ਨੀਲਾ ਮਹਿਲ ਗੋਲੀਬਾਰੀ ਮਾਮਲੇ ’ਚ ਮੁਲਜ਼ਮ ਕਾਬੂ
ਨੀਲਾ ਮਹਿਲ ਗੋਲੀਬਾਰੀ ਮਾਮਲੇ ’ਚ ਮੁਲਜ਼ਮ ਗ੍ਰਿਫ਼ਤਾਰ
Publish Date: Tue, 06 Jan 2026 10:57 PM (IST)
Updated Date: Tue, 06 Jan 2026 10:59 PM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਨੇ ਜਲੰਧਰ ਦੇ ਨੀਲਾ ਮਹਿਲ ਇਲਾਕੇ ’ਚ ਹੋਈ ਗੋਲੀਬਾਰੀ ਦੀ ਘਟਨਾ ਦੇ ਸਬੰਧ ’ਚ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਰੋਹਨ ਕਲਿਆਣ ਵਾਸੀ ਬੂਟਾ ਪਿੰਡ ਵਜੋਂ ਹੋਈ ਹੈ। ਮੁਲਜ਼ਮ ਨੇ ਆਪਣੇ ਸਾਥੀਆਂ ਨਾਲ ਮਿਲ ਕੇ 13 ਦਸੰਬਰ ਨੂੰ ਨੀਲਾ ਮਹਿਲ ’ਚ ਹੋਏ ਝਗੜੇ ਦੌਰਾਨ ਗੋਲੀਆਂ ਚਲਾਈਆਂ। ਪੁਲਿਸ ਨੇ ਦੱਸਿਆ ਕਿ 13 ਦਸੰਬਰ ਨੂੰ ਮੁਲਜ਼ਮ ਤੇ ਉਸਦੇ ਸਾਥੀਆਂ ਦਾ ਨੀਲਾ ਮਹਿਲ ਇਲਾਕੇ ਦੇ ਲੋਕਾਂ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ। ਜਦੋਂ ਲੋਕਾਂ ਨੇ ਵਿਰੋਧ ਕੀਤਾ ਤਾਂ ਰੋਹਨ ਕਲਿਆਣ ਨੇ ਪਿਸਤੌਲ ਕੱਢ ਕੇ ਗੋਲੀ ਚਲਾ ਦਿੱਤੀ। ਘਟਨਾ ਤੋਂ ਬਾਅਦ ਮੁਲਜ਼ਮ ਆਪਣੇ ਸਾਥੀਆਂ ਨਾਲ ਮੌਕੇ ਤੋਂ ਭੱਜ ਗਿਆ। ਪੁਲਿਸ ਨੂੰ ਸੂਚਨਾ ਮਿਲੀ ਕਿ ਮੁਲਜ਼ਮ ਨੂੰ ਜਲੰਧਰ ਬੱਸ ਸਟੈਂਡ ਦੇ ਨੇੜੇ ਦੇਖਿਆ ਗਿਆ ਹੈ। ਜਾਣਕਾਰੀ ਦੇ ਆਧਾਰ 'ਤੇ ਥਾਣਾ ਨੰਬਰ ਦੋ ਦੀ ਇਕ ਪੁਲਿਸ ਟੀਮ ਮੌਕੇ 'ਤੇ ਪਹੁੰਚੀ ਤੇ ਉਸਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਗ੍ਰਿਫਤਾਰ ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰਕੇ ਰਿਮਾਂਡ 'ਤੇ ਲਿਆ ਜਾਵੇਗਾ।