ਮਾਨ ਸਰਕਾਰ ਪੂਰੀ ਤਰ੍ਹਾਂ ਫੇਲ੍ਹ : ਯਜਿਤ ਹੁਰੀਆ
ਆਪ ਦੀ ਭਗਵੰਤ ਮਾਨ ਸਰਕਾਰ ਪੂਰੀ ਤਰ੍ਹਾਂ ਫੇਲ : ਯਜਿਤ ਹੁਰੀਆ
Publish Date: Tue, 17 Feb 2026 07:08 PM (IST)
Updated Date: Wed, 18 Feb 2026 04:12 AM (IST)
ਮਨਜੀਤ ਸ਼ੇਮਾਰੂ, ਪੰਜਾਬੀ ਜਾਗਰਣ, ਜਲੰਧਰ : ਭਾਰਤੀ ਜਨਤਾ ਪਾਰਟੀ ਸਪੋਰਟਸ ਸੈੱਲ ਪੰਜਾਬ ਦੇ ਸਾਬਕਾ ਜਰਨਲ ਸਕੱਤਰ ਯਜਿਤ ਹੁਰੀਆ ਨੇ ਪੰਜਾਬ ਸਰਕਾਰ ਨੂੰ ਪੂਰੀ ਤਰ੍ਹਾਂ ਫੇਲ੍ਹ ਕਹਿੰਦਿਆਂ ਕਿਹਾ ਕਿ ਜਿਸ ਜਨਤਾ ਨੇ ਆਮ ਆਦਮੀ ਪਾਰਟੀ ਨੂੰ ਬਹੁਮਤ ਦੇ ਕੇ ਸਰਕਾਰ ਬਣਾਈ ਸੀ ਅੱਜ ਓਹੀ ਜਨਤਾ ਡਰੀ ਤੇ ਠੱਗੀ ਹੋਈ ਮਹਿਸੂਸ ਕਰ ਰਹੀ ਹੈ। ਹੁਰੀਆ ਨੇ ਕਿਹਾ ਕਿ ਪੰਜਾਬ ਦਾ ਲਾਅ ਐਂਡ ਆਰਡਰ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋ ਰਿਹਾ ਹੈ ਤੇ ਪੰਜਾਬ ’ਚ ਰੋਜ਼ ਵਪਾਰੀਆਂ ਤੇ ਖਿਡਾਰੀਆਂ ਨੂੰ ਗੋਲ਼ੀਆਂ ਮਾਰੀਆ ਜਾ ਰਹੀਆਂ ਹਨ, ਹੁਣ ਤਾਂ ਲੋਕ ਖ਼ੁਦ ਨੂੰ ਘਰਾਂ ’ਚ ਵੀ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਪੰਜਾਬ ਦੀਆਂ ਔਰਤਾਂ ਨੂੰ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਵੀ ਸਰਕਾਰ ਪੂਰਾ ਨਹੀਂ ਕਰ ਪਾਈ। ਉਨ੍ਹਾਂ ਕਿਹਾ ਕਿ 2027 ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਪੰਜਾਬ ਦੀ ਜਨਤਾ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਤਖਤਾਂ ਪਲਟ ਕਰ ਕੇ ਭਾਜਪਾ ਦੀ ਸਰਕਾਰ ਬਣਾਉਣਗੇ।