ਸੜਕ ਹਾਦਸੇ ’ਚ ਵਿਅਕਤੀ ਦੀ ਮੌਤ
-ਗਲਤ ਦਿਸ਼ਾ ਤੋਂ ਆਈ
Publish Date: Sun, 03 May 2026 07:36 PM (IST)
Updated Date: Mon, 04 May 2026 04:14 AM (IST)

-ਗਲਤ ਦਿਸ਼ਾ ਤੋਂ ਆਈ ਸਪਲੈਂਡਰ ਬਾਈਕ ਨੇ ਸਾਈਕਲ ਸਵਾਰ ਨੂੰ ਮਾਰੀ ਟੱਕਰ, ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਕੀਤੀ ਸ਼ੁਰੂ ਜਾਗਰਣ ਸੰਵਾਦਦਾਤਾ, ਜਲੰਧਰ : ਨਕੋਦਰ ’ਚ ਇਕ ਸੜਕ ਹਾਦਸੇ ’ਚ ਤੇਜ਼ ਰਫਤਾਰ ਮੋਟਰਸਾਈਕਲ ਦੀ ਟੱਕਰ ਨਾਲ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮਰਹੂਮ ਦੀ ਪਛਾਣ ਮੋਗਾ ਦੇ ਰਹਿਣ ਵਾਲੇ ਮਹਿੰਦਰ ਰਿਸ਼ੀ ਦੇ ਰੂਪ ਵਿਚ ਹੋਈ ਹੈ। ਮਹਿੰਦਰ ਦੇ ਪੁੱਤਰ ਸੁਲੇਸ਼ ਰਿਸ਼ੀ ਨੇ ਦੱਸਿਆ ਕਿ ਉਹ ਕਿਸੇ ਰਿਸ਼ਤੇਦਾਰ ਦੇ ਘਰ ਆਏ ਸਨ। ਸੁਲੇਸ਼ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਹ 30 ਅਪ੍ਰੈਲ ਨੂੰ ਆਪਣੇ ਪਿਤਾ ਨਾਲ ਸਾਈਕਲ ਤੇ ਸਵਾਰ ਹੋ ਕੇ ਘਰ ਦਾ ਸਾਮਾਨ ਲੈਣ ਲਈ ਪਿੰਡ ਗਿੱਲਾਂ ਵੱਲ ਜਾ ਰਹੇ ਸਨ। ਜਦੋਂ ਉਹ ਪਿੰਡ ਸਿਹੋਵਾਲ ਦੇ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਇਕ ਚਾਂਦੀ ਰੰਗ ਦੀ ਸਪਲੈਂਡਰ ਮੋਟਰਸਾਈਕਲ ਤੇਜ਼ ਰਫਤਾਰ ਆਉਂਦੀ ਦਿਖਾਈ ਦਿੱਤੀ। ਦੋਸ਼ ਲਗਾਇਆ ਗਿਆ ਕਿ ਮੋਟਰਸਾਈਕਲ ਚਾਲਕ ਲਾਪਰਵਾਹੀ ਤੇ ਗਲਤ ਦਿਸ਼ਾ ਵਿਚ ਵਾਹਨ ਚਲਾ ਰਿਹਾ ਸੀ। ਅਚਾਨਕ ਉਸ ਨੇ ਸਾਈਕਲ ਸਵਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਨ੍ਹਾਂ ਨੂੰ ਗੰਭੀਰ ਸੱਟਾਂ ਲੱਗੀਆਂ। ਘਟਨਾ ਦੇ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਆਸ-ਪਾਸ ਦੇ ਲੋਕਾਂ ਨੇ ਜ਼ਖਮੀ ਨੂੰ ਤੁਰੰਤ ਹਸਪਤਾਲ ਪਹੁੰਚਾਇਆ, ਜਿੱਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਿਸ ਨੂੰ ਘਟਨਾ ਦੀ ਜਾਣਕਾਰੀ ਮਿਲਣ ਦੇ ਬਾਅਦ ਕਾਰਵਾਈ ਸ਼ੁਰੂ ਕੀਤੀ ਗਈ। ਸ਼ਿਕਾਇਤ ਦੇ ਆਧਾਰ ਤੇ ਥਾਣਾ ਸਦਰ ਨਕੋਦਰ ਪੁਲਿਸ ਨੇ ਦੋਸ਼ੀ ਦੇ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ। ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਦੋਸ਼ੀ ਦੀ ਪਛਾਣ ਕਰਨ ਲਈ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤੇ ਜਲਦੀ ਹੀ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।