ਮੁਟਿਆਰ ਨਾਲ ਛੇੜਛਾੜ ਕਰਨ ਦੇ ਦੋਸ਼ ’ਚ ਮੁਲਜ਼ਮ ਗ੍ਰਿਫ਼ਤਾਰ
ਮੁਟਿਆਰ ਨਾਲ ਛੇੜਛਾੜ ਕਰਨ ਦੇ ਦੋਸ਼ ’ਚ ਮੁਲਜ਼ਮ ਗ੍ਰਿਫ਼ਤਾਰ
Publish Date: Sun, 16 Nov 2025 08:48 PM (IST)
Updated Date: Mon, 17 Nov 2025 04:13 AM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਚੀਮਾ ਨਗਰ ’ਚ ਇਕ ਘਰ ਦੇ ਬਾਹਰ ਖੜ੍ਹੀ ਇਕ ਮੁਟਿਆਰ ਨਾਲ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕਰ ਰਹੇ ਇਕ ਨੌਜਵਾਨ ਨੂੰ ਇਲਾਕੇ ਦੇ ਲੋਕਾਂ ਨੇ ਫੜ ਲਿਆ ਤੇ ਉਸ ਨੂੰ ਥਾਣਾ-6 ਹਵਾਲੇ ਕਰ ਦਿੱਤਾ। ਪੁਲਿਸ ਨੇ ਮੁਲਜ਼ਮ ਅੰਕਿਤ ਵਾਸੀ ਰਾਜੇਂਦਰ ਨਗਰ ਵਿਰੁੱਧ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਲਕਸ਼ਮੀ ਵਾਸੀ ਚੀਮਾ ਨਗਰ ਨੇ ਦੱਸਿਆ ਕਿ ਉਹ ਸ਼ਨਿਚਰਵਾਰ ਰਾਤ ਆਪਣੇ ਘਰ ਦੇ ਬਾਹਰ ਖੜ੍ਹੀ ਸੀ, ਜਦੋਂ ਅੰਕਿਤ ਨਾਮ ਦਾ ਨੌਜਵਾਨ ਉਸ ਕੋਲ ਆਇਆ ਤੇ ਉਸ ਨੂੰ ਇਕੱਲੀ ਦੇਖ ਕੇ ਉਸ ਨਾਲ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕੀਤੀ। ਜਦੋਂ ਉਸ ਨੇ ਰੌਲਾ ਪਾਇਆ ਤਾਂ ਨੇੜੇ-ਤੇੜੇ ਦੇ ਲੋਕ ਇਕੱਠੇ ਹੋ ਗਏ ਤੇ ਉਸ ਨੂੰ ਮੌਕੇ ਤੇ ਹੀ ਕਾਬੂ ਕਰ ਲਿਆ ਗਿਆ। ਇਸ ਤੋਂ ਬਾਅਦ ਸਥਾਨਕ ਲੋਕਾਂ ਨੇ ਮੁਲਜ਼ਮ ਦੀ ਛਿੱਤਰ ਪਰੇਡ ਕਰ ਕੇ ਪੁਲਿਸ ਹਵਾਲੇ ਕਰ ਦਿੱਤਾ। ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਤੇ ਡਿਊਟੀ ਮੈਜਿਸਟ੍ਰੇਟ ਸਾਹਮਣੇ ਪੇਸ਼ ਕਰਨ ਤੋਂ ਬਾਅਦ ਉਸ ਨੂੰ ਰਿਮਾਂਡ ਤੇ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।