ਸੜਕ ਹਾਦਸੇ ’ਚ ਵਿਅਕਤੀ ਦੀ ਮੌਤ
ਕਮਲ, ਪੰਜਾਬੀ ਜਾਗਰਣ, ਹਰਿਆਣਾ
Publish Date: Mon, 12 Jan 2026 08:18 PM (IST)
Updated Date: Tue, 13 Jan 2026 04:13 AM (IST)
ਕਮਲ, ਪੰਜਾਬੀ ਜਾਗਰਣ, ਹਰਿਆਣਾ : ਹੁਸ਼ਿਆਰਪੁਰ ਦਸੂਹਾ ਮੁੱਖ ਮਾਰਗ ਉੱਤੇ ਪੈਂਦੇ ਅੱਡਾ ਬਾਗਪੁਰ ਨਜ਼ਦੀਕ ਇਕ ਮੋਟਰਸਾਈਕਲ ਸਵਾਰ ਦੀ ਸੜਕ ਹਾਦਸੇ ਦੌਰਾਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਪ੍ਰਾਪਤ ਵੇਰਵੇ ਅਨੁਸਾਰ ਪਰਮਿੰਦਰ ਸਿੰਘ ਉਮਰ 44 ਸਾਲ ਪੁੱਤਰ ਜਰਨੈਲ ਸਿੰਘ ਵਾਸੀ ਜੈਤਪੁਰ ਥਾਣਾ ਚੱਬੇਵਾਲ ਜੋ ਕਿ ਬੀਤੇ ਐਤਵਾਰ ਦੀ ਸ਼ਾਮ ਨੂੰ ਆਪਣੇ ਮੋਟਰਸਾਈਕਲ ਨੰਬਰ ਪੀ ਬੀ 07 ਡਵਲਯੂ 3882 ਤੇ ਸਵਾਰ ਹੋ ਕੇ ਪਿੰਡ ਸੰਸਾਰਪੁਰ ਤੋਂ ਕਿਸੇ ਕੰਮ ਦੌਰਾਨ ਆਪਣੇ ਪਿੰਡ ਨੂੰ ਵਾਪਸ ਆ ਰਿਹਾ ਸੀ ਜਦ ਉਹ ਅੱਡਾ ਬਾਗਪੁਰ ਨਜ਼ਦੀਕ ਸਰਕਾਰੀ ਸਕੂਲ ਪਹੁੰਚਿਆ ਤਾਂ ਉਸ ਦੀ ਹੁਸ਼ਿਆਰਪੁਰ ਵਾਲੇ ਪਾਸੇ ਤੋਂ ਆ ਰਹੀ ਕਾਰ (ਨੰਬਰ ਪੀਬੀ 07 ਸੀਜੇ 1781) ਨਾਲ ਜ਼ਬਰਦਸਤ ਟੱਕਰ ਹੋ ਗਈ ਜਿਸ ਕਾਰਨ ਮੋਟਰਸਾਈਕਲ ਸਵਾਰ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ। ਗੱਡੀ ਚਾਲਕ ਰਜਿੰਦਰ ਸਿੰਘ ਪੁੱਤਰ ਪ੍ਰਕਾਸ਼ ਸਿੰਘ ਵਾਸੀ ਬਾਗੋਵਾਲ ਜ਼ਿਲਾ ਹੁਸ਼ਿਆਰਪੁਰ ਵਲੋਂ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਹੁਸ਼ਿਆਰਪੁਰ ਸਿਵਲ ਹਸਪਤਾਲ ਵਿਖੇ ਪਹੁੰਚਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਕੇ ਤੇ ਮੌਤ ਹੋ ਗਈ। ਥਾਣਾ ਹਰਿਆਣਾ ਦੀ ਪੁਲਿਸ ਨੇ ਮ੍ਰਿਤਕ ਦੀ ਪਤਨੀ ਦੇ ਬਿਆਨਾਂ ਦੇ ਆਧਾਰ ਤੇ ਮਾਮਲਾ ਦਰਜ਼ ਕਰ ਲਿਆ ਹੈ।