- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਯੂਪੀਆਈ ਚਾਰਜਾਂ ਖ਼ਿਲਾਫ਼ ‘ਆਪ’ ਦਾ ਭਾਜਪਾ ਵਿਰੁੱਧ ਧਰਨਾ-ਪ੍ਰਦਰਸ਼ਨ

-ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਚੌਕ ’ਚ ਗੂੰਜੇ ਵਿਰੋਧ ਦੇ ਨਾਅਰੇ
ਸਨੀਅਰ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਜਲੰਧਰ :
ਯੂਪੀਆਈ ਰਾਹੀਂ ਹੋਣ ਵਾਲੇ ਵਪਾਰਕ ਲੈਣ-ਦੇਣ ’ਤੇ ਨਵੇਂ ਚਾਰਜਾਂ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਜਲੰਧਰ ਵੱਲੋਂ ਸ਼ਹੀਦ ਭਗਤ ਸਿੰਘ ਚੌਂਕ ਵਿਖੇ ਜ਼ੋਰਦਾਰ ਧਰਨਾ-ਪ੍ਰਦਰਸ਼ਨ ਕੀਤਾ ਗਿਆ। ਇਹ ਧਰਨਾ ‘ਆਪ’ ਜਲੰਧਰ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਕੀਤਾ ਗਿਆ। ਇਸ ਮੌਕੇ ਚੰਦਨ ਗਰੇਵਾਲ ਸਫਾਈ ਕਮਿਸ਼ਨ ਚੈਅਰਮੈਨ, ਰਮਣੀਕ ਸਿੰਘ ਰੰਧਾਵਾ, ਲੋਕ ਸਭਾ ਇੰਚਾਰਜ ਜਲੰਧਰ; ਪ੍ਰਦੀਪ ਦੁੱਗਲ, ਜ਼ਿਲ੍ਹਾ ਪ੍ਰਧਾਨ ਜਲੰਧਰ ਦਿਹਾਤੀ; ਵਨੀਤ ਧੀਰ, ਮੇਅਰ ਤੇ ਹਲਕਾ ਇੰਚਾਰਜ ਜਲੰਧਰ ਨੌਰਥ ਰਾਜਵਿੰਦਰ ਕੌਰ ਥਿਆੜਾ ਹਲਕਾ ਇੰਚਾਰਜ ਜਲੰਧਰ ਕੈਂਟ, ਆਤਮ ਪ੍ਰਕਾਸ਼ ਸਿੰਘ ਬੱਬਲੂ ਦੋਆਬਾ ਮੀਡੀਆ ਸਕੱਤਰ,ਮਲਕੀਤ ਸਿੰਘ, ਡਿਪਟੀ ਮੇਅਰ; ਰਿੱਕੀ ਮਨੋਚਾ, ਹਰਚਰਨ ਸਿੰਘ ਸੰਧੂ,ਅਤਿਨ ਅਗਨੀਹੋਤਰੀ, ਅਯੂਬ ਖਾਂਨ ਕੌਂਸਲਰ, ਰਾਜ ਕੁਮਾਰ ਰਾਜੂ, ਆਸ਼ਾ ਸਮਰਾਏ, ਪੂਨਮ ਭਗਤ, ਜਯੋਤੀ, ਨੀਰਜ ਬਾਲਾ, ਚਾਹਤ ਕੌਰ, ਅਜੇ ਕੋਲ, ਆਈਐੱਸ ਬੱਗਾ, ਮਧੂ ਬਾਲਾ, ਸੰਜੀਵ ਭਗਤ, ਮੀਡੀਆ ਇੰਚਾਰਜ, ਜਸਕਰਨ ਸਿੰਘ ਤੇ ਮੇਜਰ ਸਿੰਘ ਸਮੇਤ ਪਾਰਟੀ ਦੇ ਆਗੂ, ਅਹੁਦੇਦਾਰ, ਕੌਂਸਲਰ ਤੇ ਵੱਡੀ ਗਿਣਤੀ ’ਚ ਵਰਕਰ ਹਾਜ਼ਰ ਰਹੇ।
ਆਗੂਆਂ ਨੇ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਯੁਪੀਆਈ ਨੇ ਦੇਸ਼ ’ਚ ਡਿਜੀਟਲ ਭੁਗਤਾਨ ਨੂੰ ਆਮ ਲੋਕਾਂ ਤੇ ਛੋਟੇ ਵਪਾਰੀਆਂ ਲਈ ਬੇਹੱਦ ਆਸਾਨ ਬਣਾਇਆ ਹੈ। ਪਾਰਟੀ ਆਗੂਆਂ ਨੇ ਕਿਹਾ ਕਿ ਯੁਪੀਆਈ ਨਾਲ ਜੁੜੇ ਵਾਧੂ ਚਾਰਜ ਵਪਾਰੀਆਂ ਲਈ ਵਿੱਤੀ ਬੋਝ ਦਾ ਕਾਰਨ ਬਣ ਸਕਦੇ ਹਨ। ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਯੁਪੀਆਈ ਅੱਜ ਦੇਸ਼ ਦੇ ਕਰੋੜਾਂ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣ ਚੁੱਕਾ ਹੈ। ਛੋਟੇ ਦੁਕਾਨਦਾਰ ਤੋਂ ਲੈ ਕੇ ਆਮ ਖਪਤਕਾਰ ਤੱਕ ਹਰ ਵਰਗ ਇਸ ਡਿਜੀਟਲ ਭੁਗਤਾਨ ਪ੍ਰਣਾਲੀ ਦੀ ਵਰਤੋਂ ਕਰ ਰਿਹਾ ਹੈ। ਅਜਿਹੀ ਸਹੂਲਤ ਨਾਲ ਜੁੜੇ ਵਾਧੂ ਖਰਚਿਆਂ ਦਾ ਸਿੱਧਾ ਜਾਂ ਅਸਿੱਧਾ ਪ੍ਰਭਾਵ ਵਪਾਰੀਆਂ ’ਤੇ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਵਪਾਰੀਆਂ ਦੀਆਂ ਮੁਸ਼ਕਲਾਂ ਨੂੰ ਧਿਆਨ ’ਚ ਰੱਖਦਿਆਂ ਇਸ ਫੈਸਲੇ ’ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ। ਪ੍ਰਦੀਪ ਦੁੱਗਲ ਨੇ ਕਿਹਾ ਕਿ ਛੋਟੇ ਤੇ ਦਰਮਿਆਨੇ ਵਪਾਰੀ ਪਹਿਲਾਂ ਹੀ ਵਧਦੀਆਂ ਕਾਰੋਬਾਰੀ ਲਾਗਤਾਂ ਤੇ ਹੋਰ ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਹਨ। ਅਜਿਹੇ ਸਮੇਂ ਯੂਪੀਆਈ ਲੈਣ-ਦੇਣ ’ਤੇ ਵਾਧੂ ਐੱਮਡੀਆਰ ਲਗਾਉਣ ਨਾਲ ਉਨ੍ਹਾਂ ਦੀਆਂ ਚਿੰਤਾਵਾਂ ਹੋਰ ਵਧ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਵਪਾਰੀਆਂ ਨੂੰ ਰਾਹਤ ਦੇਣ ਵਾਲੀਆਂ ਨੀਤੀਆਂ ਬਣਾਉਣੀਆਂ ਚਾਹੀਦੀਆਂ ਹਨ, ਨਾ ਕਿ ਉਨ੍ਹਾਂ ਦੀ ਲਾਗਤ ਵਧਾਉਣ ਵਾਲੇ ਫੈਸਲੇ ਕਰਨੇ ਚਾਹੀਦੇ ਹਨ।
ਸਫਾਈ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਨੇ ਕਿਹਾ ਕਿ ਡਿਜੀਟਲ ਭੁਗਤਾਨ ਪ੍ਰਣਾਲੀ ਨੇ ਦੇਸ਼ ਦੀ ਅਰਥਵਿਵਸਥਾ ’ਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ ਤੇ ਯੁਪੀਆਈ ਨੇ ਲੈਣ-ਦੇਣ ਨੂੰ ਤੇਜ਼, ਆਸਾਨ ਤੇ ਸੁਵਿਧਾਜਨਕ ਬਣਾਇਆ ਹੈ। ਉਨ੍ਹਾਂ ਕਿਹਾ ਕਿ ਯੁਪੀਆਈ ਨਾਲ ਜੁੜੇ ਚਾਰਜਾਂ ਬਾਰੇ ਸਰਕਾਰ ਨੂੰ ਵਪਾਰੀਆਂ ਤੇ ਆਮ ਲੋਕਾਂ ਦੀਆਂ ਚਿੰਤਾਵਾਂ ਨੂੰ ਗੰਭੀਰਤਾ ਨਾਲ ਵਿਚਾਰਨਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਵਪਾਰੀਆਂ ’ਤੇ ਵਾਧੂ ਵਿੱਤੀ ਬੋਝ ਨਾ ਪਾਇਆ ਜਾਵੇ ਤੇ ਇਸ ਫੈਸਲੇ ’ਤੇ ਮੁੜ ਵਿਚਾਰ ਕੀਤਾ ਜਾਵੇ। ਧਰਨੇ ਦੌਰਾਨ ‘ਆਪ’ ਆਗੂਆਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਯੁਪੀਆਈ ਨਾਲ ਸਬੰਧਤ ਨਵੇਂ ਚਾਰਜਾਂ ਦੇ ਫੈਸਲੇ ਦੀ ਸਮੀਖਿਆ ਕੀਤੀ ਜਾਵੇ ਤੇ ਛੋਟੇ ਵਪਾਰੀਆਂ ਤੇ ਆਮ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਉਚਿਤ ਕਦਮ ਚੁੱਕੇ ਜਾਣ।