ਪੰਜਾਬ ’ਚ ਵੀ ਸਿੱਖਿਆ ਮੰਤਰੀ ਅਸਤੀਫਾ ਦੇਣ : ਰਾਜ ਪੇਪਰ ਲੀਕ ਘੁਟਾਲੇ ’ਚ ਜਵਾਬਦੇਹੀ ਸਿਰਫ਼ ਕੇਂਦਰ ਸਰਕਾਰ ਤੱਕ ਹੀ
Publish Date: Sat, 25 Jul 2026 10:08 PM (IST)
Updated Date: Sat, 25 Jul 2026 10:10 PM (IST)
---ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫੇ ਦਾ ਸਵਾਗਤ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਕਾਂਗਰਸ ਆਗੂ ਤੇ ਪੰਜਾਬ ਬ੍ਰਾਹਮਣ ਬੋਰਡ ਦੇ ਸਾਬਕਾ ਡਾਇਰੈਕਟਰ ਰਵਿਸ਼ ਰਾਜ ਸ਼ਰਮਾ ਨੇ ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫੇ ਦਾ ਸਵਾਗਤ ਕਰਦਿਆਂ ਇਸ ਨੂੰ ਦੇਸ਼ ਦੇ ਨੌਜਵਾਨਾਂ ਦੀ ਉਸ ਲੜਾਈ ਦੀ ਜਿੱਤ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਜੇਕਰ ਰਾਸ਼ਟਰੀ ਪੱਧਰ ਤੇ ਜਵਾਬਦੇਹੀ ਤੈਅ ਕੀਤੀ ਜਾ ਸਕਦੀ ਹੈ ਤਾਂ ਪੰਜਾਬ ’ਚ ਵੀ ਇਹੋ ਜਿਹੇ ਮਾਪਦੰਡ ਲਾਗੂ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੋਂ ਨੈਤਿਕ ਆਧਾਰ ਤੇ ਤੁਰੰਤ ਅਸਤੀਫੇ ਦੀ ਮੰਗ ਕਰਦਿਆਂ ਕਿਹਾ ਕਿ ਜਦੋਂ ਕਿਸੇ ਵਿਭਾਗ ਅਧੀਨ ਵਾਰ-ਵਾਰ ਪ੍ਰੀਖਿਆ ਪ੍ਰਣਾਲੀ ਨਾਕਾਮ ਹੋ ਰਹੀ ਹੋਵੇ ਤਾਂ ਮੰਤਰੀ ਆਪਣੀ ਜ਼ਿੰਮੇਵਾਰੀ ਤੋਂ ਨਹੀਂ ਬਚ ਸਕਦੇ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਵੀ ਸਪੱਸ਼ਟ ਕਰਨ ਦੀ ਮੰਗ ਕੀਤੀ ਕਿ ਉਨ੍ਹਾਂ ਦੀ ਸਰਕਾਰ ਨੇ ਪੇਪਰ ਲੀਕ ਵਰਗੀਆਂ ਘਟਨਾਵਾਂ ਨੂੰ ਰੋਕਣ ਤੇ ਭਰਤੀ ਤੇ ਪ੍ਰੀਖਿਆ ਪ੍ਰਣਾਲੀ ਦੀ ਭਰੋਸੇਯੋਗਤਾ ਬਹਾਲ ਕਰਨ ਲਈ ਹੁਣ ਤੱਕ ਕਿਹੜੇ ਠੋਸ ਕਦਮ ਚੁੱਕੇ ਹਨ। ਰਵਿਸ਼ ਰਾਜ ਨੇ ਕਿਹਾ ਕਿ ਕਾਂਗਰਸ ਪਾਰਟੀ ਵਿਦਿਆਰਥੀਆਂ ਦੇ ਅਧਿਕਾਰਾਂ ਤੇ ਉਨ੍ਹਾਂ ਦੇ ਭਵਿੱਖ ਦੀ ਰੱਖਿਆ ਲਈ ਆਪਣੀ ਆਵਾਜ਼ ਲਗਾਤਾਰ ਬੁਲੰਦ ਕਰਦੀ ਰਹੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਕੌਂਸਲਰ ਪਵਨ ਕੁਮਾਰ, ਕੌਂਸਲਰ ਬਲਰਾਜ ਠਾਕੁਰ, ਬਲਵੀਰ ਕਲੇਰ, ਅਤੁਲ ਚੱਢਾ, ਪ੍ਰੇਮ ਪਾਲ ਡੂਮੇਲੀ, ਦਰਸ਼ਨ ਡੋਗਰਾ ਤੇ ਸੁਮਿਤ ਸ਼ਰਮਾ ਵੀ ਹਾਜ਼ਰ ਸਨ।