ਕਾਰ ਚਾਲਕ ਨੂੰ ਨੀਂਦ ਦੀ ਝਪਕੀ ਆਉਣ ’ਤੇ ਵਾਪਰਿਆ ਹਾਦਸਾ
ਕਾਰ ਚਾਲਕ ਨੂੰ ਨੀਂਦ ਦੀ ਝਪਕੀ ਆਉਣ ’ਤੇ ਵਾਪਰਿਆ ਹਾਦਸਾ
Publish Date: Sun, 15 Mar 2026 06:49 PM (IST)
Updated Date: Sun, 15 Mar 2026 06:51 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਜਲੰਧਰ-ਅੰਮ੍ਰਿਤਸਰ ਹਾਈਵੇ ’ਤੇ ਸਵਿਫਟ ਕਾਰ ਚਾਲਕ ਨੂੰ ਨੀਂਦ ਆਉਣ ’ਤੇ ਕਾਰ ਬੇਕਾਬੂ ਹੋ ਕੇ ਫੁੱਟਪਾਥ ’ਤੇ ਲੱਗੀਆਂ ਲੋਹੇ ਦੀ ਗਰਿੱਲਾਂ ਨਾਲ ਟਕਰਾ ਕੇ ਨੁਕਸਾਨੀ ਗਈ। ਇਕ ਔਰਤ ਜ਼ਖ਼ਮੀ ਹੋ ਗਈ। ਜਦਕਿ ਕਾਰ ’ਚ ਸਵਾਰ ਪਰਿਵਾਰ ਦੇ ਹੋਰ ਮੈਂਬਰ ਸੁਰੱਖਿਅਤ ਰਹੇ। ਮੌਕੇ ’ਤੇ ਸੜਕ ਸੁਰੱਖਿਆ ਬਲ ਦੀ ਟੀਮ ਪਹੁੰਚੀ। ਜਿਨ੍ਹਾਂ ਨੇ ਜ਼ਖ਼ਮੀ ਔਰਤ ਨੂੰ ਇਲਾਜ ਲਈ ਨੇੜਲੇ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ। ਸੜਕ ਸੁਰੱਖਿਆ ਜਾਂਚ ਅਧਿਕਾਰੀ ਏਐੱਸਆਈ ਸਤਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਕਾਰ ਨੂੰ ਵੀ ਸੜਕ ਤੋਂ ਹਟਾ ਕੇ ਟ੍ਰੈਫ਼ਿਕ ਬਹਾਲ ਕਰਵਾਇਆ। ਉਨ੍ਹਾਂ ਦੱਸਿਆ ਕਿ ਦਿੱਲੀ ਦਾ ਰਹਿਣ ਵਾਲਾ ਜਸਵਿੰਦਰ ਸਿੰਘ ਆਪਣੇ ਪਰਿਵਾਰ ਨਾਲ ਅੰਮ੍ਰਿਤਸਰ ਜਾ ਰਿਹਾ ਸੀ। ਜਦੋਂ ਉਹ ਵੇਰਕਾ ਮਿਲਕ ਪਲਾਂਟ ਦੇ ਨਜ਼ਦੀਕ ਪੁੱਜੇ ਤਾਂ ਉਸ ਨੂੰ ਨੀਂਦ ਦੀ ਝਪਕੀ ਆ ਗਈ। ਕਾਰ ਬੇਕਾਬੂ ਹੋ ਕੇ ਫੁੱਟਪਾਥ ਪਾਰ ਕਰਦੀ ਹੋਈ ਲੋਹੇ ਦੀਆਂ ਗਰਿੱਲਾਂ ਨਾਲ ਟਕਰਾ ਗਈ।