‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡ ਸ਼ਾਹਪੁਰ ਵਿਖੇ ‘ਆਪ’ ਦੀ ਮੀਟਿੰਗ
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡ ਸ਼ਾਹਪੁਰ ਵਿਖੇ ਆਪ ਦੀ ਮੀਟਿੰਗ ਕਰਵਾਈ
Publish Date: Sat, 10 Jan 2026 06:43 PM (IST)
Updated Date: Sun, 11 Jan 2026 04:09 AM (IST)

ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹਲਕਾ ਫਿਲੌਰ ਦੇ ਪਿੰਡ ਸ਼ਾਹਪੁਰ ਵਿਖੇ ਆਮ ਆਦਮੀ ਪਾਰਟੀ ਦੀ ਇਕ ਵਿਸ਼ੇਸ਼ ਮੀਟਿੰਗ ਕਰਵਾਈ। ਇਹ ਮੀਟਿੰਗ ਹਲਕਾ ਮੀਡੀਆ ਇੰਚਾਰਜ ਮਨਦੀਪ ਸਿੰਘ ਸ਼ਾਹਪੁਰ, ਡਾ. ਅਸ਼ਨੀ ਕੁਮਾਰ ਸ਼ਾਹਪੁਰੀ (ਸੀਨੀਅਰ ਆਗੂ) ਤੇ ਬਲਾਕ ਪ੍ਰਧਾਨ ਨਸ਼ਾ ਮੁਕਤੀ ਮੋਰਚਾ ਫਿਲੌਰ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਪਾਰਟੀ ਦੀ ਸੰਗਠਨ ਮਜ਼ਬੂਤੀ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤੀ ਲਈ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਧੀਨ ਪਿੰਡਾਂ ’ਚ ਕੱਢੀ ਜਾ ਰਹੀ ਪਦ ਯਾਤਰਾ ਨੂੰ ਸਫ਼ਲ ਬਣਾਉਣ ਲਈ ਪਾਰਟੀ ਦੇ ਆਗੂਆਂ ਤੇ ਵੱਖ-ਵੱਖ ਦਰਜਿਆਂ ਦੇ ਅਹੁਦੇਦਾਰਾਂ ਨੂੰ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ ਗਈ। ਬੁਲਾਰਿਆਂ ਨੇ ਕਿਹਾ ਕਿ ਨਸ਼ੇ ਖ਼ਿਲਾਫ਼ ਲੜਾਈ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਪਿੰਡਾਂ ਤੇ ਸ਼ਹਿਰਾਂ ’ਚੋਂ ਨਸ਼ਾ ਖ਼ਤਮ ਕਰ ਕੇ ਇਕ ਖ਼ੁਸ਼ਹਾਲ ਤੇ ਨਸ਼ਾ-ਮੁਕਤ ਪੰਜਾਬ ਬਣਾਉਣ ਦਾ ਸੱਦਾ ਦਿੱਤਾ। ਇਸ ਮੌਕੇ ਡਾ. ਅਸ਼ਨੀ ਕੁਮਾਰ ਸ਼ਾਹਪੁਰੀ (ਸਰਪੰਚ), ਜਸਵਿੰਦਰ ਸਿੰਘ (ਪਿੰਡ ਸੱਕਤਰ), ਮਨਦੀਪ ਸਿੰਘ ਸ਼ਾਹਪੁਰ (ਹਲਕਾ ਮੀਡੀਆ ਇੰਚਾਰਜ ਫਿਲੌਰ), ਰਿੱਕੀ, ਹੰਸ ਰਾਜ ਖੁਤਣ, ਮੋਹਣ ਸਿੰਘ, ਸੁਖਦੇਵ ਸਿੰਘ ਮੋਮੀ, ਰਾਜਨ, ਪਰਮਜੀਤ ਸਿੰਘ ਸਮੇਤ ਵੱਡੀ ਗਿਣਤੀ ’ਚ ਪਿੰਡ ਵਾਸੀ ਹਾਜ਼ਰ ਸਨ।