ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੀ ਮੈਂਬਰ ਬਣੇ ਅਬਰੋਲ
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ,
Publish Date: Mon, 30 Mar 2026 09:50 PM (IST)
Updated Date: Mon, 30 Mar 2026 09:54 PM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਸਮਾਜ ਸੇਵਿਕਾ ਤੇ ਲੇਖਕ ਪਰਵੀਨ ਅਬਰੋਲ ਨੂੰ ਸਮਾਜ ’ਚ ਉਨ੍ਹਾਂ ਦੇ ਯੋਗਦਾਨ ਨੂੰ ਮਾਨਤਾ ਦਿੰਦੇ ਹੋਏ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਕਮਿਸ਼ਨ ਦਾ ਧੰਨਵਾਦ ਕਰਦਿਆਂ ਪ੍ਰਵੀਨ ਅਬਰੋਲ ਨੇ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਸਮਰਪਣ ਨਾਲ ਨਿਭਾਉਣਗੇ। ਪਿਛਲੇ 20 ਸਾਲਾਂ ਤੋਂ ਉਹ ਔਰਤਾਂ ’ਚ ਉਨ੍ਹਾਂ ਦੇ ਅਧਿਕਾਰਾਂ ਤੇ ਕਰਤੱਵਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ, ਨਾਲ ਹੀ ਉਨ੍ਹਾਂ ਨੂੰ ਸਵੈ-ਨਿਰਭਰ ਬਣਨ ਲਈ ਸਸ਼ਕਤ ਬਣਾ ਰਹੀ ਹੈ। ਇਸ ਤੋਂ ਇਲਾਵਾ ਉਹ ਨੌਜਵਾਨ ਕੁੜੀਆਂ ਦੀ ਸਿੱਖਿਆ ਲਈ ਵਿਸ਼ੇਸ਼ ਪ੍ਰਬੰਧ ਕਰਨ ’ਚ ਸਰਗਰਮੀ ਨਾਲ ਰੁਝੀ ਰਹਿੰਦੀ ਹੈ। ਇਨ੍ਹਾਂ ਕਾਰਨਾਂ ਕਰ ਕੇ ਹੀ ਉਨ੍ਹਾਂ ਨੂੰ ਸੇਵਾ ਕਰਨ ਦਾ ਇਹ ਮੌਕਾ ਮਿਲਿਆ ਹੈ। ਇਸ ਸਨਮਾਨ ਲਈ ਉਹ ਕਮਿਸ਼ਨ ਦੀ ਤਹਿ ਦਿਲੋਂ ਧੰਨਵਾਦੀ ਹੈ।