ਗੁਰੂ ਅਮਰਦਾਸ ਪਬਲਿਕ ਸਕੂਲ ’ਚ ਏਸੀ ਬਲਾਕ ਦਾ ਉਦਘਾਟਨ
ਗੁਰੂ ਅਮਰਦਾਸ ਪਬਲਿਕ ਸਕੂਲ ’ਚ ਏਸੀ ਬਲਾਕ ਦਾ ਹੋਇਆ ਉਦਘਾਟਨ
Publish Date: Sat, 21 Mar 2026 06:44 PM (IST)
Updated Date: Sat, 21 Mar 2026 06:46 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਗੁਰੂ ਅਮਰਦਾਸ ਪਬਲਿਕ ਸਕੂਲ ਮਾਡਲ ਟਾਊਨ ਤੇ ਗੁਰੂ ਤੇਗ ਬਹਾਦਰ ਨਗਰ ਵਿਖੇ ਏਸੀ ਬਲਾਕ ਦਾ ਉਦਘਾਟਨ ਕੀਤਾ ਗਿਆ। ਪ੍ਰਧਾਨ ਮਹਿੰਦਰਜੀਤ ਸਿੰਘ ਨੇ ਦੱਸਿਆ ਕਿ ਸੀਨੀਅਰ ਤੇ ਜੂਨੀਅਰ ਵਿੰਗ ’ਚ ਦੋ-ਦੋ ਟਨ ਦੇ 30 ਏਸੀ ਲਾਏ ਗਏ ਹਨ। ਪ੍ਰਧਾਨ ਮਹਿੰਦਰਜੀਤ ਸਿੰਘ, ਪ੍ਰਬੰਧਕ ਕਮੇਟੀ ਤੇ ਸਕੂਲ ਪ੍ਰਿੰਸੀਪਲ ਵੱਲੋਂ ਵਿਦਿਆਰਥੀਆਂ ਦੇ ਅਕਾਦਮਿਕ ਵਿਕਾਸ ਤੇ ਸਮਾਜਿਕ ਜ਼ਰੂਰਤਾਂ ਨੂੰ ਧਿਆਨ ’ਚ ਰੱਖਦੇ ਹੋਏ ਸਮੇਂ ਸਮੇਂ ਤੇ ਕੀਤੇ ਜਾਂਦੇ ਉਪਰਾਲਿਆਂ ਦੀ ਸ਼ਲਾਂਘਾ ਕੀਤੀ। ਇਸ ਮੌਕੇ ਪ੍ਰਧਾਨ ਮਹਿੰਦਰਜੀਤ ਸਿੰਘ ਕਮੇਟੀ ਮੈਂਬਰ ਜਸਪ੍ਰੀਤ ਸਿੰਘ ਸੇਠੀ, ਕੰਵਲਜੀਤ ਸਿੰਘ ਕੋਛੜ, ਜੁਗਿੰਦਰ ਸਿੰਘ ਗੁੰਬਰ, ਪਰਮਿੰਦਰ ਸਿੰਘ, ਡਾ. ਐੱਚ.ਐੱਮ. ਹੁਰੀਆ, ਕੁਲਤਾਰਨ ਸਿੰਘ ਅਨੰਦ, ਐੱਚਐੱਸ ਭਸੀਨ, ਤੇਜਦੀਪ ਸਿੰਘ ਸੇਠੀ, ਗਗਨਦੀਪ ਸਿੰਘ ਸੇਠੀ, ਪ੍ਰਿੰਸੀਪਲ ਡਾ. ਅਪਰਣਾ ਮਹਿਤਾ, ਵਾਈਸ ਪ੍ਰਿੰਸੀਪਲ ਜੈਸਮੀਨ ਕੌਰ ਤੇ ਸਕੂਲ ਸਟਾਫ਼ ਹਾਜ਼ਰ ਸੀ।