ਗੁਰੂ ਸਾਹਿਬ ਦੀ ਕੁਰਬਾਨੀ ਸਾਡੀ ਜ਼ਿੰਦਗੀ ਲਈ ਪ੍ਰੇਰਨਾਸਰੋਤ : ਜਥੇਦਾਰ ਮੰਨਣ
ਗੁਰੂ ਸਾਹਿਬ ਦੀ ਕੁਰਬਾਨੀ ਸਾਡੀ ਜ਼ਿੰਦਗੀ ਲਈ ਪ੍ਰੇਰਨਾਸਰੋਤ-ਜਥੇਦਾਰ ਮੰਨਣ
Publish Date: Fri, 19 Dec 2025 07:00 PM (IST)
Updated Date: Fri, 19 Dec 2025 07:04 PM (IST)

- ਗੁਰਦੁਆਰਾ ਡੇਰਾ ਸੰਤਗੜ੍ਹ ’ਚ ਧਾਰਮਿਕ ਸ਼ਖ਼ਸੀਅਤਾਂ ਦਾ ਹੋਇਆ ਸਨਮਾਨ ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ ਜਲੰਧਰ : ਗੁਰਦੁਆਰਾ ਡੇਰਾ ਸੰਤਗੜ੍ਹ ਹਰਖੋਵਾਲ ਵਿਖੇ ਅੰਮ੍ਰਿਤ ਵੇਲੇ ਸਜਾਏ ਗਏ ਵਿਸ਼ੇਸ਼ ਦੀਵਾਨ ਵਿੱਚ ਪੰਜ ਬਾਣੀਆਂ ਦੇ ਨਿਤਨੇਮ ਉਪਰੰਤ ਹਜ਼ੂਰੀ ਰਾਗੀ ਭਾਈ ਰਛਪਾਲ ਸਿੰਘ ਅਤੇ ਕਥਾਵਾਚਕ ਗਿਆਨੀ ਲਵਪ੍ਰੀਤ ਸਿੰਘ ਨੇ ਗੁਰਬਾਣੀ ਕੀਰਤਨ ਅਤੇ ਕਥਾ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਗਿਆਨੀ ਤਰਸੇਮ ਸਿੰਘ ਵੱਲੋਂ ਪ੍ਰਾਪਤ ਸੂਚਨਾ ਅਨੁਸਾਰ ਇਸ ਸ਼ੁੱਭ ਅਵਸਰ ’ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਪ੍ਰਬੰਧਕ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਵੱਲੋਂ ਇਸ ਸ਼ੁੱਭ ਦਿਹਾੜੇ ’ਤੇ ਜੋ ਸੋਵੀਨਾਰ ਤਿਆਰ ਕਰਵਾਇਆ ਗਿਆ ਹੈ, ਜਿਸ ਵਿੱਚ ਸੰਪਾਦਕੀ ਮੰਡਲ ਨੇ ਵੱਖ-ਵੱਖ ਵਿਦਵਾਨਾਂ ਦੇ ਖੋਜ ਭਰਪੂਰ ਲੇਖ ਦਰਜ ਕੀਤੇ ਹਨ। ਗੁਰੂ ਸਾਹਿਬ ਜੀ ਦੀ ਕੁਰਬਾਨੀ ਸਾਡੀ ਜ਼ਿੰਦਗੀ ਲਈ ਪ੍ਰੇਰਨਾ ਹੈ ਇਹ ਪਾਵਨ ਬਚਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਜਥੇਦਾਰ ਕੁਲਵੰਤ ਸਿੰਘ ਮੰਨਣ ਨੇ ਵਿਚਾਰ ਸਾਂਝੇ ਕਰਦਿਆਂ ਕਹੇ। ਇਸ ਮੌਕੇ ਹਰਖੋਵਾਲ ਸੰਪ੍ਰਦਾਇ ਦੇ ਗੁਰੂ ਘਰ ਦੇ ਮੁਖੀ ਸੰਤ ਬਾਬਾ ਭਗਵਾਨ ਸਿੰਘ ਹਰਖੋਵਾਲ ਵਾਲਿਆਂ ਨੂੰ ਸੋਵੀਨਰ ਦੀ ਇਤਿਹਾਸਿਕ ਪੁਸਤਕ ਅਤੇ ਸਿਰਪਾਓ ਬਖਸ਼ਿਸ਼ ਕਰਗੇ ਜਥੇਦਾਰ ਕੁਲਵੰਤ ਸਿੰਘ ਮੰਨਣ, ਜਸਵਿੰਦਰ ਸਿੰਘ ਯੂਕੇ, ਗਿਆਨੀ ਜਤਿੰਦਰ ਸਿੰਘ ਹਿਆਲਾ, ਸੰਭਲ, ਸੰਤ ਬਾਬਾ ਰਣਜੀਤ ਸਿੰਘ ਡੇਰਾ ਨਿਰਮਲ ਸੰਤਪੁਰਾ ਲਾਇਲਪੁਰੀ, ਸੰਤ ਸੁਖਦੀਪ ਸਿੰਘ ਜੀ ਨੌਰੰਗਾਬਾਦੀ ਨੇ ਸਨਮਾਨਿਤ ਕੀਤਾ। ਇਸ ਮੌਕੇ ਸੰਤ ਬਾਬਾ ਸੰਤੋਖ ਸਿੰਘ ਬਿਲਗੇ ਵਾਲਿਆਂ ਨੇ 350ਵੇਂ ਸ਼ਹੀਦੀ ਸ਼ਤਾਬਦੀ ਦਾ ਯਾਦਗਾਰੀ ਸਨਮਾਨ ਚਿੰਨ੍ਹ ਅਤੇ ਬਾਬਾ ਦੀਪ ਸਿੰਘ ਸ਼ਹੀਦ ਦਾ ਚਿੱਤਰ ਭੇਟ ਕਰ ਕੇ ਸੰਤ ਭਗਵਾਨ ਸਿੰਘ ਹਰਖੋਵਾਲਿਆਂ ਦਾ ਸਵਾਗਤ ਕੀਤਾ। ਇਸ ਮੌਕੇ ਇੱਕੋ ਚੌਂਕੜੇ ਤੇ ਬੈਠ ਕੇ ਸ੍ਰੀ ਅਖੰਡ ਪਾਠ ਸਾਹਿਬ ਕਰਨ ਵਾਲੇ ਬਹੁਪੱਖੀ ਸ਼ਖ਼ਸੀਅਤ ਦੇ ਮਾਲਕ ਗਿਆਨੀ ਜਤਿੰਦਰ ਸਿੰਘ ਹਿਆਲਾ, ਬੀਬੀ ਭੁਪਿੰਦਰ ਕੌਰ, ਐੱਸਜੀਪੀਸੀ ਦੇ ਮੁੱਖ ਸਕੱਤਰ ਜਥੇਦਾਰ ਕੁਲਵੰਤ ਸਿੰਘ ਮੰਨਣ, ਜਸਵਿੰਦਰ ਸਿੰਘ ਯੂਕੇ, ਪਰਮਜੀਤ ਸਿੰਘ ਨੈਨਾ, ਗਿਆਨੀ ਸੁਰਿੰਦਰ ਪਾਲ ਸਿੰਘ ਸਲੇਮਪੁਰੀ, ਹਰਜਿੰਦਰ ਸਿੰਘ, ਸੰਤ ਸੁਖਦੀਪ ਸਿੰਘ ਨੌਰੰਗਾਬਾਦੀ ਰੰਧਾਵਾ ਮਸੰਦਾ, ਸੁਆਮੀ ਸੰਤ ਸੁਖਦੇਵ ਸਿੰਘ ਬਿਲਗੇ ਵਾਲਿਆਂ ਨੂੰ ਸ੍ਰੀ ਸਾਹਿਬ ਅਤੇ ਸਿਰਪਾਓ ਬਖਸ਼ਿਸ਼ ਕਰ ਕੇ ਸੰਤ ਬਾਬਾ ਭਗਵਾਨ ਸਿੰਘ ਹਰਖੋਵਾਲਿਆਂ ਨੇ ਸਨਮਾਨਿਤ ਕੀਤਾ। ਇਸ ਮੌਕੇ ਜਥੇਦਾਰ ਕੁਲਵੰਤ ਸਿੰਘ ਮੰਨਣ ਨੇ ਗੁਰਦੁਆਰਾ ਧੋਬੜੀ ਸਾਹਿਬ ਪਾਤਸ਼ਾਹ ਨੌਵੀਂ ਦਾ ਸੰਗਤਾਂ ਵਿੱਚ ਇਤਿਹਾਸਕ ਭਰਪੂਰ ਚਾਨਣਾ ਪਾਇਆ। ਇਸ ਮੌਕੇ ਸੰਗਤਾਂ ਵਿੱਚ ਸਰਦਾਰ ਕੁਲਵਿੰਦਰ ਸਿੰਘ, ਦਿਲਬਾਗ ਸਿੰਘ ਬਾਬਾ, ਹਰਜਿੰਦਰ ਸਿੰਘ ਕਾਕਾ, ਗਿਆਨੀ ਲਵਪ੍ਰੀਤ ਸਿੰਘ, ਪਰਮਜੀਤ ਸਿੰਘ ਭੰਮਾ, ਭਾਈ ਰਣਜੀਤ ਸਿੰਘ, ਭਾਈ ਸੇਵਾ ਸਿੰਘ ਆਦਿ ਹਾਜ਼ਰ ਸਨ।