- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇੰਚਾਰਜ ਹਰਜੋਤ ਕੌਰ ਲੋਹਟੀਆ ਨੇ ਨਵ-ਨਿਯੁਕਤ ਪ੍ਰਧਾਨ ਜਸਵਿੰਦਰ ਕੌਰ ਅਤੇ ਵਾਈਸ ਪ੍ਰਧਾਨ ਰਜਨੀ ਗਾਬਾ ਦਾ ਲੱਡੂ ਨਾਲ ਮੂੰਹ ਮਿੱਠਾ ਕਰਵਾਇਆ, ਹਾਰ ਪਾ ਕੇ ਅਤੇ ਬੁੱਕੇ ਭੇਟ ਕਰਕੇ ਵਧਾਈ ਦਿੱਤੀ। ਆਮ ਆਦਮੀ ਪਾਰਟੀ ਦੇ ਸਮਰਥਕਾਂ, ਬਲਾਕ ਪ੍ਰਧਾਨਾਂ, ਵਲੰਟੀਅਰਾਂ ਅਤੇ ਕੌਂਸਲਰਾਂ ਵੱਲੋਂ ਢੋਲ ਵਜਾ ਕੇ ਅਤੇ ਭੰਗੜੇ ਪਾ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ।

ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਫਿਲੌਰ ਨਗਰ ਕੌਂਸਲ ਦੀ ਪ੍ਰਧਾਨਗੀ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਚੱਲ ਰਹੀ ਚਰਚਾ ਨੂੰ ਅੱਜ ਉਸ ਸਮੇਂ ਵਿਰਾਮ ਲੱਗ ਗਿਆ, ਜਦੋਂ ਨਗਰ ਕੌਂਸਲ ਫਿਲੌਰ ਦੇ ਪ੍ਰਧਾਨ ਅਤੇ ਵਾਈਸ ਪ੍ਰਧਾਨ ਦੀ ਚੋਣ ਐਸ.ਡੀ.ਐਮ. ਦੀਪਕ ਭਾਟੀਆ ਦੀ ਅਗਵਾਈ ਹੇਠ ਕਰਵਾਈ ਗਈ। ਚੋਣ ਦੌਰਾਨ ਆਮ ਆਦਮੀ ਪਾਰਟੀ ਨੇ ਆਪਣਾ ਭਾਰੀ ਬਹੁਮਤ ਸਾਬਤ ਕਰਦਿਆਂ ਨਗਰ ਕੌਂਸਲ ’ਤੇ ਕਬਜ਼ਾ ਕਰ ਲਿਆ। ਜਸਵਿੰਦਰ ਕੌਰ ਨੂੰ ਪ੍ਰਧਾਨ ਅਤੇ ਰਜਨੀ ਗਾਬਾ ਨੂੰ ਵਾਈਸ ਪ੍ਰਧਾਨ ਚੁਣਿਆ ਗਿਆ। ਖਾਸ ਗੱਲ ਇਹ ਰਹੀ ਕਿ ਦੋਵੇਂ ਅਹਿਮ ਅਹੁਦੇ ਮਹਿਲਾਵਾਂ ਨੂੰ ਦੇ ਕੇ ਆਮ ਆਦਮੀ ਪਾਰਟੀ ਵੱਲੋਂ ਮਹਿਲਾ ਵਰਗ ਨੂੰ ਮਾਣ-ਸਨਮਾਨ ਦਿੱਤਾ ਗਿਆ।
