‘ਆਪ’ ਯੂਥ ਵਿੰਗ ਦੇ ਵਾਈਸ ਪ੍ਰਧਾਨ ਵੱਲੋਂ ਸੀਨੀਅਰ ਆਗੂ ਨਾਲ ਮੀਟਿੰਗ
ਆਪ ਯੂਥ ਵਿੰਗ ਦੇ ਵਾਈਸ ਪ੍ਰਧਾਨ ਜਤਿੰਦਰ ਸਿੰਘ ਕਾਲਾ ਵੱਲੋਂ ਸੀਨੀਅਰ ਆਗੂ ਨਾਲ ਅਹਿਮ ਮੀਟਿੰਗ
Publish Date: Sat, 28 Mar 2026 06:23 PM (IST)
Updated Date: Sun, 29 Mar 2026 04:09 AM (IST)
ਹਰਜਿੰਦਰ ਸਿੰਘ ਖਾਨਪੁਰ, ਪੰਜਾਬੀ ਜਾਗਰਣ, ਅੱਪਰਾ : ਆਮ ਆਦਮੀ ਪਾਰਟੀ ਜਿਲ੍ਹਾ ਜਲੰਧਰ (ਦਿਹਾਤੀ) ਦੇ ਯੂਥ ਵਿੰਗ ਦੇ ਵਾਈਸ ਪ੍ਰਧਾਨ ਜਤਿੰਦਰ ਸਿੰਘ ਕਾਲਾ ਨੇ ਨਵੀਂ ਦਿੱਲੀ ’ਚ ਪਾਰਟੀ ਦੇ ਸੀਨੀਅਰ ਆਗੂ ਦੀਪਕ ਚੌਹਾਨ ਨਾਲ ਇਕ ਅਹਿਮ ਮੀਟਿੰਗ ਕੀਤੀ। ਮੀਟਿੰਗ ਦੌਰਾਨ ਹਲਕਾ ਫਿਲੌਰ ਨਾਲ ਸਬੰਧਤ ਵੱਖ-ਵੱਖ ਮਸਲਿਆਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਖ਼ਾਸ ਤੌਰ ’ਤੇ ਇਲਾਕੇ ਦੇ ਵਿਕਾਸ, ਬੁਨਿਆਦੀ ਸੁਵਿਧਾਵਾਂ ਤੇ ਲੋਕਾਂ ਨੂੰ ਆ ਰਹੀਆਂ ਦਿੱਕਤਾਂ ਨੂੰ ਗੰਭੀਰਤਾ ਨਾਲ ਵਿਚਾਰਿਆ ਗਿਆ। ਜਤਿੰਦਰ ਸਿੰਘ ਕਾਲਾ ਨੇ ਹਲਕੇ ਦੇ ਲੋਕਾਂ ਦੀਆਂ ਮੁੱਖ ਸਮੱਸਿਆਵਾਂ ਨੂੰ ਉੱਪਰ ਲੈ ਕੇ ਆਉਂਦੇ ਹੋਏ ਉਨ੍ਹਾਂ ਦੇ ਜਲਦੀ ਹੱਲ ਦੀ ਮੰਗ ਕੀਤੀ। ਇਸ ਮੌਕੇ ਦੀਪਕ ਚੌਹਾਨ ਨੇ ਭਰੋਸਾ ਦਵਾਇਆ ਕਿ ਹਲਕਾ ਫਿਲੌਰ ਦੇ ਮਸਲਿਆਂ ਨੂੰ ਤਰਜੀਹ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ ਤੇ ਕਿਸੇ ਤਰ੍ਹਾਂ ਦੀ ਲਾਪਰਵਾਹੀ ਨਹੀਂ ਹੋਵੇਗੀ। ਮੀਟਿੰਗ ’ਚ ਪਾਰਟੀ ਦੇ ਚੱਲ ਰਹੇ ਵਿਕਾਸੀ ਕੰਮਾਂ ਤੇ ਭਵਿੱਖ ਦੀਆਂ ਯੋਜਨਾਵਾਂ ’ਤੇ ਵੀ ਗੱਲਬਾਤ ਹੋਈ। ਆਗੂਆਂ ਨੇ ਕਿਹਾ ਕਿ ਹਲਕੇ ’ਚ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾਵੇਗਾ ਤੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਤੇ ਭਵਿੱਖ ’ਚ ਵੀ ਇਸੇ ਤਰ੍ਹਾਂ ਕੰਮ ਕਰਦੀ ਰਹੇਗੀ।