ ਵੀ ਪੈ ਰਿਹਾ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੁਰੰਤ ਘਟਾਈਆਂ ਜਾਣ ਤਾਂ ਜੋ ਆਮ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਮਿਲ ਸਕੇ। ਆਮ ਆਦਮੀ ਪਾਰਟੀ ਲੋਕਾਂ ਦੇ ਹੱਕਾਂ ਲਈ ਇਸੇ ਤਰ੍ਹਾਂ ਸੜਕਾਂ ‘ਤੇ ਸੰਘਰਸ਼ ਕਰਦੀ ਰਹੇਗੀ। ਇਸ ਮੌਕੇ ਬਾਹਰੀ ਸਲਮਾਨੀ, ਹਰਚਰਨ ਸਿੰਘ ਸੰਧੂ, ਅਸ਼ਵਨੀ ਅਗਰਵਾਲ, ਤਰੁਣਦੀਪ ਦੀਪ ਸਿੰਘ ਸੰਨੀ ਦੁਆਬਾ ਇੰਚਾਰਜ, ਸੰਜੀਵ ਭਗਤ ਮੀਡੀਆ ਇੰਚਾਰਜ, ਆਪ ਜ਼ਿਲ੍ਹਾ ਮਹਿਲਾ ਵਿੰਗ ਦੇ ਪ੍ਰਧਾਨ ਸ਼ੋਭਾ ਭਗਤ, ਰੂਬਲ ਸੰਧੂ, ਪਵਨ ਹੰਸ, ਅੱਯੂਬ ਦੁੱਗਲ, ਇੰਦਰਜੀਤ, ਰਿਕੀ ਮਨੋਚਾ, ਇੰਦਰਵੰਸ਼ ਸਿੰਘ ਚੱਢਾ, ਚਾਹਤ ਕੌਰ, ਭਾਰਤ ਭੂਸ਼ਨ, ਬਿਨੀ ਜੁਨੇਜਾ, ਕੌਂਸਲਰ ਅਮਿਤ ਢੱਲ, ਕੌਂਸਲਰ ਦੀਪਕ ਸ਼ਾਰਦਾ, ਜਗਦੀਸ਼ ਸਮਰਾਏ, ਏਕਮਜੀਤ ਸਿੰਘ ਤੇ ਆਮ ਆਦਮੀ ਪਾਰਟੀ ਦੇ ਸਮੂਹ ਅਹੁਦੇਦਾਰ ਤੇ ਵਰਕਰ ਮੌਜੂਦ ਸਨ।