ਇਸ ਮੌਕੇ ਹਲਕਾ ਇੰਚਾਰਜ ਹਰਜੋਤ ਕੌਰ ਲੋਹਟੀਆ ਨੇ ਨਵ-ਨਿਯੁਕਤ ਪ੍ਰਧਾਨ ਜਸਵਿੰਦਰ ਕੌਰ ਅਤੇ ਵਾਈਸ ਪ੍ਰਧਾਨ ਰਜਨੀ ਗਾਬਾ ਦਾ ਲੱਡੂ ਨਾਲ ਮੂੰਹ ਮਿੱਠਾ ਕਰਵਾਇਆ, ਹਾਰ ਪਾ ਕੇ ਅਤੇ ਬੁੱਕੇ ਭੇਟ ਕਰਕੇ ਵਧਾਈ ਦਿੱਤੀ। ਆਮ ਆਦਮੀ ਪਾਰਟੀ ਦੇ ਸਮਰਥਕਾਂ, ਬਲਾਕ ਪ੍ਰਧਾਨਾਂ, ਵਲੰਟੀਅਰਾਂ ਅਤੇ ਕੌਂਸਲਰਾਂ ਵੱਲੋਂ ਢੋਲ ਵਜਾ ਕੇ ਅਤੇ ਭੰਗੜੇ ਪਾ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ।
ਦੂਜੇ ਪਾਸੇ ਕਾਂਗਰਸ ਪਾਰਟੀ ਆਪਣਾ ਬਹੁਮਤ ਸਾਬਤ ਨਾ ਕਰ ਸਕਣ ਕਾਰਨ ਨਗਰ ਕੌਂਸਲ ਦੀ ਕਮੇਟੀ ਬਣਾਉਣ ਤੋਂ ਬਾਹਰ ਹੋ ਗਈ। ਇਸ ਮੌਕੇ ਹਲਕਾ ਫਿਲੌਰ ਦੇ ਕਾਂਗਰਸੀ ਵਿਧਾਇਕ ਚੌਧਰੀ ਵਿਕਰਮਜੀਤ ਸਿੰਘ ਵੀ ਹਾਜ਼ਰ ਸਨ।
ਇਸ ਮੌਕੇ ਹਰਜੋਤ ਕੌਰ ਲੋਹਟੀਆ, ਹਲਕਾ ਇੰਚਾਰਜ ਫਿਲੌਰ, ਵਰਿੰਦਰ ਸੈਣੀ ਸੰਗਠਨ ਇੰਚਾਰਜ ਹਲਕਾ ਫਿਲੌਰ, ਪਰਮਜੀਤ ਭਾਰਤੀ ਕੌਂਸਲਰ, ਰੋਸ਼ਨ ਲਾਲ ਰੋਸ਼ੀ ਚੇਅਰਮੈਨ ਮਾਰਕੀਟ ਕਮੇਟੀ ਫਿਲੌਰ, ਡਾ. ਵੈਂਭਵ ਸ਼ਰਮਾ ਕੌਂਸਲਰ, ਸੁਮੀਤ ਲਾਡੀ ਬਸਰਾ ਵਿਰਕ ਸਰਪੰਚ, ਅਵਤਾਰ ਚੰਦ ਤਾਰੀ ਬਲਾਕ ਪ੍ਰਧਾਨ ਫਿਲੌਰ, ਹਰਕਮਲ ਸਿੰਘ ਸਰਪੰਚ ਬੇਗਮਪੁਰ, ਹਰਦੀਪ ਸਿੰਘ ਬਲਾਕ ਪ੍ਰਧਾਨ ਗੋਹਾਵਰ, ਮਨੀ ਧਾਲੀਵਾਲ, ਗੌਰਵ ਬਾਵਾ ਮੀਡੀਆ ਸਲਾਹਕਾਰ ਹਲਕਾ ਫਿਲੌਰ ਅਤੇ ਪਿਆਰਾ ਰਾਮ ਕਤਪਾਲੋ ਸਮੇਤ ਆਮ ਆਦਮੀ ਪਾਰਟੀ ਦੇ ਆਗੂ, ਬਲਾਕ ਪ੍ਰਧਾਨ, ਵਲੰਟੀਅਰ ਅਤੇ ਸਮਰਥਕ ਵੱਡੀ ਗਿਣਤੀ ਵਿੱਚ ਹਾਜ਼ਰ ਸਨ।